Welcome to Canadian Punjabi Post
Follow us on

02

January 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ : ਕੁਲਦੀਪ ਸਿੰਘ ਧਾਲੀਵਾਲਓਸ਼ਵਾ ਵਿੱਚ ਹੋਈ ਗੋਲੀਬਾਰੀ `ਚ ਮਾਰੇ ਗਏ ਵਿਅਕਤੀ ਦੀ ਪੁਲਿਸ ਨੇ ਕੀਤੀ ਪਹਿਚਾਣ
 
ਪੰਜਾਬ

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

June 18, 2024 11:50 AM

-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20.98 ਲੱਖ ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਕੀਤੇ ਜਾਰੀ
-ਪਾਣੀ ਪੱਧਰ ਨੂੰ ਸਥਿਰ ਰੱਖਣ, ਬਿਜਲੀ ਖਪਤ ਘਟਾਉਣ ਵਾਲੀ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦੇਣ ਕਿਸਾਨ
ਮੋਗਾ, 18 ਜੂਨ (ਗਿਆਨ ਸਿੰਘ): ਪੰਜਾਬ ਸਰਕਾਰ ਵੱਲੋਂ ਦਿਨ-ਬ-ਦਿਨ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਜਾਂ ਉੱਚਾ ਚੁੱਕਣ ਲਈ ਗੰਭੀਰ ਰੂਪ ਨਾਲ ਯਤਨ ਕੀਤੇ ਜਾ ਰਹੇ ਹਨ।ਇਸ ਖੇਤਰ ਵਿੱਚ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕਰਨ ਲਈ ਜਿੱਥੇ ਸਰਕਾਰ ਵੱਲੋਂ ਇਸ ਸਾਲ ਵੱਡੀ ਗਿਣਤੀ ਵਿੱਚ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਉੱਥੇ ਹੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਸਾਲ 206 ਕਿਸਾਨਾਂ ਨੇ ਆਪਣੇ 1399 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ। ਸਿੱਧੀ ਬਿਜਾਈ ਨਾਲ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਸਗੋਂ ਉਨ੍ਹਾਂ ਖੇਤੀ ਲਾਗਤ ਵਿੱਚ ਕਮੀ ਆਈ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਵਿੱਚ ਖੜੋਤ ਆਈ। 1399 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜ਼ਿਲ੍ਹਾ ਮੋਗਾ ਦੇ 206 ਕਿਸਾਨਾਂ ਦੇ ਖਾਤਿਆਂ ਵਿੱਚ 20 ਲੱਖ 98 ਹਜ਼ਾਰ 500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਟਰਾਂਸਫਰ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਉਨ੍ਹਾਂ ਤਕਨੀਕਾਂ ਵਿੱਚੋਂ ਹੈ ਜ਼ੋ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ, ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਖੇਤੀ ਕਾਮਿਆਂ ਦੀ ਆ ਰਹੀ ਘਾਟ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਕੱਦੂ ਕਰਕੇ ਲਗਾਏ ਗਏ ਝੋਨੇ ਦੇ ਮੁਕਾਬਲੇ, ਸਿੱਧੀ ਬਿਜਾਈ ਨਾਲ ਪਾਣੀ ਦੀ 15 ਤੋਂ 20 ਫੀਸਦ ਤੱਕ ਬੱਚਤ ਹੁੰਦੀ ਹੈ। ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਫੀਸਦ ਜ਼ਿਆਦਾ ਰੀਚਾਰਜ ਹੁੰਦਾ ਹੈ। ਝੋਨੇ ਦੀ ਪਰਾਲੀ ਦਾ ਪ੍ਰਬੰਧ ਕਰਨਾ ਸੌਖਾ ਹੋਣ ਦੇ ਨਾਲ ਅਗਲੀ ਫਸਲ ਲਈ ਖੇਤ ਤਿਆਰ ਕਰਨਾ ਸੌਖਾ ਹੋ ਜਾਂਦਾ ਹੈ। ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਨੂੰ ਬਿਮਾਰੀਆਂ ਘੱਟ ਲੱਗਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ 70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਥਾਨਕ ਸਰਕਾਰਾਂ ਮੰਤਰੀ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐੱਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ : ਚੇਅਰਮੈਨ ਸੰਦੀਪ ਸੈਣੀ