Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਚੋਣ ਕਮਿਸ਼ਨ ਵੱਲੋਂ ਜੇਪੀ ਨੱਡਾ ਤੇ ਮਲਿਕਾਰਜੁਨ ਖੜਗੇ ਨੂੰ ਸਖ਼ਤ ਹਦਾਇਤ, ਚੋਣ ਪ੍ਰਚਾਰ ਦੌਰਾਨ ਫੁੱਟ ਪਾਊ ਭਾਸ਼ਣ ਨਾ ਦੇਣ ਦੇ ਆਦੇਸ਼

May 22, 2024 10:10 AM

ਨਵੀਂ ਦਿੱਲੀ, 22 ਮਈ (ਪੋਸਟ ਬਿਊਰੋ): ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਬਿਆਨਬਾਜ਼ੀ ਜਾਰੀ ਹੈ। ਚੋਣ ਕਮਿਸ਼ਨ ਅਜਿਹੇ ਮਾਮਲਿਆਂ `ਤੇ ਲਗਾਤਾਰ ਕਾਰਵਾਈ ਕਰ ਰਿਹਾ ਹੈ। ਇਸ ਦੌਰਾਨ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਿਰਦੇਸ਼ ਦਿੱਤੇ ਹਨ। ਦੋਵਾਂ ਆਗੂਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਟਾਰ ਪ੍ਰਚਾਰਕਾਂ ਨੂੰ ਕੋਈ ਵੀ ਬਿਆਨ ਦੇਣ ਵੇਲੇ ਸਾਵਧਾਨ ਰਹਿਣ ਅਤੇ ਮਰਿਆਦਾ ਬਰਕਰਾਰ ਰੱਖਣ ਦੀ ਹਦਾਇਤ ਦੇਣ ।
ਚੋਣ ਕਮਿਸ਼ਨ ਨੇ ਇਹ ਹੁਕਮ ਚੋਣ ਪ੍ਰਚਾਰ ਦੇ ਡਿੱਗਦੇ ਪੱਧਰ ਦੇ ਮੱਦੇਨਜ਼ਰ ਦਿੱਤੇ ਹਨ। ਕਮਿਸ਼ਨ ਨੇ ਜਾਤੀ, ਭਾਈਚਾਰੇ, ਭਾਸ਼ਾ ਅਤੇ ਧਰਮ ਦੇ ਆਧਾਰ ‘ਤੇ ਪ੍ਰਚਾਰ ਕਰਨ ਲਈ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨਿੰਦਾ ਕੀਤੀ ਹੈ। ਕਮਿਸ਼ਨ ਨੇ ਭਾਜਪਾ ਨੂੰ ਹਦਾਇਤ ਕੀਤੀ ਹੈ ਕਿ ਪਾਰਟੀ ਆਗੂਆਂ ਨੂੰ ਆਪਣੇ ਭਾਸ਼ਣਾਂ ਦੌਰਾਨ ਧਾਰਮਿਕ ਅਤੇ ਫਿਰਕੂ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਸਮਾਜ ਨੂੰ ਵੰਡਣ ਵਾਲੇ ਬਿਆਨਾਂ ਤੋਂ ਬਚਣ ਲਈ ਵੀ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਇਸ ਗੱਲ `ਤੇ ਵੀ ਜ਼ੋਰ ਦਿੱਤਾ ਕਿ ਚੋਣਾਂ ਸਮੇਂ ਸੱਤਾਧਾਰੀ ਪਾਰਟੀ ਦੀ ਵਾਧੂ ਜਿ਼ੰਮੇਵਾਰੀ ਹੁੰਦੀ ਹੈ।
ਚੋਣ ਕਮਿਸ਼ਨ ਨੇ ਕਾਂਗਰਸੀ ਆਗੂਆਂ ਨੂੰ ਬੇਬੁਨਿਆਦ ਬਿਆਨ ਨਾ ਦੇਣ ਲਈ ਕਿਹਾ ਹੈ। ਮੁੱਖ ਤੌਰ `ਤੇ ਸੰਵਿਧਾਨ ਨੂੰ ਖਤਮ ਕਰਨ ਅਤੇ ਅਗਨੀਵੀਰ ਯੋਜਨਾ ਨੂੰ ਖਤਮ ਕਰਨ ਸਬੰਧੀ ਬਿਆਨਬਾਜ਼ੀ ਨਾ ਕਰਨ ਦੇ ਹੁਕਮ ਦਿੱਤੇ ਗਏ ਹਨ। ਕਾਂਗਰਸ ਦੇ ਪ੍ਰਚਾਰਕਾਂ ਅਤੇ ਉਮੀਦਵਾਰਾਂ ਨੂੰ ਸੁਰੱਖਿਆ ਬਲਾਂ `ਤੇ ਰਾਜਨੀਤੀ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ। ਨਾਲ ਹੀ ਰੱਖਿਆ ਬਲਾਂ ਦੇ ਸਮਾਜਿਕ ਅਤੇ ਆਰਥਿਕ ਢਾਂਚੇ ਨੂੰ ਲੈ ਕੇ ਫੁੱਟ ਪਾਊ ਭਾਸ਼ਣ ਨਾ ਦੇਣ ਦੇ ਆਦੇਸ਼ ਦਿੱਤੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ