Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਅੰਤਰਰਾਸ਼ਟਰੀ

ਅਮਰੀਕਾ ਦੇ ਗਰਾਸਰੀ ਸਟੋਰ ਵਿਚ ਹੋਈ ਗੋਲੀਬਾਰੀ ਵਿੱਚ ਮਰਨ ਵਾਲਿਆਂ ਵਿਚ ਇਕ ਭਾਰਤੀ ਵੀ ਸ਼ਾਮਿਲ

June 30, 2024 02:45 PM

*ਭਾਰਤੀ ਕੌਂਸਲਖਾਨੇ ਨੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਦਿੱਤਾ ਭਰੋਸਾ
ਸੈਕਰਾਮੈਂਟੋ,ਕੈਲੀਫੋਰਨੀਆ, 30 ਜੂਨ (ਹੁਸਨ ਲੜੋਆ ਬੰਗਾ): ਅਮਰੀਕਾ ਦੇ ਅਰਕੰਸਾਸ ਰਾਜ ਦੇ ਫੋਰਡਾਇਸੀ ਕਸਬੇ ਵਿਚ 3 ਦਿਨ ਪਹਿਲਾਂ ਮੈਡ ਬਚਰ ਗਰਾਸਰੀ ਸਟੋਰ ਵਿਚ ਹੋਈ ਗੋਲੀਬਾਰੀ ਵਿੱਚ ਮਾਰੇ ਗਏ 4 ਵਿਅਕਤੀਆਂ ਵਿਚ ਇਕ ਭਾਰਤੀ ਵੀ ਸ਼ਾਮਿਲ ਹੈ ਜਿਸ ਦੀ ਪਛਾਣ ਡਸਾਰੀ ਗੋਪੀਕ੍ਰਿਸ਼ਨਾ (32) ਵਜੋਂ ਹੋਈ ਹੈ ਜੋ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਇਸ ਗੋਲੀਬਾਰੀ ਵਿਚ 2 ਪੁਲਸ ਅਫਸਰਾਂ ਸਮੇਤ 10 ਵਿਅਕਤੀ ਜ਼ਖਮੀ ਵੀ ਹੋਏ ਸਨ। ਹਮਲਵਾਰ ਵੀ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ ਸੀ ਜਿਸ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ ਸੀ। ਗੋਪੀਕ੍ਰਿਸ਼ਨਾ 8 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ ਉਹ ਬਚਰ ਗਰਾਸਰੀ ਸਟੋਰ ਵਿਚ ਕੰਮ ਕਰਦਾ ਸੀ। ਜਿਸ ਸਮੇ ਗੋਲੀਬਾਰੀ ਹੋਈ ਤਾਂ ਉਹ ਕਾਊਂਟਰ 'ਤੇ ਬਿੱਲ ਬਣਾ ਰਿਹਾ ਸੀ। ਗੋਲੀਬਾਰੀ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ ਤੇ ਅਗਲੇ ਦਿਨ ਹਸਪਤਾਲ ਵਿਚ ਦਮ ਤੋੜ ਗਿਆ ਸੀ। ਉਹ ਆਪਣੇ ਪਿਛੇ ਪਤਨੀ ਤੇ ਇਕ ਪੁੱਤਰ ਛੱਡ ਗਿਆ ਹੈ। ਹੋਸਟਨ ਵਿਚ ਭਾਰਤੀ ਕੌਂਸਲਖਾਨੇ ਨੇ ਗੋਪੀਕ੍ਰਿਸ਼ਨਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ ਤੇ ਕਿਹਾ ਹੈ ਕਿ ਉਹ ਪਰਿਵਾਰ ਦੇ ਮੈਂਬਰਾਂ ਨਾਲ ਸੰਪਰਕ ਵਿਚ ਹੈ ਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਵੀ ਗੋਪੀਕ੍ਰਿਸ਼ਨਾ ਦੀ ਮੌਤ 'ਤੇ ਅਫਸੋਸ ਪ੍ਰਗਟਾਇਆ ਹੈ ਤੇ ਭਰੋਸਾ ਦਿੱਤਾ ਹੈ ਕਿ ਰਾਜ ਸਰਕਾਰ ਗੋਪੀਕ੍ਰਿਸ਼ਨਾ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਹਰ ਲੋੜੀਂਦੀ ਸਹਾਇਤਾ ਕਰੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆ ਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤ ਫਰਾਂਸ 'ਚ ਹਾਈਵੇਅ 'ਤੇ ਜੈੱਟ ਦੀ ਬਿਜਲੀ ਦੀ ਕੇਬਲ ਨਾਲ ਟਕਰਾਇਆ, 3 ਲੋਕਾਂ ਦੀ ਮੌਤ ਸਿੰਗਾਪੁਰ ਵਿਚ ਮਹਿਲਾ ਧਰਮਗੁਰੂ ਨੂੰ ਸਾਢੇ ਦਸ ਸਾਲ ਦੀ ਕੈਦ ਅਮਰੀਕਾ ਵਿਚ ਜਬਰਜਨਾਹ ਤੇ ਹੱਤਿਆ ਦੇ ਦੋਸ਼ੀ ਦੀ ਰਹਿਮ ਦੀ ਬੇਨਤੀ ਰੱਦ, ਬੁੱਧਵਾਰ ਨੂੰ ਲਾਇਆ ਜਾਵੇਗਾ ਜ਼ਹਿਰ ਦਾ ਟੀਕਾ ਐਕਟਰ ਬਿਲ ਕਾਬਸ ਦਾ 90 ਸਾਲ ਦੀ ਉਮਰ ਵਿੱਚ ਦਿਹਾਂਤ ਭਾਰਤੀ ਮੂਲ ਦੇ ਜੋੜੇ ਨੂੰ ਅਮਰੀਕਾ 'ਚ 11 ਸਾਲ ਦੀ ਕੈਦ, ਅਮਰੀਕਾ ਆਏ ਰਿਸ਼ਤੇਦਾਰ ਦਾ ਪਾਸਪੋਰਟ ਖੋਹ ਲਿਆ, ਕੀਤਾ ਕੰਮ ਕਰਨ ਲਈ ਮਜਬੂਰ ਕੀਨੀਆ ਵਿੱਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਟੈਕਸ ਬਿੱਲ ਵਾਪਿਸ, ਪ੍ਰਦਰਸ਼ਨਕਾਰੀਆਂ ਨੇ ਸੰਸਦ ਵਿਚ ਲਗਾ ਦਿੱਤੀ ਸੀ ਅੱਗ ਨੇਪਾਲੀ ਧਰਮਗੁਰੂ ਨਾਬਾਲਿਗ ਨਾਲ ਬਲਾਤਕਾਰ ਦਾ ਦੋਸ਼ੀ ਕਰਾਰ, ਹੋ ਸਕਦੀ ਹੈ 12 ਸਾਲ ਦੀ ਸਜ਼ਾ ਨੇਤਨਯਾਹੂ ਨੇ ਆਪਣੀ ਪਤਨੀ ਅਤੇ ਪੁੱਤਰਾਂ ਲਈ ਉਮਰ ਭਰ ਦੀ ਸੁਰੱਖਿਆ ਦੀ ਕੀਤੀ ਮੰਗ