Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਨੇਤਨਯਾਹੂ ਸਰਕਾਰ ਵੱਡਾ ਝਟਕਾ: ਇਜ਼ਰਾਈਲ ਵਾਰ ਕੈਬਨਿਟ ਮੈਂਬਰ ਬੈਨੀ ਗੈਂਟਜ਼ ਦਾ ਅਸਤੀਫਾ

June 10, 2024 07:02 AM

ਤਲਅਵੀਵ, 10 ਜੂਨ (ਪੋਸਟ ਬਿਊਰੋ): ਇਜ਼ਰਾਈਲ ਦੀ ਨੇਤਨਯਾਹੂ ਸਰਕਾਰ ਨੂੰ ਐਤਵਾਰ ਨੂੰ ਵੱਡਾ ਝਟਕਾ ਲੱਗਾ। 3 ਮੈਂਬਰੀ ਜੰਗੀ ਮੰਤਰੀ ਮੰਡਲ ਦੇ ਮੁੱਖ ਮੈਂਬਰ ਬੈਨੀ ਗੈਂਟਜ਼ ਨੇ ਅਸਤੀਫਾ ਦੇ ਦਿੱਤਾ ਹੈ। ਅਲਜਜ਼ੀਰਾ ਦੀ ਰਿਪੋਰਟ ਅਨੁਸਾਰ, ਗੈਂਟਜ਼ ਦੇ ਅਸਤੀਫੇ ਦਾ ਕਾਰਨ ਗਾਜ਼ਾ ਯੁੱਧ ਵਿੱਚ ਹੋਸਟੇਜ (ਜੰਗੀ ਕੈਦੀ) ਸੌਦੇ ਨੂੰ ਲੈ ਕੇ ਪੀਐਮ ਨੇਤਨਯਾਹੂ ਦਾ ਰਵੱਈਆ ਹੈ।
ਗੈਂਟਜ਼ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਇਜ਼ਰਾਈਲ ਅਤੇ ਹਮਾਸ ਵਿਚਾਲੇ 8 ਮਹੀਨਿਆਂ ਤੋਂ ਜੰਗ ਚੱਲ ਰਹੀ ਹੈ ਅਤੇ ਪੱਛਮੀ ਏਸ਼ੀਆ 'ਚ ਸਥਿਤੀ ਨਾਜ਼ੁਕ ਬਣੀ ਹੋਈ ਹੈ।
ਇੱਕ ਟੀਵੀ ਚੈਨਲ 'ਤੇ ਆਪਣੇ ਫੈਸਲੇ ਦਾ ਐਲਾਨ ਕਰਦੇ ਹੋਏ ਗੈਂਟਜ਼ ਨੇ ਕਿਹਾ ਕਿ ਨੇਤਨਯਾਹੂ ਕਾਰਨ ਅਸੀਂ ਹਮਾਸ ਨੂੰ ਖਤਮ ਨਹੀਂ ਕਰ ਪਾ ਰਹੇ। ਇਸ ਲਈ, ਅਸੀਂ ਭਰੇ ਦਿਲ ਨਾਲ ਪਰ ਆਤਮਵਿਸ਼ਵਾਸ ਨਾਲ ਐਮਰਜੈਂਸੀ ਸਰਕਾਰ ਨੂੰ ਛੱਡ ਰਹੇ ਹਨ।
ਦੂਜੇ ਪਾਸੇ ਨੇਤਨਯਾਹੂ ਨੇ ਗੈਂਟਜ਼ ਨੂੰ ਫੈਸਲਾ ਵਾਪਿਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਲੜਾਈ ਤੋਂ ਪਿੱਛੇ ਹਟਣ ਦਾ ਨਹੀਂ ਸਗੋਂ ਇਸ ਵਿੱਚ ਸ਼ਾਮਿਲ ਹੋਣ ਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ