Welcome to Canadian Punjabi Post
Follow us on

19

May 2024
ਬ੍ਰੈਕਿੰਗ ਖ਼ਬਰਾਂ :
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਹੁਣ ਤੋਂ ਠੀਕ 40 ਦਿਨ ਬਾਅਦ ਗਰੀਬਾਂ ਨੂੰ ਮਿਲੇਗਾ ਦੁੱਗਣਾ ਮੁਫਤ ਰਾਸ਼ਨ; ਹਰ ਮਹੀਨੇ 8500 ਰੁਪਏ ਮਿਲਣਗੇ : ਵੜਿੰਗਇਜ਼ਰਾਇਲੀ ਫੌਜ ਦੇ ਹਵਾਈ ਹਮਲੇ ਵਿੱਚ 83 ਫਲਸਤੀਨੀ ਮਰੇ, 105 ਤੋਂ ਵੱਧ ਜ਼ਖਮੀਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆਟੋਰੰਟੋ ਦੇ ਬਾਹਰੀ ਇਲਾਕੇ ਵਿਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰ
 
ਟੋਰਾਂਟੋ/ਜੀਟੀਏ

ਬਰੈਂਪਟਨ ‘ਚ 26 ਮਈ ਨੂੰ ਹੋਣ ਵਾਲੇ ‘ਇੰਸਪੀਰੇਸ਼ਨਲ ਸਟੈੱਪਸ 2024’ ਈਵੈਂਟ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ

May 06, 2024 10:54 PM

ਸਥਾਨਕ ਚੈਰਿਟੀ ਸੰਸਥਾਵਾਂ ਵੱਲੋਂ ਮਿਲ ਕੇ ਕਰਵਾਵੇ ਜਾ ਰਹੇ ਇਸ ਈਵੈਂਟ ਵੱਲੋਂ ਬਰੈਂਪਟਨ ਸਿਟੀ ਕੌਂਸਲ ਵੱਲੋਂ ਮਿਲ ਰਿਹੈ ਭਰਵਾਂ ਸਹਿਯੋਗ

ਬਰੈਂਪਟਨ, 6 ਮਈ (ਡਾ. ਝੰਡ) – ਐਤਵਾਰ 26 ਮਈ ਨੂੰ ਸਥਾਨਕ ਚਿੰਗੂਆਕੂਜ਼ੀ ਪਾਰਕ ਤੋਂ ਆਰੰਭ ਤੇ ਇੱਥੇ ਹੀ ਸਮਾਪਤ ਹੋਣ ਵਾਲੇ ਹਾਫ਼-ਮੈਰਾਥਨ ਈਵੈਂਟ‘ਇੰਸਪੀਰੇਸ਼ਨਲ ਸਟੈੱਪਸ 2024’ ਲਈ ਮੁੱਢਲੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਨੂੰ ਅੰਤਮ ਛੋਹ ਦਿੱਤੀ ਜਾ ਰਹੀ ਹੈ। ਇਹ ਮਹਾਨ ਈਵੈਂਟ ਸਥਾਨਕ ਸੰਸਥਾਵਾਂ ਟੀਪੀਏਆਰ ਕਲੱਬ, ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ, ਐੱਨਲਾਈਟ ਕਿੱਡਜ਼, ਸਹਾਇਤਾ, ਡਰੱਗ ਅਵੇਅਰਨੈੱਸ ਸੋਸਾਇਟੀ, ਤਰਕਸ਼ੀਲ ਸੋਸਾਇਟੀ ਅਤੇ ਪਿੰਗਲਵਾੜਾ ਵੱਲੋਂ ਮਿਲ ਕੇ ਆਯੋਜਿਤ ਕੀਤਾ ਜਾ ਰਿਹਾ ਹੈ।

ਇਸ ਵਾਰ ਦੇ ‘ਇੰਸਪੀਰੇਸ਼ਨਲ ਸਟੈੱਪਸ 2024’ ਦੀ ਖ਼ਾਸੀਅਤ ਇਹ ਹੈ ਕਿ ਸਿਹਤ ਸਬੰਧੀ ਜਾਗਰੂਕਤਾ ਨਾਲ ਸਬੰਧਿਤ ਇਸ ਈਵੈਂਟ ਵਿਚ ਬਰੈਂਪਟਨ ਸਿਟੀ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ।ਇਸ ਦੇ ਨਾਲ ਹੀਪੀਲ ਰੀਜਨਲ ਪੋਲੀਸ ਵੱਲੋਂ ਹਰ ਪ੍ਰਕਾਰ ਦੀ ਸੁਰੱਖਿਆ ਯਕੀਨੀ ਬਨਾਉਣ ਦਾ ਭਰੋਸਾ ਦਿਵਾਇਆ ਗਿਆ ਹੈ ਤਾਂ ਜੋ ਇਸ ਦੌੜ ਵਿੱਚ ਸ਼ਾਮਲ ਹੋਣ ਵਾਲੇ ਦੌੜਾਕ ਆਪਣਾ ਧਿਆਨ ਦੌੜ ਵਿਚ ਪੂਰੀ ਤਰ੍ਹਾਂ ਕੇਂਦ੍ਰਿਤ ਕਰ ਸਕਣ। ਇਸ ਦੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਇਸ ਈਵੈਂਟ ਦੇਪ੍ਰਬੰਧਕ ਨਰਿੰਦਰਪਾਲ ਬੈਂਸ ਨੇ ਕਿਹਾ, “ਇਹ ‘ਬਰੈਂਪਟਨ ਹਾਫ਼-ਮੈਰਾਥਨ’ ਮਹਿਜ਼ ਇੱਕ ਦੌੜ ਨਹੀਂ ਹੈ, ਸਗੋਂ ਇਹ ਈਵੈਂਟ ਤਾਂ ‘ਹਾਂ-ਪੱਖੀ ਤਬਦੀਲੀ’ ਤੇ ਸਮਾਜਿਕ-ਸਾਂਝ’ ਦਾ ਸੂਚਕ ਹੈ। ਅਸੀਂ ਆਪਣੀਆਂ ਸਹਿਯੋਗੀ ਸੰਸਥਾਵਾਂ ਤੇ ਹੋਰ ਭਾਈਵਾਲਾਂ ਦੇ ਅਤੀ ਧੰਨਵਾਦੀ ਹਾਂ ਜਿਨ੍ਹਾਂ ਵੱਲੋਂ ਮਿਲੇ ਭਰਵੇਂ ਤੇ ਉਸਾਰੂ ਸਹਿਯੋਗ ਸਦਕਾ ਸਾਨੂੰ ਪੂਰਨ ਆਸ ਹੈ ਕਿ ਇਹ ਈਵੈਂਟਭਰਪੂਰ ਗਿਣਤੀ ਵਾਲਾ ਅਤੇ ਇਸ ਦੇ ਨਾਲ ਹੀ ਗੁਣਾਤਮਿਕ ਪੱਖੋਂ ਵੀ ਇਹ ਯਾਦਗਾਰੀ ਸਾਬਤ ਹੋਵੇਗਾ। ਅਸੀਂ ਸਾਰੇ ਮਿਲ ਕੇ ਕਮਿਊਨਿਟੀ ਦੇ ਉੱਜਲੇ ਭਵਿੱਖ ਲਈ ਕੰਮ ਕਰਾਂਗੇ ਅਤੇਅੱਗੋਂ ਹੋਰ ਪ੍ਰਾਪਤੀਆਂ ਕਰਾਂਗੇ।“

ਬਰੈਂਪਟਨ ਦੇ ਬਿਜ਼ਨੈੱਸ ਅਦਾਰਿਆਂ ਤੇ ਹੋਰ ਸਥਾਨਕ ਸਮਾਜਿਕ ਸੰਸਥਾਵਾਂ ਵੱਲੋਂ ਇਸ ਈਵੈਂਟ ਲਈ ਭਾਰੀ ਉਤਸ਼ਾਹ ਵਿਖਾਇਆ ਜਾ ਰਿਹਾ ਹੈ। ਦੌੜ ਦੇ ਸਮੁੱਚੇ ਰੂਟ ਉੱਪਰ ਵੱਖ-ਵੱਖ ਥਾਵਾਂ ‘ਤੇ ਕਈ ਸਮਾਜਿਕ ਸੰਸਥਾਵਾਂ ਵੱਲੋਂ ‘ਵਾਟਰ ਸਟੇਸ਼ਨ’ ਕਾਇਮ ਕੀਤੇ ਜਾ ਰਹੇ ਹਨ। ‘ਬੀਵੀਡੀ ਗਰੁੱਪ’ ਇਸ ਈਵੈਂਟ ਦਾ ‘ਟਾਈਟਲ ਸਪਾਂਸਰ’ ਹੈ ਅਤੇ ਇਸ ਦੇ ਨਾਲ ਹੋਰ ਕਈ ਸਪਾਂਸਰਾਂ ਵੱਲੋਂ ਵੀ ਭਰਵਾਂ ਸਹਿਯੋਗ ਮਿਲਿਆ ਹੈ। ਦੌੜ ਦੇ ਇਸ ਈਵੈਂਟ ਲਈ ਹੁਣ ਤੀਕ 500 ਦੇ ਲੱਗਭੱਗ ਦੌੜਾਕਾਂ ਤੇ ਪੈਦਲ ਚੱਲਣ ਵਾਲਿਆਂ ਦੇ ਨਾਵਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ ਰਜਿਸਟਰੇਸ਼ਨ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਪ੍ਰਬੰਧਕਾਂ ਨੂੰ ਇਸ ਈਵੈਂਟ ਵਿਚ ਲੋਕਾਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਆਸ ਹੈ। ਇਸ ਈਵੈਂਟ ਵਿੱਚ 21 ਕਿਲੋਮੀਟਰ ਹਾਫ਼-ਮੈਰਾਥਨ, 10 ਕਿਲੋਮੀਟਰ ਅਤੇ 5 ਕਿਲੋਮੀਟਰ ਮੁਕਾਬਲੇ ਦੀਆਂ ਦੌੜਾਂ ਹੋਣਗੀਆਂ। ਇਸ ਤੋਂ ਇਲਾਵਾ ਇਸ ਵਿੱਚ ਸ਼ੁਗਲੀਆ ਤੌਰ ‘ਤੇ ਪੰਜ ਕਿਲੋਮੀਟਰ ਦੌੜਨ ਤੇ ਤੁਰਨ ਵਾਲੇ ਲੋਕ ਵੀ ਸ਼ਾਮਲ ਹੋਣਗੇ ਅਤੇ ਬੱਚਿਆਂ ਦੀ ਇੱਕ ਕਿਲੋਮੀਟਰ ਦੌੜ ਵੀ ਕਰਵਾਈ ਜਾਏਗੀ। ਲੋਕਾਂ ਵਿੱਚ ਇਸ ਈਵੈਂਟਲਈ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।

 

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹ ਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆ ਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆ ਵੱਲੋਂ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ, ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਸਖ਼ਤ ਜੁਰਮਾਨਾ ਪੈਰਾ ਟਰਾਂਸਪੋ ਡਰਾਈਵਰ `ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ਟੋਰਾਂਟੋ ਦੇ ਮੇਅਰ ਓਲੀਵੀਆ ਚਾਉ ਵੱਲੋਂ ਇਜ਼ਰਾਈਲ ਦੇ ਰਾਸ਼ਟਰੀ ਦਿਵਸ ਸੰਬੰਧੀ ਸਿਟੀ ਹਾਲ ਸਮਾਰੋਹ ਵਿੱਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੋਵਿਡ-19 ਮਹਾਂਮਾਰੀ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਡਾਕਟਰ ਈਲੀਨ ਡੀ ਵਿਲਾ ਵੱਲੋਂ ਅਸਤੀਫ਼ੇ ਦਾ ਐਲਾਨ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਬਰੈਂਪਟਨ ਸਿਟੀ ਐਵਾਰਡ ਸਮਾਗ਼ਮ ‘ਚ ਪੰਜਾਬੀਆਂ ਦੀ ਰਹੀ ਝੰਡੀ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਮਦਰਜ਼ ਡੇ’ ਮੌਕੇ ਮੈਂਟਲ ਹੈੱਲਥ ਉੱਪਰ ਕੀਤਾਸੈਮੀਨਾਰ ਦਾ ਸਫ਼ਲ ਆਯੋਜਨ