Welcome to Canadian Punjabi Post
Follow us on

19

May 2024
ਬ੍ਰੈਕਿੰਗ ਖ਼ਬਰਾਂ :
ਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰਮਾਂਟਰੀਅਲ ਤੋਂ ਲਿਓਨ ਜਾਣ ਵਾਲੀ ਏਅਰ ਕੈਨੇਡਾ ਬੋਇੰਗ 787-8 ਡ੍ਰੀਮਲਾਈਨਰ ਉਡਾਨ ਵਾਪਿਸ ਮੁੜੀਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ ਅਮਰੀਕੀ ਸੰਸਦ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਦੇ ਪਤੀ `ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਜੇਲ੍ਹਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆ
 
ਅੰਤਰਰਾਸ਼ਟਰੀ

ਮੈਕਸੀਕੋ 'ਚ ਵਿਦੇਸ਼ੀ ਨਾਗਰਿਕਾਂ ਦਾ ਕਤਲ, ਖੂਹ 'ਚੋਂ ਮਿਲੀਆਂ ਤਿੰਨ ਲਾਸ਼ਾਂ

May 06, 2024 08:11 AM

ਮੈਕਸੀਕੋ ਸਿਟੀ, 6 ਮਈ (ਪੋਸਟ ਬਿਊਰੋ): ਮੈਕਸੀਕੋ ਦੇ ਬਾਜਾ ਪ੍ਰਾਇਦੀਪ 'ਚ ਸਰਫਿੰਗ ਕਰਨ ਗਏ ਤਿੰਨ ਲੋਕਾਂ ਦੀਆਂ ਲਾਸ਼ਾਂ ਇਕ ਖੂਹ 'ਚੋਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਕਰ ਲਈ ਹੈ। ਇਨ੍ਹਾਂ ਵਿੱਚ ਦੋ ਆਸਟ੍ਰੇਲੀਆਈ ਨਾਗਰਿਕ ਅਤੇ ਇੱਕ ਅਮਰੀਕੀ ਵਿਅਕਤੀ ਸੀ। ਮੈਕਸੀਕੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੇ ਪਿਛਲੇ ਹਫ਼ਤੇ ਤੋਂ ਲਾਪਤਾ ਸਨ। ਇਨ੍ਹਾਂ 'ਚੋਂ ਦੋ ਦੇ ਸਿਰ 'ਤੇ ਗੋਲੀਆਂ ਦੇ ਨਿਸ਼ਾਨ ਸਨ ਅਤੇ ਤੀਜੇ ਵਿਅਕਤੀ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਤੀਜੇ ਵਿਅਕਤੀ ਦੀ ਮੌਤ ਖੂਹ 'ਚ ਡਿੱਗਣ ਕਾਰਨ ਹੋਈ ਹੈ।
ਬਾਜਾ ਕੈਲੀਫੋਰਨੀਆ ਦੀ ਅਟਾਰਨੀ ਜਨਰਲ ਮਾਰੀਆ ਏਲੇਨਾ ਐਂਡਰੇਡ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅਮਰੀਕੀ ਜੈਕ ਕਾਰਟਰ ਰਾਡ ਅਤੇ ਆਸਟ੍ਰੇਲੀਅਨ ਜੈਕ ਅਤੇ ਕੈਲਮ, ਜੋ ਭਰਾ ਸਨ, ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਰਿਸ਼ਤੇਦਾਰਾਂ ਨੇ ਕਰੀਬ 50 ਫੁੱਟ (15 ਮੀਟਰ) ਡੂੰਘੇ ਖੂਹ ਵਿੱਚੋਂ ਲਾਸ਼ਾਂ ਬਰਾਮਦ ਕੀਤੀਆਂ ਅਤੇ ਉਨ੍ਹਾਂ ਨੂੰ ਆਪਣੇ ਰਿਸ਼ਤੇਦਾਰ ਵਜੋਂ ਪਛਾਣਿਆ। ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਬੇਹੱਦ ਪ੍ਰੇਸ਼ਾਨ ਹਨ।
ਬਾਜਾ ਕੈਲੀਫੋਰਨੀਆ ਦੀ ਅਟਾਰਨੀ ਜਨਰਲ ਮਾਰੀਆ ਏਲੇਨਾ ਐਂਡਰੇਡ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਜਾਰੀ ਰੱਖੀ ਜਾਵੇਗੀ। ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਵੀ ਦਿੱਤੀ ਜਾਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀ ਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ ਅਮਰੀਕੀ ਸੰਸਦ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਦੇ ਪਤੀ `ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਜੇਲ੍ਹ ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ