Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਰਾਇਸੀ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ ਹੋਣ ਲਈ ਉਪ ਰਾਸ਼ਟਰਪਤੀ ਧਨਖੜ ਈਰਾਨ ਲਈ ਰਵਾਨਾ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

May 22, 2024 01:58 AM

ਨਵੀਂ ਦਿੱਲੀ, 22 ਮਈ (ਪੋਸਟ ਬਿਊਰੋ): ਉਪਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਤਹਿਰਾਨ ਜਾ ਰਹੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਭਾਰਤ ਦੀ ਤਰਫੋਂ ਸ਼ੋਕ ਸਮਾਗਮ ਵਿੱਚ ਹਿੱਸਾ ਲੈਣ ਲਈ ਈਰਾਨ ਗਏ ਹਨ।
9 ਮਈ ਨੂੰ ਰਾਇਸੀ ਦਾ ਹੈਲੀਕਾਪਟਰ ਈਰਾਨ-ਅਜ਼ਰਬਾਈਜਾਨ ਸਰਹੱਦ ਨੇੜੇ ਕਰੈਸ਼ ਹੋ ਗਿਆ ਸੀ। ਜਹਾਜ਼ ਵਿਚ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਯਾਨ ਸਮੇਤ ਕੁੱਲ 9 ਲੋਕ ਸਵਾਰ ਸਨ। ਤਬਰੀਜ਼ ਸ਼ਹਿਰ ਵਿੱਚ ਅੰਤਿਮ ਸੰਸਕਾਰ ਤੋਂ ਬਾਅਦ ਰਾਸ਼ਟਰਪਤੀ ਦੀ ਦੇਹ ਨੂੰ ਤਹਿਰਾਨ ਲਿਆਂਦਾ ਗਿਆ।
ਈਰਾਨ ਦੇ ਉਪ ਰਾਸ਼ਟਰਪਤੀ ਮੋਹਸੇਨ ਮਨਸੂਰੀ ਨੇ ਕਿਹਾ ਕਿ ਉਨ੍ਹਾਂ ਨੂੰ 23 ਮਈ ਨੂੰ ਈਰਾਨ ਦੇ ਮਸ਼ਾਦ ਸ਼ਹਿਰ ਵਿੱਚ ਦਫ਼ਨਾਇਆ ਜਾਵੇਗਾ। ਰਾਇਸੀ ਦਾ ਜਨਮ ਇਸੇ ਸ਼ਹਿਰ ਵਿੱਚ ਹੋਇਆ ਸੀ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਈਰਾਨ ਦੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਇਸ ਤੋਂ ਪਹਿਲਾਂ 21 ਮਈ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਦਿੱਲੀ ਸਥਿਤ ਈਰਾਨ ਦੇ ਦੂਤਾਵਾਸ ਗਏ ਸਨ।
ਈਰਾਨ ਵਿੱਚ 23 ਮਈ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਦੇਸ਼ ਦੇ ਸਰਵਉੱਚ ਨੇਤਾ ਆਯਤੁੱਲਾ ਰਈਸੀ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਨਮਾਜ਼ ਅਦਾ ਕਰਨਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ