Welcome to Canadian Punjabi Post
Follow us on

30

June 2024
 
ਪੰਜਾਬ

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ

June 26, 2024 02:01 PM

-ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 26 ਜੂਨ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ) ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ, ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਵੱਲੋਂ 21,511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63,697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਲੈ ਸਕਦੇ ਹਨ, ਜਦੋਂਕਿ ਇਸ ਯੋਜਨਾ ਦੇ ਨਿਯਮਾਂ ਮੁਤਾਬਕ ਸਹਿਕਾਰੀ ਸੁਸਾਇਟੀਆਂ, ਐਫ.ਪੀ.ਓਜ਼ ਅਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਲੈ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ (ਇਨ-ਸੀਟੂ) ਲਈ ਸੁਪਰ ਐਸ.ਐਮ.ਐਸ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼ਰੈਡਰ, ਮਲਚਰ, ਹਾਈਡਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ (ਐਕਸ-ਸੀਟੂ) ਨਿਪਟਾਰੇ ਲਈ ਬੇਲਰ ਅਤੇ ਰੇਕ ਮਸ਼ੀਨਰੀਆਂ ਸਬਸਿਡੀ ’ਤੇ ਉਪਲਬਧ ਕਰਾਈਆਂ ਜਾ ਰਹੀਆਂ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਸਾਲ 2018-19 ਤੋਂ 2023 ਤੱਕ ਕੁੱਲ 1,30,000 ਸੀ.ਆਰ.ਐਮ. ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨਾਲੋਜੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕਰੇਗਾ ਅਤੇ ਸੂਬਾ ਸਰਕਾਰ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : ਮੁੱਖ ਮੰਤਰੀ ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ, ਤਿੰਨ ਸ਼ੂਟਰ ਗ੍ਰਿਫ਼ਤਾਰ ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐੱਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਪੀ.ਐੱਸ.ਪੀ.ਸੀ.ਐੱਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ : ਹਰਭਜਨ ਸਿੰਘ ਈ.ਟੀ.ਓ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਅਜੀਤ ਸਿੰਘ ਬਾਰੀ ਅਤੇ ਇੰਜੀ. ਰਣਜੀਤ ਸਿੰਘ ਨੂੰ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬਾਵਾ ਨੇ ਭੇਂਟ ਕੀਤੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ ਰੁਪਿੰਦਰ ਸਿੰਘ ਰਿੰਕੂ ਨੂੰ ਜਿ਼ਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਬਣੇ ਮੈਂਬਰ