Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ

July 02, 2024 09:25 AM

-ਕੇਂਦਰ ਸਰਕਾਰ ਨੂੰ ਵੀ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਸ਼ੀਤਲ ਅੰਗੂਰਾਲ ਵੱਲੋਂ ਪ੍ਰਦਾਨ ਕੀਤੇ ਸਬੂਤਾਂ ਦੇ ਆਧਾਰ ’ਤੇ ਕਾਰਵਾਈ ਹੋਵੇ
ਚੰਡੀਗੜ੍ਹ, 2 ਜੁਲਾਈ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਭਾਜਪਾ ਦੇ ਆਗੂ ਸ਼ੀਤਲ ਅੰਗੂਰਾਲ ਵੱਲੋਂ ਮੁੱਖ ਮੰਤਰੀ ਤੇ ਉਹਨਾਂ ਦੇ ਪਰਿਵਾਰ ਦੇ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਅਤੇ ਉਹਨਾਂ ਨੇ ਕੇਂਦਰ ਸਰਕਾਰ ਸਰਕਾਰ ਨੂੰ ਆਖਿਆ ਕਿ ਉਹ ਅੰਗੂਰਾਲ ਵੱਲੋਂ ਪੇਸ਼ ਕੀਤੇ ਸਬੂਤਾਂ ਦਾ ਵੀ ਨੋਟਿਸ ਲਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਜਪਾ ਆਗੂ ਸ਼ੀਤਲ ਅੰਗੂਰਾਲ ਜੋ ਪਹਿਲਾਂ ਆਮ ਆਦਮੀ ਪਾਰਟੀ (ਆਪ) ਵਿਚ ਸਨ ਤੇ ਮੁੱਖ ਮੰਤਰੀ ਤੇ ਉਹਨਾਂ ਦੇ ਪਰਿਵਾਰ ਦੇ ਬਹੁਤ ਨਜ਼ਦੀਕੀ ਸਨ, ਨੇ ਇਕ ਵੀਡੀਓ ਪੋਸਟ ਕਰ ਕੇ ਦਾਅਵਾ ਕੀਤਾ ਹੈ ਕਿ ਸਰਦਾਰ ਭਗਵੰਤ ਮਾਨ ਤੇ ਉਹਨਾਂ ਦਾ ਪਰਿਵਾਰ ਵਿਆਪਕ ਭ੍ਰਿਸ਼ਟਾਚਾਰ ਵਿਚ ਰੁੱਝਿਆ ਹੈ। ਉਹਨਾਂ ਕਿਹਾ ਕਿ ਅੰਗੂਰਾਲ ਨੇ ਦੱਸਿਆ ਕਿ ਇਹ ਪਰਿਵਾਰ ਬਿਲਡਰਾਂ, ਠੇਕੇਦਾਰਾਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਪੈਸੇ ਇਕੱਠੇ ਕਰ ਰਿਹਾ ਹੈ ਤੇ ਨਾਲ ਹੀ ਤਬਾਦਲਿਆਂ ਤੇ ਤਾਇਨਾਤੀਆਂ ਦੇ ਸਿਰ ’ਤੇ ਪੈਸੇ ਬਣਾ ਰਿਹਾ ਹੈ।
ਉਹਨਾਂ ਕਿਹਾ ਕਿ ਅੰਗੂਰਾਲ ਉਸ ਅਪਰੇਸ਼ਨ ਲੋਟਸ ਵਿਚ ਵੀ ਸ਼ਾਮਲ ਸੀ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਅਪਰੇਸ਼ਨ ਲੋਟਸ ਚਲਾ ਰਹੀ ਹੈ ਤੇ ਆਪ ਦੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਹਨਾ ਕਿਹਾ ਕਿ ਇਸ ਮਾਮਲੇ ਵਿਚ ਸ਼ਿਕਾਇਤ ਦਾਇਰ ਕਰਨ ਦੇ ਬਾਵਜੂਦ ਹੁਣ ਤੱਕ ਕੁਝ ਨਹੀਂ ਕੀਤਾ ਗਿਆ।ਉਹਨਾਂ ਕਿਹਾ ਕਿਹੁਣ ਅੰਗੂਰਾਲ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਬਹਿਸ ਕਰਨ ਤਾਂ ਸਰਦਾਰ ਭਗਵੰਤ ਮਾਨ ਨੂੰ ਇਹ ਚੁਣੌਤੀ ਸਵੀਕਾਰ ਕਰਨੀ ਚਾਹੀਦੀ ਹੈ ਤੇ ਲਾਏ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ।
ਮਜੀਠੀਆ ਨੇ ਕਿਹਾ ਕਿ ਬਜਾਏ ਇਸ ਚੁਣੌਤੀ ਨੂੰ ਪ੍ਰਵਾਨ ਕਰਨ ਅਤੇ ਆਪਣੇ ਹੀ ਪਰਿਵਾਰ ਮੈਂਬਰਾਂ ਖਿਲਾਫ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਦੇ ਹੁਕਮ ਦੇਣ ਦੇ ਮੁੱਖ ਮੰਤਰੀ ਵਿਰੋਧੀ ਧਿਰ ਨੂੰ ਬਦਨਾਮ ਕਰਨ ’ਤੇ ਤੁਲੇ ਹਨ ਤੇ ਉਹਨਾਂ ਦੀ ਅਖੌਤੀ ਪ੍ਰੀਖਿਆ ਲੈ ਰਹੇ ਹਨ।
ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੀਤਲ ਅੰਗੂਰਾਲ ਵੱਲੋਂ ਲਗਾਏ ਦੋਸ਼ਾਂ ਦਾ ਨੋਟਿਸ ਲਵੇ ਅਤੇ ਮਾਮਲੇ ਵਿਚ ਉਸ ਤਰੀਕੇ ਕਾਰਵਾਈ ਕਰੇ ਜਿਵੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੀਤੀ ਗਈ ਹੈ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਤਾਂ ਭ੍ਰਿਸ਼ਟਾਚਾਰ ਹੈ ਭਾਵੇਂ ਉਹ ਕੇਜਰੀਵਾਲ ਨੇ ਜਾਂ ਭਗਵੰਤ ਮਾਨ ਨੇ ਜਾਂ ਜਿਸ ਮਰਜ਼ੀ ਨੇ ਕੀਤਾ ਹੋਵੇ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਜ਼ਰੂਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਪੰਜਾਬ ਏ.ਆਈ.ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਸੇਵਾ ਮੁਕਤ ਪੀ ਸੀ ਐੱਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲਿਆ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਸੁਧਾਰਾਂ ਸਬੰਧੀ ਲਿਖਿਆ ਪੱਤਰ 'ਸੰਕਲਪ' ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ