Welcome to Canadian Punjabi Post
Follow us on

30

June 2024
 
ਪੰਜਾਬ

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

June 26, 2024 02:01 PM

-ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ 7 ਸੋਲਰ ਰੁੱਖਾਂ ਵਾਲੇ ਪ੍ਰੋਜੈਕਟ ਦਾ ਉਦਘਾਟਨ
ਪਟਿਆਲਾ, 26 ਜੂਨ (ਗਿਆਨ ਸਿੰਘ): ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਇਥੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।
ਸੱਤ ਸੋਲਰ ਦਰੱਖਤਾਂ ਵਿੱਚੋਂ, ਇੱਕ ਸੋਲਰ ਦਰੱਖਤ ਪੀ.ਐਸ.ਪੀ.ਸੀ.ਐਲ ਦੇ ਹੈੱਡ ਆਫਿਸ ਵਿੱਚ ਅਤੇ ਬਾਕੀ ਛੇ ਸੋਲਰ ਦਰੱਖਤ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ ਦੀਆਂ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ।
ਇਥੇ ਜਿਕਰਯੋਗ ਹੈ ਕਿ ਪੀ.ਐਸ.ਪੀ.ਸੀ.ਐਲ ਦੀਆਂ ਇਮਾਰਤਾਂ 'ਤੇ 31 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੋਲਰ ਦਰੱਖਤ ਸਾਫ਼ ਅਤੇ ਨਵਿਆਉਣਯੋਗ ਊਰਜਾ ਸਰੋਤ ਪ੍ਰਦਾਨ ਕਰਦੇ ਹਨ, ਜੋ ਜੀਵਾਸ਼ਮ ਈਂਧਨ 'ਤੇ ਨਿਰਭਰਤਾ ਅਤੇ ਗ੍ਰੀਨਹਾਊਸ ਗੈਸ ਨਿਕਾਸ ਨੂੰ ਘਟਾਉਂਦੇ ਹਨ।
ਬਿਜਲੀ ਮੰਤਰੀ ਨੇ ਕਿਹਾ,"ਇਹ ਸੋਲਰ ਦਰੱਖਤ ਸਾਲਾਨਾ ਲਗਭਗ 52,000 ਯੂਨਿਟ ਬਿਜਲੀ ਪੈਦਾ ਕਰਨਗੇ, ਜੋ ਸਾਲਾਨਾ ਲਗਭਗ 41 ਟਨ ਕਾਰਬਨ ਡਾਈਆਕਸਾਈਡ ਨਿਕਾਸ ਨੂੰ ਬਚਾ ਸਕਦੇ ਹਨ ਜੋ ਕਿ ਕਾਰਬਨਡਾਈਆਕਸਾਈਡ ਸੋਖਣ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਵਿਕਸਤ ਲਗਭਗ 1015 ਰੁੱਖਾਂ ਦੇ ਬਰਾਬਰ ਹੈ।“
ਉਨ੍ਹਾਂ ਅੱਗੇ ਕਿਹਾ,"ਸੋਲਰ ਦਰੱਖਤ ਪ੍ਰੇਰਣਾ ਦੇ ਸਾਧਨ ਵਜੋਂ ਵੀ ਕੰਮ ਕਰਦੇ ਹਨ, ਜੋ ਨਵਿਆਉਣਯੋਗ ਅਤੇ ਟਿਕਾਊ ਊਰਜਾ ਬਾਰੇ ਜਾਗਰੂਕਤਾ ਨੂੰ ਵਧਾਉਂਦੇ ਹਨ। ਇਹਨਾਂ ਰੁੱਖਾਂ ਦਾ ਡਿਜ਼ਾਈਨ ਸੁਹਜਾਤਮਕ ਤੌਰ 'ਤੇ ਖੂਬਸੂਰਤ ਹੈ ਜੋ ਜਨਤਕ ਥਾਵਾਂ, ਪਾਰਕਾਂ ਅਤੇ ਇਮਾਰਤਾਂ ਦੀ ਦਿੱਖ ਨੂੰ ਸੁੰਦਰ ਬਨਾਉਣ ਦੇ ਨਾਲ-ਨਾਲ ਤਕਨਾਲੋਜੀ ਨੂੰ ਕੁਦਰਤ ਨਾਲ ਜੋੜਦਾ ਹੈ।“
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੋਲਰ ਦਰੱਖਤ ਰਵਾਇਤੀ ਸੋਲਰ ਪੈਨਲਾਂ ਦੇ ਮੁਕਾਬਲੇ ਘੱਟ ਜਗ੍ਹਾ ਲੈਂਦੇ ਹਨ, ਜੋ ਉਨ੍ਹਾਂ ਨੂੰ ਸ਼ਹਿਰੀ ਵਾਤਾਵਰਣ ਅਤੇ ਸੀਮਤ ਜਗ੍ਹਾ ਵਾਲੇ ਖੇਤਰਾਂ ਲਈ ਆਦਰਸ਼ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਉੱਚੇ ਸੋਲਰ ਪੈਨਲ ਜ਼ਮੀਨੀ ਪੱਧਰ 'ਤੇ ਮੌਜੂਦ ਪਰਛਾਵਿਆਂ ਅਤੇ ਰੁਕਾਵਟਾਂ ਤੋਂ ਬਚਦਿਆਂ ਵਧੇਰੇ ਧੁੱਪ ਨੂੰ ਸੋਖਦੇ ਹਨ।
ਮੰਤਰੀ ਨੇ ਅੱਗੇ ਕਿਹਾ ਕਿ ਸਮੁੱਚੇ ਤੌਰ 'ਤੇ ਸੋਲਰ ਦਰੱਖਤ ਸੂਰਜੀ ਊਰਜਾ ਉਤਪਾਦਨ ਲਈ ਇੱਕ ਬਹੁ-ਕਾਰਜੀ ਅਤੇ ਟਿਕਾਊ ਪਹੁੰਚ ਦੀ ਨੁਮਾਇੰਦਗੀ ਕਰਦੇ ਹਨ, ਜੋ ਤਕਨਾਲੋਜੀ, ਸੁਹਜ ਅਤੇ ਵਾਤਾਵਰਣ ਸਬੰਧੀ ਲਾਭਾਂ ਦਾ ਸੁਮੇਲ ਹੈ।
ਇਸ ਮੌਕੇ ਸੀ ਐਮਡੀ ਪੀਐਸਪੀਸੀਐਲ ਇੰਜੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਡੀਪੀਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਇੰਜੀ. ਪਰਮਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਇੰਜੀ. ਰਵਿੰਦਰ ਸਿੰਘ ਸੈਣੀ, ਡਾਇਰੈਕਟਰ ਫਾਈਨਾਂਸ ਸੀਏ. ਐਸ ਕੇ ਬੇਰੀ, ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : ਮੁੱਖ ਮੰਤਰੀ ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ, ਤਿੰਨ ਸ਼ੂਟਰ ਗ੍ਰਿਫ਼ਤਾਰ ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐੱਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਪੀ.ਐੱਸ.ਪੀ.ਸੀ.ਐੱਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ : ਹਰਭਜਨ ਸਿੰਘ ਈ.ਟੀ.ਓ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਅਜੀਤ ਸਿੰਘ ਬਾਰੀ ਅਤੇ ਇੰਜੀ. ਰਣਜੀਤ ਸਿੰਘ ਨੂੰ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬਾਵਾ ਨੇ ਭੇਂਟ ਕੀਤੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ ਰੁਪਿੰਦਰ ਸਿੰਘ ਰਿੰਕੂ ਨੂੰ ਜਿ਼ਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਬਣੇ ਮੈਂਬਰ