Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਪੰਜਾਬ

ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਸੁਧਾਰਾਂ ਸਬੰਧੀ ਲਿਖਿਆ ਪੱਤਰ

July 02, 2024 09:01 AM

-ਮੈਂਬਰ ਪੰਚਾਇਤ ਤੋਂ ਮੈਂਬਰ ਪਾਰਲੀਮੈਂਟ ਤੱਕ ਤਿੰਨ ਵਾਰ ਤੋਂ ਵੱਧ ਨਾ ਚੋਣ ਲੜ ਸਕੇ ਕੋਈ ਵੀ ਉਮੀਦਵਾਰ : ਬਾਵਾ
-ਲੋੜ ਹੈ ਅਸੀਂ ਵੀ ਅਮਰੀਕਾ ਦਾ ਚੋਣ ਸਿਸਟਮ ਦੀ ਨਕਲ ਕਰੀਏ ਤਦ ਹੀ ਸ਼ਹੀਦਾਂ ਦੇ ਸੁਪਨੇ ਸਾਕਾਰ ਹੋਣਗੇ
ਮੁੱਲਾਂਪੁਰ ਦਾਖਾ, 2 ਜੁਲਾਈ (ਪੋਸਟ ਬਿਊਰੋ): ਅੱਜ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੇ ਨਾਲ ਉੱਤਰ ਪ੍ਰਦੇਸ਼ ਅਤੇ ਪੰਜਾਬ ਤੋਂ ਆਏ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਵਿਚਾਰ ਸਾਹਮਣੇ ਆਇਆ ਕਿ ਮਹਿੰਗੇ ਮੁੱਲ ਮਿਲੀ ਆਜ਼ਾਦੀ ਨੂੰ ਸਾਡਾ ਸਿਆਸੀ ਸਿਸਟਮ ਬਰਬਾਦੀ ਵੱਲ ਲਿਜਾ ਰਿਹਾ ਹੈ। ਉਹਨਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਨੇ ਫਾਂਸੀ ਦੇ ਰੱਸੇ ਇਸ ਲਈ ਨਹੀਂ ਚੁੰਮੇ ਕਿ ਕੁਝ ਪਰਿਵਾਰ ਹੀ ਕੁੰਡਲੀਆਂ ਮਾਰ ਕੇ (ਸੱਪਾਂ ਦੀ ਤਰ੍ਹਾਂ) ਵਿਧਾਨ ਸਭਾ, ਪਾਰਲੀਮੈਂਟ ਅਤੇ ਬਾਕੀ ਚੋਣ ਅਦਾਰਿਆਂ 'ਤੇ ਕਾਬਜ਼ ਹੋਏ ਰਹਿਣ। ਇਸ ਸਮੇਂ ਹਾਜ਼ਰ ਜਸਪਾਲ ਦਾਸ ਬਾਵਾ, ਸੁਭਾਸ਼ ਬਾਵਾ, ਤਰਲੋਚਨ ਬਾਵਾ, ਜੁਗਰਾਜ ਸ਼ਹਿਣਾ, ਬਲਵੀਰ ਬਾਵਾ, ਸਤਬੀਰ ਬਾਵਾ, ਪ੍ਰੀਤਮ ਸਿੰਘ, ਹਰਜਿੰਦਰ ਸਿੰਘ, ਵਿਸ਼ਵਪ੍ਰੀਤ ਬਾਵਾ, ਐਡਵੋਕੇਟ ਸੁਰਿੰਦਰ ਬਾਵਾ, ਸੀਮਾ ਬਾਵਾ, ਗੁਰਜੰਟ ਬਾਵਾ, ਪਰਮਜੀਤ ਬਾਵਾ ਅਤੇ ਅਮਰਜੀਤ ਬਾਵਾ ਨੇ ਸਾਂਝੇ ਤੌਰ ਤੇ ਕਿਹਾ ਕਿ ਮੈਂਬਰ ਪੰਚਾਇਤ ਤੋਂ ਲੈ ਕੇ ਮੈਂਬਰ ਪਾਰਲੀਮੈਂਟ ਅਤੇ ਹੋਰ ਚੋਣ ਅਦਾਰਿਆਂ ਵਿੱਚ ਤਿੰਨ ਵਾਰ ਤੋਂ ਵੱਧ ਸੂਬਾ ਚੋਣ ਕਮਿਸ਼ਨ ਅਤੇ ਭਾਰਤ ਦਾ ਚੋਣ ਕਮਿਸ਼ਨ ਚੋਣ ਲੜਨ ਦਾ ਮੌਕਾ ਨਾ ਦੇਵੇ। ਉਮੀਦਵਾਰ ਜਿੱਤੇ ਜਾਂ ਹਾਰੇ ਕੋਈ ਸ਼ਰਤ ਨਾ ਹੋਵੇ।
ਬਾਵਾ ਨੇ ਕਿਹਾ ਕਿ ਪਹਿਲਾਂ ਆਮ ਕੋਈ ਵੀ ਨੇਤਾ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਬਣਦਾ ਹੈ ਫਿਰ ਉਹ ਚਾਰ-ਪੰਜ ਵਾਰ ਇਲੈਕਸ਼ਨ ਲੜ ਕੇ ਆਪਣੇ ਬੇਟੇ ਜਾਂ ਸੁਪਤਨੀ ਨੂੰ ਚੋਣ ਲੜਾ ਦਿੰਦਾ ਹੈ ਜੋ ਸਿਆਸੀ ਖੇਤਰ ਨਾਲ ਜੁੜੇ ਹਰ ਉਸ ਵਰਕਰ ਨਾਲ ਅੰਨਿਆ ਹੈ, ਜਿਸ ਦਾ ਬਾਪ ਨੇਤਾ ਨਹੀਂ। ਦੇਖਿਆ ਜਾਂਦਾ ਹੈ ਕਿ ਅਪਰਾਧਿਕ ਪਿਛੋਕੜ ਵਾਲੇ ਨੇਤਾਵਾਂ ਨੂੰ ਸਿਆਸੀ ਪਾਰਟੀਆਂ ਟਿਕਟਾਂ ਦੇ ਕੇ ਜਿਆਦਾ ਮਾਣ ਬਖਸ਼ਦੀਆਂ ਹਨ। ਇਸ ਲਈ ਹੀ ਆਮ ਲੋਕਾਂ ਦਾ ਭਾਰਤ ਦੀ ਚੋਣ ਪ੍ਰਕਿਰਿਆ ਤੋਂ ਵਿਸ਼ਵਾਸ਼ ਉੱਠਦਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅਸੀਂ ਅਮਰੀਕਾ ਦੇ ਚੋਣ ਸਿਸਟਮ ਨੂੰ ਸਮਝਿਆ ਜਿੱਥੇ ਦੋ ਵਾਰ ਤੋਂ ਵੱਧ ਰਾਸ਼ਟਰਪਤੀ ਨਹੀਂ ਬਣ ਸਕਦਾ। ਲੋੜ ਹੈ ਸਿਆਸੀ ਜਗੀਰਦਾਰੀ ਸਿਸਟਮ ਖਤਮ ਕੀਤਾ ਜਾਵੇ ਅਤੇ ਵੋਟਾਂ ਦੇਣ ਵਾਲੇ ਲੋਕ ਵੀ ਨਸ਼ੇ ਅਤੇ ਪੈਸਿਆਂ ਦਾ ਲਾਲਚ ਤਿਆਗ ਕੇ ਦੇਸ਼ ਭਗਤ, ਚੰਗੇ ਕਿਰਦਾਰ ਵਾਲੇ ਲੋਕਾਂ ਦੀ ਚੋਣ ਕਰਨ। ਰਾਸ਼ਟਰਪਿਤਾ ਮਹਾਤਮਾ ਗਾਂਧੀ, ਲਾਲ ਬਹਾਦਰ ਸ਼ਾਸਤਰੀ, ਡਾ. ਅਬਦੁਲ ਕਲਾਮ ਅਤੇ ਡਾ. ਮਨਮੋਹਨ ਸਿੰਘ ਦਾ ਜੀਵਨ ਵੀ ਸਾਨੂੰ ਇਸ ਖੇਤਰ ਵਿੱਚ ਰੌਸ਼ਨੀ ਦਿੰਦਾ ਹੈ ਜਿਸ ਨੂੰ ਸੋਚਣ, ਸਮਝਣ, ਵਿਚਾਰਨ ਅਤੇ ਮਨ ਅੰਦਰ ਵਸਾਉਣ ਦੀ ਲੋੜ ਹੈ। ਲੋਕਾਂ ਦਾ ਨੌਟਾ ਨੂੰ ਵੋਟ ਪਾਉਣਾ ਸਾਡੇ ਗੌਰਵਮਈ ਲੋਕਤੰਤਰ ਨੂੰ ਕਲੰਕਿਤ ਕਰਨ ਵਾਲੀ ਗੱਲ ਹੈ। ਉਹਨਾਂ ਦੱਸਿਆ ਕਿ ਦੇਸ਼ ਭਗਤ ਯਾਦਗਾਰੀ ਸੋਸਾਇਟੀ 1925 ਵਿੱਚ ਹੋਂਦ ਵਿੱਚ ਆਈ ਅਤੇ ਦੇਸ਼ ਭਗਤ ਹੀ ਇਸ ਦੇ ਅਹੁਦੇਦਾਰ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਪੰਜਾਬ ਏ.ਆਈ.ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ ਮੁੱਖ ਮੰਤਰੀ ਭਗਵੰਤ ਮਾਨ ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਸੇਵਾ ਮੁਕਤ ਪੀ ਸੀ ਐੱਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲਿਆ 'ਸੰਕਲਪ' ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ