Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਕੰਗਨਾ ਰਣੌਤ ਦੇ ਥੱਪੜ ਮਾਮਲੇ `ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਕੁਲਵਿੰਦਰ ਕੌਰ ਕੰਗਨਾ ਰਣੌਤ ਦੇ ਪਹਿਲੇ ਬਿਆਨਾਂ ਤੋਂ ਨਾਰਾਜ਼ ਸੀ, ਇਸ ਲਈ ਇਹ ਕਦਮ ਚੁੱਕਿਆ

June 10, 2024 09:20 AM

ਚੰਡੀਗੜ੍ਹ, 10 ਜੂਨ (ਪੋਸਟ ਬਿਊਰੋ): ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ `ਤੇ ਸੀਆਈਐੱਸਐੱਫ ਦੀ ਮਹਿਲਾ ਕਰਮੀ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਘਟਨਾ `ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੁਲਵਿੰਦਰ ਕੌਰ ਕੰਗਨਾ ਰਣੌਤ ਦੇ ਪਹਿਲੇ ਬਿਆਨਾਂ ਤੋਂ ਨਾਰਾਜ਼ ਸੀ, ਜਿਸ ਕਾਰਨ ਕੁਲਵਿੰਦਰ ਦੇ ਮਨ `ਚ ਗੁੱਸਾ ਸੀ, ਜਿਸਦੇ ਚੱਲਦੇ ਇਹ ਕਦਮ ਚੁੱਕਿਆ। ਹਾਲਾਂਕਿ, ਅਜਿਹਾ ਨਹੀਂ ਹੋਣਾ ਚਾਹੀਦਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੱਕ ਜਨਤਕ ਹਸਤੀ ਹੋਣ ਦੇ ਨਾਤੇ ਇਸ ਘਟਨਾ ਦੇ ਜਵਾਬ ਵਿੱਚ ਪੂਰੇ ਪੰਜਾਬ ਨੂੰ ਦੇਸ਼ ਵਿਰੋਧੀ ਕਹਿਣਾ ਗਲਤ ਹੈ। ਇਹ ਉਹੀ ਪੰਜਾਬ ਹੈ ਜਿਸ ਨੇ ਪੂਰੇ ਦੇਸ਼ ਦਾ ਢਿੱਡ ਭਰਿਆ ਹੈ। ਅੱਜ ਵੀ ਪੰਜਾਬ ਪੂਰੇ ਦੇਸ਼ ਨੂੰ ਕਣਕ-ਝੋਨੇ ਦੀ ਸਪਲਾਈ ਕਰ ਰਿਹਾ ਹੈ। ਸਾਡੇ ਨੌਜਵਾਨ ਅੱਜ ਵੀ ਕੁਰਬਾਨੀਆਂ ਦੇ ਰਹੇ ਹਨ। ਪੰਜਾਬ ਦੇ ਨੌਜਵਾਨ ਮਾਈਨਸ 50 ਡਿਗਰੀ ਵਿੱਚ ਡਿਊਟੀ ਨਿਭਾਅ ਰਹੇ ਹਨ। ਅਸੀਂ ਦੇਸ਼ ਦੇ ਰਾਖੇ ਅਤੇ ਦੇਸ਼ ਦੀ ਆਜ਼ਾਦੀ ਦੇ ਦੇਣ ਵਾਲੇ ਹਾਂ। ਉਨ੍ਹਾਂ ਕਿਹਾ ਪੰਜਾਬ ਦੇਸ਼ ਦਾ ਧੁਰਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ