Welcome to Canadian Punjabi Post
Follow us on

30

June 2024
 
ਪੰਜਾਬ

ਚੋਣਾਂ ਵਿੱਚ ਧੋਖੇਬਾਜ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

June 27, 2024 12:31 PM

-ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਸ਼ੀਤਲ ਅੰਗੁਰਾਲ ਨੂੰ ਪਾਈਆਂ ਸੀ ਵੋਟਾਂ
-ਸੂਬਾ ਜਨਰਲ ਸਕੱਤਰ ਨੇ ਕਿਹਾ, ਆਪ ਪੱਛਮੀ ਜਲੰਧਰ ਹਲਕੇ ਤੋਂ ਵੱਡੇ ਅੰਤਰ ਨਾਲ ਕਰੇਗੀ ਜਿੱਤ ਹਾਸਲ
ਚੰਡੀਗੜ੍ਹ, 27 ਜੂਨ (ਪੋਸਟ ਬਿਊਰੋ): ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੀ ਜਿਮਨੀ ਚੋਣਾਂ ਵਿੱਚ ਆਪ ਦੇ ਉਮੀਦਵਾਰ ਮਹਿੰਦਰ ਭਗਤ ਦੇ ਪੱਖ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਪਾਰਟੀ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਗਏ ਕੰਮਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕ ਵੀ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਬਹੁਤ ਖੁਸ਼ ਹਨ ਅਤੇ ਵਿਧਾਨਸਭਾ ਹਲਕਾ ਪਛੱਮੀ ਜਲੰਧਰ ਦੇ ਜਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਂਗੇ।
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਬਰਸਟ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋ ਕੇ ਸ਼ੀਤਲ ਅੰਗੁਰਾਲ ਨੇ ਲੋਕਾਂ ਨੂੰ ਧੌਖਾ ਦਿੱਤਾ ਹੈ। ਆਪਣੇ ਨਿੱਜੀ ਸਵਾਰਥਾਂ ਨੂੰ ਅੱਗੇ ਰੱਖਦੇ ਹੋਏ ਸ਼ੀਤਲ ਅੰਗੁਰਾਲ ਜਲੰਧਰ ਵਾਸੀਆਂ ਨੂੰ ਅਣਦੇਖਾ ਕਰਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਵਿਧਾਇਕ ਦਾ ਅਹੁਦਾ ਛੱਡ ਕੇ ਦੁਬਾਰਾ ਚੋਣ ਕਰਾਉਣ ਦਾ ਵਿੱਤੀ ਬੌਝ ਵਧਾਇਆ ਹੈ। ਪਿਛਲੀ ਵਾਰ ਵੀ ਲੋਕਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੋਣ ਕਰਕੇ ਜਿੱਤਾਇਆ ਸੀ, ਪਰ ਸ਼ੀਤਲ ਨੇ ਲੋਕਾਂ ਨੂੰ ਧੌਖਾ ਦੇਣ ਅਤੇ ਆਪਣੇ ਫਰਜਾ ਤੋਂ ਭਜਣ ਤੋਂ ਅਲਾਵਾ ਹੋਰ ਕੁਝ ਨਹੀਂ ਕੀਤਾ। ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਲੋਕ ਆਪਣੇ ਨਾਲ ਹੋਏ ਧੌਖੇ ਲਈ ਉਸਨੂੰ ਕਦੇ ਮੁਆਫ ਨਹੀਂ ਕਰਨਗੇ। ਵਿਧਾਨਸਭਾ ਹਲਕਾ ਜਲੰਧਰ ਵੇਸਟ ਦੀ ਚੋਣ ਵਿੱਚ ਉਸਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਉਸਦੇ ਖਿਲਾਫ਼ ਆਪਣੇ ਵੋਟ ਪਾ ਕੇ ਮੌੜਵਾਂ ਜਵਾਬ ਦੇਣਗੇ।
ਉਨ੍ਹਾਂ ਨੇ ਕਿਹਾ ਕਿ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਚੋਣਾਂ ਦੌਰਾਨ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਤਾ ਕਰ ਦਿੰਦਿਆਂ ਹਨ, ਪਰ ਉਹਨਾਂ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾਂਦਾ ਸੀ। ਇਸੇ ਲਈ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਉਤਾਰ ਕੇ ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣ ਦਾ ਮੌਕਾ ਦਿੱਤਾ ਹੈ। ਲੋਕਾਂ ਨੂੰ ਕੀਤੇ ਝੂਠੇ ਵਾਅਦਿਆਂ ਦੇ ਕਾਰਨ ਅੱਜ ਇਹ ਤਿੰਨੇ ਪਾਰਟੀਆਂ ਪੰਜਾਬ ਦੀ ਸੱਤਾ ਤੋਂ ਦੂਰ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਇਹ ਪਾਰਟੀਆਂ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਜਿੱਤ ਹਾਸਲ ਕਰਨ ਦੀ ਹੋੜ ਵਿੱਚ ਲੱਗੀ ਹੋਈਆ ਹਨ, ਪਰ ਲੋਕ ਇਹਨਾਂ ਦਾ ਅਸਲੀ ਚਹਿਰਾ ਪਹਿਚਾਣ ਚੁਕੇ ਹਨ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : ਮੁੱਖ ਮੰਤਰੀ ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ, ਤਿੰਨ ਸ਼ੂਟਰ ਗ੍ਰਿਫ਼ਤਾਰ ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐੱਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ : ਡਾ. ਬਲਜੀਤ ਕੌਰ ਪੀ.ਐੱਸ.ਪੀ.ਸੀ.ਐੱਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ : ਹਰਭਜਨ ਸਿੰਘ ਈ.ਟੀ.ਓ ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ : ਆਪ ਅਜੀਤ ਸਿੰਘ ਬਾਰੀ ਅਤੇ ਇੰਜੀ. ਰਣਜੀਤ ਸਿੰਘ ਨੂੰ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬਾਵਾ ਨੇ ਭੇਂਟ ਕੀਤੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਦੀ ਖੱਜਲ-ਖੁਆਰੀ ਤੁਰੰਤ ਬੰਦ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾੜਨਾ ਰੁਪਿੰਦਰ ਸਿੰਘ ਰਿੰਕੂ ਨੂੰ ਜਿ਼ਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਬਣੇ ਮੈਂਬਰ