Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਮਿਜ਼ੋਰਮ ਵਿੱਚ ਢਿੱਗਾਂ ਡਿੱਗਣ ਨਾਲ 17 ਮੌਤਾਂ, ਅਸਾਮ ਵਿੱਚ ਵੀ ਇੱਕ ਮੌਤ

May 28, 2024 07:51 AM

ਆਈਜ਼ੋਲ, 28 ਮਈ (ਪੋਸਟ ਬਿਊਰੋ): ਪੱਛਮੀ ਬੰਗਾਲ 'ਚ ਐਤਵਾਰ ਨੂੰ ਆਏ ਰਾਮਲ ਤੂਫਾਨ ਦਾ ਅਸਰ ਹੁਣ ਉੱਤਰ-ਪੂਰਬ 'ਚ ਦਿਖਾਈ ਦੇ ਰਿਹਾ ਹੈ। ਮਿਜ਼ੋਰਮ 'ਚ ਤੂਫਾਨ ਕਾਰਨ ਲਗਾਤਾਰ ਪੈ ਰਹੇ ਮੀਂਹ ਕਾਰਨ ਮੰਗਲਵਾਰ ਸਵੇਰੇ 6 ਵਜੇ ਆਈਜ਼ਲ 'ਚ ਇਕ ਪੱਥਰ ਦੀ ਖੱਡ ਢਹਿ ਗਈ। ਇਸ ਵਿੱਚ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ ਇੱਕ 4 ਸਾਲ ਦਾ ਲੜਕਾ ਅਤੇ ਇੱਕ 6 ਸਾਲ ਦੀ ਲੜਕੀ ਸ਼ਾਮਿਲ ਹੈ। ਦੋ ਲੋਕਾਂ ਨੂੰ ਬਚਾ ਲਿਆ ਗਿਆ ਹੈ।
ਮਿਜ਼ੋਰਮ ਦੇ ਡੀਜੀਪੀ ਅਨਿਲ ਸ਼ੁਕਲਾ ਨੇ ਦੱਸਿਆ ਕਿ ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 8 ਸਥਾਨਕ ਲੋਕਾਂ ਦੀਆਂ ਹਨ, ਜਦੋਂ ਕਿ 4 ਦੂਜੇ ਰਾਜਾਂ ਦੇ ਹਨ। ਬਾਕੀ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ। ਮਲਬੇ ਹੇਠ 6-7 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਬਚਾਅ ਕਾਰਜ ਜਾਰੀ ਹੈ ਪਰ ਭਾਰੀ ਮੀਂਹ ਕਾਰਨ ਇਸ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਤੋਂ ਇਲਾਵਾ ਉੱਤਰ-ਪੂਰਬੀ ਰਾਜ ਅਸਾਮ ਵਿੱਚ ਵੀ ਅੱਜ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ। ਮੋਰੀਗਾਂਵ ਜਿ਼ਲ੍ਹੇ ਵਿੱਚ ਇੱਕ ਆਟੋ ਰਿਕਸ਼ਾ ਉੱਤੇ ਦਰੱਖਤ ਡਿੱਗਣ ਕਾਰਨ ਇੱਕ ਕਾਲਜ ਵਿਦਿਆਰਥੀ ਦੀ ਮੌਤ ਹੋ ਗਈ। ਚਾਰ ਲੋਕ ਜ਼ਖਮੀ ਹੋ ਗਏ। ਸੋਨਿਤਪੁਰ ਜਿ਼ਲੇ 'ਚ ਸਕੂਲ ਬੱਸ 'ਤੇ ਦਰੱਖਤ ਡਿੱਗਣ ਕਾਰਨ 12 ਬੱਚੇ ਜ਼ਖਮੀ ਹੋ ਗਏ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ