Welcome to Canadian Punjabi Post
Follow us on

29

June 2024
 
ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ, ਰੂਪਨਗਰ ਜੇਲ੍ਹ ਵਿੱਚ ਮਹਿਲਾ ਕੈਦੀਆਂ ਦੀ ਸਕਾਰਾਤਮਕ ਸੋਚ ਦੀ ਕੀਤੀ ਸ਼ਲਾਘਾ

June 26, 2024 02:11 PM

ਚੰਡੀਗੜ੍ਹ, 26 ਜੂਨ (ਗਿਆਨ ਸਿੰਘ): ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ ਜ਼ਿਲ੍ਹਾ ਰੂਪਨਗਰ ਦੀ ਜੇਲ੍ਹ ਦਾ ਦੌਰਾ ਕੀਤਾ। ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਔਰਤਾਂ ਦੀ ਭਲਾਈ ਪ੍ਰਤੀ ਦਿ੍ਰੜ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਆਪਣੇ ਦੌਰੇ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਹਿਲਾ ਕੈਦੀਆਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੌਰ ਨਾਲ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਸੱਭਿਆਚਾਰਕ ਸਮਾਗਮ ਦੌਰਾਨ ਮਹਿਲਾ ਕੈਦੀਆਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਕਾਨੂੰਨੀ, ਮੈਡੀਕਲ ਅਤੇ ਵਿੱਦਿਅਕ ਸਹਾਇਤਾ ਪ੍ਰਦਾਨ ਕਰਨ ਲਈ ਕਮਿਸ਼ਨ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਤੁਹਾਡੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਤੁਹਾਡੇ ਵੱਲੋਂ ਆਪਣੀ ਜ਼ਿੰਦਗੀ ਦੀ ਨਵੇਂ ਸਿਰਿਓਂ ਸ਼ੁਰੂਆਤ ਵਿੱਚ ਤੁਹਾਡੀ ਮਦਦ ਲਈ ਹਰ ਸਮੇਂ ਹਾਜ਼ਰ ਹਾਂ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਮਹਿਲਾ ਕੈਦੀਆਂ ਦੀ ਸਕਾਰਾਤਮਕ ਸੋਚ ਦੀ ਸ਼ਲਾਘਾ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : ਮੁੱਖ ਮੰਤਰੀ ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ, ਤਿੰਨ ਸ਼ੂਟਰ ਗ੍ਰਿਫ਼ਤਾਰ ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐੱਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਪੀ.ਐੱਸ.ਪੀ.ਸੀ.ਐੱਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ : ਹਰਭਜਨ ਸਿੰਘ ਈ.ਟੀ.ਓ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਅਜੀਤ ਸਿੰਘ ਬਾਰੀ ਅਤੇ ਇੰਜੀ. ਰਣਜੀਤ ਸਿੰਘ ਨੂੰ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬਾਵਾ ਨੇ ਭੇਂਟ ਕੀਤੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ ਰੁਪਿੰਦਰ ਸਿੰਘ ਰਿੰਕੂ ਨੂੰ ਜਿ਼ਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਬਣੇ ਮੈਂਬਰ