Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ

May 13, 2024 03:50 AM

ਨਵੀਂ ਦਿੱਲੀ, 13 ਮਈ (ਪੋਸਟ ਬਿਊਰੋ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਖਾਰਜ ਕਰ ਦਿੱਤਾ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਖੰਨਾ ਨੇ ਕਿਹਾ ਕਿ ਅਸੀਂ ਹਾਈਕੋਰਟ ਦੇ ਫੈਸਲੇ 'ਚ ਦਖਲ ਨਹੀਂ ਦੇ ਰਹੇ। ਦਿੱਲੀ ਦੇ ਐੱਲਜੀ ਵਿਨੈ ਕੁਮਾਰ ਸਕਸੈਨਾ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਚਾਹੁੰਦੇ ਹਨ ਤਾਂ ਲੈਣ।
ਦਰਅਸਲ, ਸ਼ਰਾਬ ਨੀਤੀ ਘਪਲੇ ਦੇ ਦੋਸ਼ੀ ਅਰਵਿੰਦ ਕੇਜਰੀਵਾਲ ਫਿਲਹਾਲ ਅੰਤਰਿਮ ਜ਼ਮਾਨਤ 'ਤੇ ਹਨ। ਈਡੀ ਨੇ ਉਸ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਵੀ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ, ਜਿਸ ਨੂੰ ਲੈ ਕੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੇ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 10 ਅਪ੍ਰੈਲ ਨੂੰ 50,000 ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਪਟੀਸ਼ਨਕਰਤਾ ਸੁਪਰੀਮ ਕੋਰਟ ਪਹੁੰਚੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ