Welcome to Canadian Punjabi Post
Follow us on

30

June 2024
 
ਪੰਜਾਬ

ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ

June 26, 2024 02:00 PM

-ਜਿ਼ਆਦਾਤਾਰ ਦਰਖਾਸਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ
ਦੀਪ ਸਿੰਘ ਵਾਲਾ, (ਫਰੀਦਕੋਟ) 26 ਜੂਨ (ਗਿਆਨ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਸ਼ਾ ਨਿਰਦੇਸ਼ਾ ਤੇ ਅੱਜ ਜਿਲ੍ਹਾ ਫਰੀਦਕੋਟ ਵਿੱਚ ਦੂਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ 4 ਪਿੰਡਾਂ ਤੋਂ ਤਕਰੀਬਨ 54 ਸ਼ਿਕਾਇਤਾਂ ਪ੍ਰਾਪਤ ਹੋਈਆਂ। ਜਿੰਨਾ ਵਿੱਚ ਜਿਆਦਾਤਰ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਪਿੰਡ ਵਿੱਚ ਲਗਾਏ ਅੱਜ ਦੇ ਕੈਂਪ ਦੌਰਾਨ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਦੀਪ ਸਿੰਘ ਵਾਲਾ ਤੋਂ ਇਲਾਵਾ ਕੈਂਪ ਵਿੱਚ ਸੈਦੇਕੇ, ਕਾਨਿਆਂਵਾਲੀ ਅਤੇ ਅਹਿਲ ਪਿੰਡਾਂ ਦਾ ਲੋਕਾਂ ਵੱਲੋਂ ਵੀ ਸਰਕਾਰ ਦੇ ਇਸ ਉਪਰਾਲੇ ਪ੍ਰਤੀ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਪਿੰਡਾਂ ਵਿੱਚੋਂ ਪਹੁੰਚੇ ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਨੂੰ ਲੋਕ ਪੱਖੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਪਿੰਡ ਵਾਸੀਆਂ ਦੀ ਖੱਜਲ ਖੁਆਰੀ ਬੰਦ ਹੋਣ ਦੀ ਕਗਾਰ ਤੇ ਹੈ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 47 ਸ਼ਿਕਾਇਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ 7 ਮੰਗ ਪੱਤਰ ਵੀ ਪ੍ਰਾਪਤ ਹੋਏ ਹਨ।
ਵਿਧਾਇਕ ਫਰੀਦਕੋਟ ਸੇਖੋਂ ਨੇ ਕਿਹਾ ਕਿ ਇਹ ਸੁਵਿਧਾ ਕੈਂਪ ਲੋਕਾਂ ਨੂੰ ਘਰ ਬੈਠਿਆ ਹੀ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਮੰਤਵ ਨਾਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਮੁੱਖ ਤੌਰ ਤੇ ਜਮੀਨ ਸਬੰਧੀ, ਸੀਵਰੇਜ ਪਾਈਪਲਾਈਨ, ਪਾਣੀ ਦੀ ਨਿਕਾਸੀ, ਸੜਕਾਂ ਚੌੜੀਆਂ ਕਰਨ ਸਬੰਧੀ, ਪੌਦੇ ਲਗਾਉਣ ਸਬੰਧੀ, ਸਟੇਡੀਅਮ ਦੀ ਉਸਾਰੀ ਜਿਹੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਲਗਾਏ ਜਾਂਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਦਫਤਰਾਂ ਵਿੱਚ ਗੇੜੇ ਮਾਰਨ ਦੀ ਖੱਜਲ ਖੁਆਰੀ ਤੋਂ ਨਿਜ਼ਾਤ ਦਿਵਾਈ ਸਕੇ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਸਰਕਾਰੀ ਮਹਿਕਮਿਆਂ ਦੇ ਨੁਮਾਇੰਦਿਆਂ ਵੱਲੋਂ ਕਾਊਂਟਰ ਲਗਾਏ ਜਾਂਦੇ ਹਨ, ਜਿੰਨਾ ਵੱਲੋਂ ਲੋਕਾਂ ਦੀਆਂ ਦਰਖਾਸਤਾਂ ਪੜ੍ਹ ਕੇ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਨਿਪਟਾਰਾ ਕਰਵਾਇਆ ਜਾਂਦਾ ਹੈ। ਜਿੰਨਾ ਦਰਖਾਸਤਾਂ ਨੂੰ ਕਿਸੇ ਉੱਚ ਅਧਿਕਾਰੀ ਨੂੰ ਮਾਰਕ ਕਰਨਾ ਹੁੰਦਾ ਹੈ ਤਾਂ ਉਹ ਮੌਕੇ ਤੇ ਹੀ ਡਿਪਟੀ ਕਮਿਸ਼ਨਰ ਵੱਲੋਂ ਮਾਰਕ ਕਰਕੇ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 28 ਤਰੀਕ ਨੂੰ ਪਿੰਡ ਖਾਰਾ, ਵਾੜਾਦਰਾਕਾ, ਮੌੜ ਅਤੇ ਠਾੜ੍ਹਾ ਦੇ ਪਿੰਡਾਂ ਦੇ ਲੋਕਾਂ ਲਈ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਉਚੇਚੇ ਤੌਰ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹਾਜ਼ਰ ਰਹਿਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : ਮੁੱਖ ਮੰਤਰੀ ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ, ਤਿੰਨ ਸ਼ੂਟਰ ਗ੍ਰਿਫ਼ਤਾਰ ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐੱਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਪੀ.ਐੱਸ.ਪੀ.ਸੀ.ਐੱਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ : ਹਰਭਜਨ ਸਿੰਘ ਈ.ਟੀ.ਓ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਅਜੀਤ ਸਿੰਘ ਬਾਰੀ ਅਤੇ ਇੰਜੀ. ਰਣਜੀਤ ਸਿੰਘ ਨੂੰ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬਾਵਾ ਨੇ ਭੇਂਟ ਕੀਤੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ ਰੁਪਿੰਦਰ ਸਿੰਘ ਰਿੰਕੂ ਨੂੰ ਜਿ਼ਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਬਣੇ ਮੈਂਬਰ