Welcome to Canadian Punjabi Post
Follow us on

05

February 2025
ਬ੍ਰੈਕਿੰਗ ਖ਼ਬਰਾਂ :
ਫੋਰਡ ਨੇ ਕੀਤੀਆਂ ਤਲਖ਼ ਮਾਈਕ ਟਿੱਪਣੀਆਂ ਦਾ ਦਿੱਤਾ ਜਵਾਬ, ਕਿਹਾ, ਪਤਾ ਨਹੀਂ ਸੀ ਕਿ ਟਰੰਪ ਅਜਿਹੇ ਫ਼ੈਸਲੇ ਲੈਣਗੇਇਸਮਾਈਲੀ ਮੁਸਲਮਾਨਾਂ ਦੇ ਧਾਰਮਿਕ ਆਗੂ ਆਗਾ ਖਾਨ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤਸਵੀਡਨ ਦੇ ਐਜੂਕੇਸ਼ਨ ਸੈਂਟਰ 'ਤੇ ਗੋਲੀਬਾਰੀ, 10 ਦੀ ਮੌਤਟੇਕ ਬੈਕ ਅਲਬਰਟਾ `ਤੇ ਇਲੈਕਸ਼ਨਜ਼ ਅਲਬਰਟਾ ਵੱਲੋਂ ਇੱਕ ਲੱਖ ਡਾਲਰ ਤੋਂ ਵੱਧ ਦਾ ਜੁਰਮਾਨਾਈਟੋਬੀਕੋਕ ਅਪਾਰਟਮੈਂਟ ‘ਚ ਗੋਲੀਬਾਰੀ, ਇੱਕ ਦੀ ਮੌਤ, ਦੂਜਾ ਗੰਭੀਰਪੂਰਬੀ ਓਂਟਾਰੀਓ ਵਿੱਚ ਹਾਈਵੇਅ 401 ਤੋਂ ਚਾਰਟਰ ਬੱਸ ਖਿਸਕੀ, ਜਾਨੀ ਨੁਕਸਾਨ ਤੋਂ ਬਚਾਅਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ
 
ਪੰਜਾਬ

ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ

May 15, 2024 12:18 PM

-ਵੋਟਰਾਂ ਨੂੰ ਵੋਟ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਕੇ ਵੋਟ ਫੀਸਦ ਵਧਾਉਣ ਦਾ ਉਪਰਾਲਾ : ਜਿ਼ਲ੍ਹਾ ਚੋਣ ਅਫ਼ਸਰ
ਮੋਗਾ, 15 ਮਈ (ਗਿਆਨ ਸਿੰਘ): ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟ ਫੀਸਦ ਨੂੰ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਹਦਾਇਤ ਉਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ ਓਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਜਿਲ੍ਹਾ ਮੋਗਾ ਵਿੱਚ 2 ਅਜਿਹੇ ਪੋਲਿੰਗ ਬੂਥ ਤਿਆਰ ਕੀਤੇ ਜਾ ਰਹੇ ਹਨ, ਜਿੰਨ੍ਹਾਂ ਨੂੰ ਗਰੀਨ ਪੋਲਿੰਗ ਬੂਥ ਦਾ ਨਾਮ ਦਿੱਤਾ ਗਿਆ ਹੈ। ਇਹ ਪੋਲਿੰਗ ਬੂਥ ਜਿੱਥੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨਗੇ ਉਥੇ ਹੀ ਦਿਨੋਂ ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਣ ਨੂੰ ਸੰਭਾਲਣ ਅਤੇ ਹਰਾ ਭਰਾ ਰੱਖਣ ਲਈ ਸੁਨੇਹਾ ਵੀ ਦੇਣਗੇ।
ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਮੋਗਾ ਵਿੱਚ 2 ਗਰੀਨ ਪੋਲਿੰਗ ਬੂਥ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਹਲਕਾ ਬਾਘਾਪੁਰਾਣਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਠੱਠੀ ਭਾਈ ਅਤੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੌਡੇ ਵਿਖੇ ਬਣਨ ਵਾਲੇ ਬੂਥ ਸ਼ਾਮਿਲ ਹਨ। ਇਨ੍ਹਾਂ ਪੋਲਿੰਗ ਬੂਥਾਂ ਨੂੰ ਪੂਰੀ ਤਰ੍ਹਾਂ ਗਰੀਨ ਦਿੱਖ ਦਿੱਤੀ ਜਾਵੇਗੀ। ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਪੋਲਿੰਗ ਬੂਥਾਂ ਉਤੇ ਲੋੜੀਂਦੀ ਗਿਣਤੀ ਵਿੱਚ ਪੌਦੇ ਮੁਹੱਈਆ ਕਰਵਾਉਣ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੁਝ ਵਿਸ਼ੇਸ਼ ਵੋਟਰਾਂ ਨੂੰ ਇਹ ਪੌਦੇ ਤੋਹਫੇ ਵਜੋਂ ਵੀ ਦਿੱਤੇ ਜਾਣਗੇ। ਇਨ੍ਹਾਂ ਵੋਟਰਾਂ ਵਿੱਚ ਪਹਿਲੀ ਵਾਰ ਵੋਟ ਕਰਨ ਵਾਲੇ, ਬਜੁਰਗ ਵੋਟਰ, ਦਿਵਿਆਂਗ ਵੋਟਰ, ਤੀਜੇ ਲਿੰਗ ਵਾਲੇ ਵੋਟਰ ਆਦਿ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਲਿੰਗ ਬੂਥਾਂ ਨੂੰ ਸਜਾਉਣ ਲਈ ਫੁੱਲਦਾਰ ਅਤੇ ਹਰੇ ਪੌਦਿਆਂ ਦੀ ਵਰਤੋਂ ਕੀਤੀ ਜਾਵੇਗੀ, ਉਥੇ ਹੀ ਜੋ ਪੌਦੇ ਤੋਹਫੇ ਵਜੋਂ ਦਿੱਤੇ ਜਾਣਗੇ ਉਹ ਫਲ਼ਦਾਰ ਅਤੇ ਮੈਡੀਸਨਲ ਹੋਣਗੇ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਮੋਗਾ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੇ ਦੇਸ਼ ਦੇ ਇਸ ਤਿਉਹਾਰ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ। ਜੂਨ 1, 2024 ਨੂੰ ਵੋਟਾਂ ਪਾਈਆਂ ਜਾਣੀਆਂ ਹਨ ਜਿਸ ਵਿੱਚ ਹਰੇਕ ਜ਼ਿਲ੍ਹਾ ਵਾਸੀ ਨੂੰ ਵਧ ਚਡ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਭਾਰਤੀ ਚੋਣ ਕਮਿਸ਼ਨ ਦੇ ਟੀਚੇ ਇਸ ਬਾਰ 70 ਪਾਰਂ ਨੂੰ ਪ੍ਰਾਪਤ ਕਰਨ ਲਈ ਸਾਨੂੰ ਸਾਰਿਆਂ ਨੂੰ ਨਿੱਜੀ ਤੌਰ ਉਤੇ ਜਾਗਰੂਕਤਾ ਦਾ ਹੰਭਲਾ ਮਾਰਨਾ ਪੈਣਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀ ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲ ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ ਪੀ.ਐੱਸ.ਪੀ.ਸੀ.ਐੱਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ ਮੇਰੇ “ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ