Welcome to Canadian Punjabi Post
Follow us on

30

June 2024
 
ਪੰਜਾਬ

ਜਲੰਧਰ 'ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ 'ਆਪ' 'ਚ ਸ਼ਾਮਿਲ

June 25, 2024 12:55 PM

-ਕੌਂਸਲਰ ਰਾਜੀਵ ਓਂਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
-ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ 'ਚ ਕੀਤਾ ਸ਼ਾਮਿਲ, ਕਿਹਾ- ਜਲੰਧਰ ਪੱਛਮੀ ਦੇ ਲੋਕਾਂ ਦੀ ਪਹਿਲੀ ਪਸੰਦ ਹੈ ਆਪ
ਜਲੰਧਰ, 25 ਜੂਨ (ਗਿਆਨ ਸਿੰਘ): ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

 
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਤੋਂ 'ਆਪ' ਉਮੀਦਵਾਰ ਮੋਹਿੰਦਰ ਭਗਤ ਦੀ ਮੌਜੂਦਗੀ 'ਚ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ।
ਜਲੰਧਰ ਨਗਰ ਨਿਗਮ ਦੇ ਕੌਂਸਲਰ ਰਾਜੀਵ ਓਂਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਾਂਗਰਸ ਅਤੇ ਭਾਜਪਾ ਦੇ ਕਈ ਸਥਾਨਕ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੁਕੇਸ਼ ਸਿਆਲ (ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ, ਜਲੰਧਰ ਸ਼ਹਿਰ), ਗੁਰਬਚਨ ਜੱਲਾ (ਸਕੱਤਰ ਕਾਂਗਰਸ ਪਾਰਟੀ, ਜਲੰਧਰ), ਸਚਿਨ ਲਵਲੀ (ਸਕੱਤਰ ਕਾਂਗਰਸ ਪਾਰਟੀ, ਜਲੰਧਰ) ਗਗਨ ਪੰਨਵਾ (ਪ੍ਰਧਾਨ ਬਰਾੜ ਸਭਾ ਜਲੰਧਰ), ਵਿਸ਼ਾਲ ਸ਼ਾਲੂ (ਕਾਂਗਰਸ), ਅਮਨ ਲਾਂਬਾ, ਸੰਗ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਕਾਂਗਰਸ ਪਾਰਟੀ ਤੋਂ ਧਰਮਪਾਲ ਭਾਸ਼, ਰਾਜੀਵ ਭਾਸ਼, ਬੋਡ ਰਾਓ ਭਾਸ਼, ਮੋਹਿੰਦਰ ਭਾਸ਼, ਰਾਜੇਸ਼ ਭਾਸ਼, ਬਚਨ ਭਾਸ਼, ਯਸ਼ ਭਾਸ਼, ਰਾਜਕੁਮਾਰ ਭਾਸ਼, ਰਮੇਸ਼ ਭਾਸ਼, ਨਿਤਿਨ ਭਾਸ਼ ਅਤੇ ਕਾਨੂੰ ਬਹਿਲ ਸ਼ਾਮਿਲ ਹੋਏ। ਜਦੋਂਕਿ ਭਾਜਪਾ ਤੋਂ ਅਮਨਦੀਪ ਸਿੰਘ ਲਾਂਬਾ, ਸੌਰਵ ਅਰੋੜਾ ਅਤੇ ਲਲਿਤ ਕੁਮਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਪਾਰਟੀ ਤੋਂ ਸੁਖਦੇਵ ਸਿੰਘ ਲਾਹੌਰੀਆ, ਟੋਨੀ ਸ਼ਰਮਾ, ਪ੍ਰੀਤਮ ਲਾਲ ਮੰਡ, ਸੁਨੀਲ ਕੁਮਾਰ ਸੋਨੂੰ, ਵਿਜੇ ਕੁਮਾਰ ਪੱਪੂ, ਸੁਖਦੇਵ ਕੁਮਾਰ ਗੁੱਗੀ, ਮੱਖਣ ਸਿੰਘ, ਗੁਰਪ੍ਰੀਤ ਸਿੰਘ ਚੌਹਾਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਪੱਛਮੀ ਦੇ ਲੋਕਾਂ ਦੀ ਪਹਿਲੀ ਪਸੰਦ ਹੈ। ਇਸ ਵਾਰ ਇੱਥੋਂ ਦੇ ਲੋਕ ਧੋਖੇਬਾਜ਼ਾਂ ਨੂੰ ਜਵਾਬ ਦੇਣਗੇ ਅਤੇ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ।

ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਾਰਟੀ ਲਈ ਨਿਰਸਵਾਰਥ ਹੋ ਕੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇਸ ਚੋਣ ਵਿੱਚ ਪਾਰਟੀ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਾਂਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : ਮੁੱਖ ਮੰਤਰੀ ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ, ਤਿੰਨ ਸ਼ੂਟਰ ਗ੍ਰਿਫ਼ਤਾਰ ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐੱਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਪੀ.ਐੱਸ.ਪੀ.ਸੀ.ਐੱਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ : ਹਰਭਜਨ ਸਿੰਘ ਈ.ਟੀ.ਓ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਅਜੀਤ ਸਿੰਘ ਬਾਰੀ ਅਤੇ ਇੰਜੀ. ਰਣਜੀਤ ਸਿੰਘ ਨੂੰ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬਾਵਾ ਨੇ ਭੇਂਟ ਕੀਤੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ ਰੁਪਿੰਦਰ ਸਿੰਘ ਰਿੰਕੂ ਨੂੰ ਜਿ਼ਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਬਣੇ ਮੈਂਬਰ