-ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ `ਤੇ ਦੇਵੇਗੀ ਸਰਕਾਰੀ ਸਹੁਲਤਾਂ : ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 27 ਜੂਨ (ਗਿਆਨ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਮਾਨ ਸਿੰਘ ਵਾਲਾ ਵਿਚ ਇਕ ਲੋਕ ਸੁਵਿਧਾ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ। ਇਸ ਕੈਂਪ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੁਲਤਾਂ ਮੁਹਈਆ ਕਰਵਾ ਰਹੀ ਹੈ ਅਤੇ ਇਸ ਲਈ ਪਿੰਡ ਪਿੰਡ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ 1076 ਹੈਲਪਲਾਈਨ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਕਾਲ ਕਰਕੇ ਲੋਕ ਆਪਣੇ ਘਰ ਸਰਕਾਰੀ ਨੁੰਮਾਇੰਦਾ ਬੁਲਾ ਕੇ ਵੀ 43 ਪ੍ਰਕਾਰ ਦੀਆਂ ਸਵੇਵਾਂ ਲੈ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਮੌਕੇ ਤੇ ਹੀ ਲਾਭਪਾਤਰੀਆਂ ਦੇ ਬਣੇ ਸਰਟੀਫਿਕੇਟ ਵੀ ਉਨ੍ਹਾਂ ਨੂੰ ਤਕਸੀਮ ਕੀਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਜੀਵ ਸ਼ਰਮਾ ਨੇ ਕਿਹਾ ਕਿ ਇਸ ਤਰਾਂ ਦੇ ਕੈਂਪ ਅੱਗੇ ਵੀ ਲਗਾਏ ਜਾਂਦੇ ਰਹਿਣਗੇ। ਐਸਡੀਐਮ ਬਲਜੀਤ ਕੌਰ ਨੇ ਕਿਹਾ ਕਿ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸਰਕਾਰੀ ਸੇਵਾਵਾਂ ਦਾ ਲਾਭ ਲਿਆ। ਇਸ ਮੋਕੇ ਡੀਡੀਪੀਓ ਸੁਰਿੰਦਰ ਸਿੰਘ ਢਿੱਲੋਂ, ਰਜਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ, ਗੁਰਜੀਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਵੀ ਹਾਜਰ ਸਨ।