Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਭਾਰਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ

July 02, 2024 07:57 AM

ਨਵੀਂ ਦਿੱਲੀ, 2 ਜੁਲਾਈ (ਪੋਸਟ ਬਿਊਰੋ): ਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਭਗਦੜ ਮੱਚ ਗਈ। ਇਸ ਵਿੱਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। 150 ਤੋਂ ਵੱਧ ਸ਼ਰਧਾਲੂ ਜ਼ਖਮੀ ਹੋਏ ਹਨ। ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਤੋਂ ਬਾਅਦ ਦੀ ਸਥਿਤੀ ਡਰਾਉਣੀ ਹੈ। ਹਸਪਤਾਲ ਦੇ ਬਾਹਰ ਜ਼ਮੀਨ 'ਤੇ ਲਾਸ਼ਾਂ ਖਿੱਲਰੀਆਂ ਪਈਆਂ ਹਨ। ਲਾਸ਼ਾਂ ਅਤੇ ਜ਼ਖਮੀਆਂ ਨੂੰ ਟੈਂਪੂ ਵਿੱਚ ਲਿਜਾਇਆ ਗਿਆ ਹੈ। ਹਾਦਸੇ 'ਚ 150 ਲੋਕ ਜ਼ਖਮੀ ਹੋਏ ਹਨ।
ਸੀਐੱਮਓ ਉਮੇਸ਼ ਤ੍ਰਿਪਾਠੀ ਨੇ ਕਿਹਾ ਕਿ ਹੁਣ ਤੱਕ ਹਾਥਰਸ ਤੋਂ 27 ਲਾਸ਼ਾਂ ਏਟਾ ਲਿਆਂਦੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 25 ਔਰਤਾਂ ਅਤੇ 2 ਪੁਰਸ਼ ਹਨ। ਬਾਕੀ ਲਾਸ਼ਾਂ ਸੀਐੱਚਸੀ ਸਿਕੰਦਰਰਾਉ ਵਿਚ ਹਨ। ਲਾਸ਼ਾਂ ਦੇ ਪੰਚਨਾਮਾ ਦੀ ਕਾਰਵਾਈ ਜਾਰੀ ਹੈ। ਫਿਰ ਪੋਸਟਮਾਰਟਮ ਕਰਵਾਇਆ ਜਾਵੇਗਾ। ਸਤਿਸੰਗ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਸੀ।
ਇਹ ਹਾਦਸਾ ਪਿੰਡ ਫੁਲਰਾਈ ਵਿੱਚ ਵਾਪਰਿਆ। ਹਾਦਸੇ ਤੋਂ ਬਾਅਦ ਕਿਸੇ ਤਰ੍ਹਾਂ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਬੱਸ-ਟੈਂਪੂਆਂ 'ਚ ਲੱਦ ਕੇ ਹਸਪਤਾਲ ਪਹੁੰਚਾਇਆ ਗਿਆ। ਮੁੱਖ ਮੰਤਰੀ ਯੋਗੀ ਨੇ ਮੁੱਖ ਸਕੱਤਰ ਮਨੋਜ ਸਿੰਘ ਅਤੇ ਡੀਜੀਪੀ ਪ੍ਰਸ਼ਾਂਤ ਕੁਮਾਰ ਨੂੰ ਮੌਕੇ 'ਤੇ ਭੇਜਿਆ। ਘਟਨਾ ਦੇ ਕਾਰਨਾਂ ਦੀ ਜਾਂਚ ਲਈ ਏਡੀਜੀ ਆਗਰਾ ਅਤੇ ਅਲੀਗੜ੍ਹ ਕਮਿਸ਼ਨਰ ਦੀ ਟੀਮ ਬਣਾਈ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਲੋਕਤੰਤਰ ਅਤੇ ਸੰਵਿਧਾਨ ਨੇ ਮੈਨੂੰ ਸਿਖਾਇਆ ਹੈ ਕਿ ਮੈਨੂੰ ਵਿਰੋਧੀ ਧਿਰ ਦੇ ਨੇਤਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਰੁਣਾਚਲ ਬੋਰਡਿੰਗ ਸਕੂਲ ਵਿਚ ਸੀਨੀਅਰ ਵਿਦਿਆਰਥੀਆਂ ਨੇ ਜੂਨੀਅਰ ਵਿਦਿਆਰਥੀਆਂ ਦੀ ਕੀਤੀ ਕੁੱਟਮਾਰ, 8ਵੀਂ ਜਮਾਤ ਦੇ 15 ਵਿਦਿਆਰਥੀ ਜ਼ਖ਼ਮੀ 1100 ਦਰੱਖਤਾਂ ਦੀ ਕਟਾਈ 'ਤੇ ਵਿਵਾਦ, 'ਆਪ' ਨੇ ਦਿੱਲੀ ਐੱਲ. ਜੀ. 'ਤੇ ਲਗਾਇਆ ਦੋਸ਼ ਨੀਟ ਪੇਪਰ ਲੀਕ ਮਾਮਲੇ ਦੀ ਜਾਂਚ 6 ਰਾਜਾਂ ਤੱਕ ਪਹੁੰਚੀ, ਝਾਰਖੰਡ ਸਕੂਲ ਦੇ ਪ੍ਰਿੰਸੀਪਲ ਹਿਰਾਸਤ ਵਿੱਚ ਲਾਲ ਕ੍ਰਿਸ਼ਨ ਅਡਵਾਨੀ ਦਿੱਲੀ ਏਮਜ਼ ਵਿੱਚ ਦਾਖਲ, ਯੂਰੋਲੋਜੀ ਵਿਭਾਗ ਵਿੱਚ ਇਲਾਜ ਜਾਰੀ, ਹਾਲਤ ਸਥਿਰ ਰਾਹੁਲ ਗਾਂਧੀ ਤੇ ਮਲਿਕਾਰਜੁਨ ਦਾ ਪ੍ਰਧਾਨ ਮੰਤਰੀ ਮੋਦੀ `ਤੇ ਸ਼ਬਦੀ ਹਮਲਾ, ਕਿਹਾ- “ਸੰਵਿਧਾਨ `ਤੇ ਹਮਲਾ ਸਵੀਕਾਰ ਨਹੀਂ” 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ ਰੀਲ ਦੇ ਚੱਕਰ `ਚ ਮੌਤ ਨੂੰ ਆਵਾਜ਼ ਦੇ ਰਹੀ ਲੜਕੀ ਦਾ ਵੀਡੀਓ ਵਾਇਰਲ ਰੀਲ ਬਣਾਉਣ ਦੇ ਚੱਕਰ `ਚ ਲੜਕੀ ਹੋਈ ਸੀ ਮੌਤ, ਵੀਡੀਓ ਬਣਾਉਣ ਵਾਲੇ ਦੋਸਤ ਖਿਲਾਫ ਮਾਮਲਾ ਦਰਜ