Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਪੰਜਾਬ

ਪੰਜਾਬ ਏ.ਆਈ.ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ

July 02, 2024 09:26 AM

-ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਚੋਟੀ ਦੇ ਦਸ ਜ਼ਿਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ
-ਸੂਬੇ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 2 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਮਿਸਾਲੀ ਕਦਮ ਚੁੱਕ ਰਹੀ ਹੈ। ਸੂਬੇ ਨੇ ਏ.ਆਈ.ਐਫ. ਸਕੀਮ ਅਧੀਨ ਸਭ ਤੋਂ ਵੱਧ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਲਗਾਤਾਰ ਕਈ ਮਹੀਨਿਆਂ ਤੋਂ ਭਾਰਤ ਵਿੱਚ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੋਇਆ ਹੈ। ਇਹ ਜਾਣਕਾਰੀ ਅੱਜ ਇੱਥੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਸਿਖਰਲੇ ਦਸ ਜਿ਼ਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰਾਪਤੀ ਨਾ ਸਿਰਫ਼ ਏ.ਆਈ.ਐਫ. ਸਕੀਮ ਅਧੀਨ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰਦੀ ਹੈ, ਸਗੋਂ ਸੂਬੇ ਵਿੱਚ ਖੇਤੀਬਾੜੀ-ਪੱਖੀ ਪ੍ਰਗਤੀਸ਼ੀਲ ਮਾਹੌਲ ਅਤੇ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਦਰਸਾਉਂਦੀ ਹੈ।
ਦੱਸ ਦੇਈਏ ਕਿ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਚੋਟੀ ਦੇ 10 ਜ਼ਿਲ੍ਹਿਆਂ ਵਿੱਚ ਛਤਰਪਤੀ ਸੰਭਾਜੀਨਗਰ (ਪਹਿਲਾਂ ਔਰੰਗਾਬਾਦ, ਮਹਾਰਾਸ਼ਟਰ) ਨੇ 1828 ਪ੍ਰਾਜੈਕਟ ਮਨਜ਼ੂਰ ਕੀਤੇ ਹਨ ਜਦਕਿ ਬਾਕੀ ਦੇ 9 ਜ਼ਿਲ੍ਹੇ ਪੰਜਾਬ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ 1575 ਪ੍ਰਾਜੈਕਟਾਂ ਨਾਲ ਜ਼ਿਲ੍ਹਾ ਬਠਿੰਡਾ, 1464 ਪ੍ਰਾਜੈਕਟਾਂ ਨਾਲ ਲੁਧਿਆਣਾ, 1440 ਪ੍ਰਾਜੈਕਟਾਂ ਨਾਲ ਪਟਿਆਲਾ, 1439 ਪ੍ਰਾਜੈਕਟਾਂ ਨਾਲ ਸੰਗਰੂਰ, 1367 ਪ੍ਰਾਜੈਕਟਾਂ ਨਾਲ ਫ਼ਾਜ਼ਿਲਕਾ, 1100 ਪ੍ਰਾਜੈਕਟਾਂ ਨਾਲ ਸ੍ਰੀ ਮੁਕਤਸਰ ਸਾਹਿਬ, 758 ਪ੍ਰਾਜੈਕਟਾਂ ਨਾਲ ਫਿਰੋਜ਼ਪੁਰ, 723 ਪ੍ਰਾਜੈਕਟਾਂ ਨਾਲ ਮਾਨਸਾ ਅਤੇ 681 ਪ੍ਰਾਜੈਕਟਾਂ ਨਾਲ ਜ਼ਿਲ੍ਹਾ ਮੋਗਾ ਨੇ ਸਥਾਨ ਮੱਲਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿਚ 14199 ਪ੍ਰਾਜੈਕਟਾਂ ਰਾਹੀਂ ਕਿਸਾਨ ਅਤੇ ਖੇਤੀ ਉੱਦਮੀ ਸੂਬੇ ਵਿੱਚ 5938 ਕਰੋੜ ਰੁਪਏ ਦੇ ਵੱਡੇ ਨਿਵੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਏ.ਆਈ.ਐਫ. ਸਕੀਮ ਅਧੀਨ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸਹਾਇਤਾ ਕੀਤੀ ਜਾਂਦੀ ਹੈ ਜਿਸ ਵਿੱਚ ਪ੍ਰਾਇਮਰੀ ਪ੍ਰੋਸੈਸਿੰਗ (ਆਟਾ ਚੱਕੀ, ਤੇਲ ਕੱਢਣ ਵਾਲੀਆਂ ਮਸ਼ੀਨਾਂ, ਮਸਾਲਾ ਪ੍ਰੋਸੈਸਿੰਗ, ਮਿਲਿੰਗ ਆਦਿ), ਸਟੋਰੇਜ ਸਹੂਲਤਾਂ (ਜਿਵੇਂ ਗੋਦਾਮ, ਕੋਲਡ ਸਟੋਰ, ਸਿਲੋਜ਼ ਆਦਿ), ਕਸਟਮ ਹਾਇਰਿੰਗ ਸੈਂਟਰ (ਘੱਟੋ-ਘੱਟ 4 ਉਪਕਰਣ), ਛਾਂਟੀ ਅਤੇ ਗਰੇਡਿੰਗ ਯੂਨਿਟ, ਬੀਜ ਪ੍ਰੋਸੈਸਿੰਗ ਯੂਨਿਟ, ਆਰਗੈਨਿਕ ਸਮੱਗਰੀ ਉਤਪਾਦਨ, ਫ਼ਸਲ ਰਹਿੰਦ-ਖੂੰਹਦ ਸਬੰਧੀ ਪ੍ਰਬੰਧਨ ਪ੍ਰਣਾਲੀਆਂ, ਕੰਪਰੈੱਸਡ ਬਾਇਉਗੈਸ ਪਲਾਂਟ, ਸੋਲਰ ਪੰਪ, ਰਾਈਪਨਿੰਗ ਚੈਂਬਰ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਸਕੀਮ ਅਧੀਨ ਮੌਜੂਦਾ ਯੋਗ ਬੁਨਿਆਦੀ ਢਾਂਚੇ ਲਈ ਸੋਲਰ ਪੈਨਲਾਂ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਵੀ ਸਹਾਇਤਾ ਦਿੱਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਿੱਚ ਏ.ਆਈ.ਐਫ. ਲਈ ਸਟੇਟ ਨੋਡਲ ਏਜੰਸੀ (ਐਸ.ਐਨ.ਏ) ਵਜੋਂ ਕੰਮ ਕਰ ਰਿਹਾ ਹੈ ਜਿਸ ਨੇ ਸਕੀਮ ਦੇ ਉਪਬੰਧਾਂ ਅਨੁਸਾਰ ਇੱਕ ਸਮਰਪਿਤ ਪ੍ਰਾਜੈਕਟ ਨਿਗਰਾਨ ਯੂਨਿਟ (ਪੀ.ਐਮ.ਯੂ) ਸਥਾਪਤ ਕੀਤੀ ਹੋਈ ਹੈ। ਇਸ ਤੋਂ ਇਲਾਵਾ ਕਿਸਾਨਾਂ ਤੱਕ ਪਹੁੰਚ ਵਧਾਉਣ ਲਈ ਇੱਕ ਵੱਟਸਐਪ ਹੈਲਪਲਾਈਨ ਨੰਬਰ (90560-92906) ਵੀ ਸ਼ੁਰੂ ਕੀਤਾ ਗਿਆ ਹੈ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਨਿਯਮਤ ਰੂਪ ਵਿੱਚ ਅਪਡੇਟ ਸਾਂਝੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਦੀ ਪ੍ਰਭਾਵੀ ਰੈਂਕਿੰਗ ਐਸ.ਐਨ.ਏ, ਪੀ.ਐਮ.ਯੂ ਅਤੇ ਵੱਖ-ਵੱਖ ਭਾਈਵਾਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਦਰਸਾਉਂਦੀ ਹੈ। ਇਸੇ ਤਰ੍ਹਾਂ ਸੂਬੇ ਦੇ ਬੈਂਕ ਵੀ ਏ.ਆਈ.ਐਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਅਤੇ ਮਨਜ਼ੂਰੀ ਦੇਣ ਵਿੱਚ ਮਿਸਾਲੀ ਯੋਗਦਾਨ ਪਾ ਰਹੇ ਹਨ ਜਿਸ ਸਦਕਾ ਕਿਸਾਨਾਂ ਅਤੇ ਖੇਤੀ ਉਦਮੀਆਂ ਨੂੰ ਵਿੱਤੀ ਸਹਾਇਤਾ ਤੱਕ ਆਸਾਨ ਪਹੁੰਚ ਅਤੇ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਪ੍ਰਾਜੈਕਟ ਸਥਾਪਤ ਕਰਨ ਵਿੱਚ ਕਾਫ਼ੀ ਮਦਦ ਮਿਲ ਰਹੀ ਹੈ।
ਇਸੇ ਦੌਰਾਨ ਡਾਇਰੈਕਟਰ ਬਾਗ਼ਬਾਨੀ ਅਤੇ ਏ.ਆਈ.ਐਫ ਦੀ ਰਾਜ ਨੋਡਲ ਅਫਸਰ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਏ.ਆਈ.ਐਫ. ਸਕੀਮ ਤਹਿਤ ਲਾਭਪਾਤਰੀ 7 ਸਾਲਾਂ ਲਈ 2 ਕਰੋੜ ਰੁਪਏ ਤੱਕ ਦੇ ਮਿਆਦੀ ਕਰਜ਼ੇ 'ਤੇ ਵਿਆਜ ਵਿੱਚ 3 ਫ਼ੀਸਦੀ ਤੱਕ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 9 ਫ਼ੀਸਦੀ ਦੀ ਵੱਧ ਤੋਂ ਵੱਧ ਵਿਆਜ ਦਰ ਨਾਲ, ਲਾਗੂ ਵਿਆਜ ਦਰ 6 ਫ਼ੀਸਦੀ ਜਾਂ ਇਸ ਤੋਂ ਘੱਟ ਬਣਦੀ ਹੈ। ਇਨ੍ਹਾਂ ਲਾਭਾਂ ਨੂੰ ਸਾਰੀਆਂ ਸੂਬਾਈ ਅਤੇ ਕੇਂਦਰੀ ਸਬਸਿਡੀਆਂ ਨਾਲ ਜੋੜਿਆ ਜਾ ਸਕਦਾ ਹੈ ਅਤੇ ਪ੍ਰਾਜੈਕਟ ਸੀ.ਜੀ.ਟੀ.ਐਮ.ਐਸ.ਈ. ਸਕੀਮ ਅਧੀਨ ਲਾਭ ਲਿਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਐਗਰੀਕਲਚਰਲ ਕਰੈਡਿਟ ਸੁਸਾਇਟੀਆਂ (ਪੀ.ਏ.ਸੀ.ਐਸ.) ਲਈ ਸੂਬੇ ਵਿੱਚ ਜਨਤਕ ਬੁਨਿਆਦੀ ਢਾਂਚਾ ਸਥਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਨਾਬਾਰਡ ਵੱਲੋਂ ਏ.ਆਈ.ਐਫ. ਨੂੰ ਐਮ.ਐਸ.ਸੀ. ਸਕੀਮ ਦੇ ਰੂਪ ਵਿੱਚ ਪੀ.ਏ.ਸੀ.ਐਸ. ਨਾਲ ਜੋੜ ਕੇ ਪੀ.ਏ.ਸੀ.ਐਸ ਵੱਲੋਂ 1 ਫ਼ੀਸਦੀ ਪ੍ਰਭਾਵੀ ਵਿਆਜ ਦਰ 'ਤੇ ਕਰਜ਼ਾ ਪ੍ਰਾਪਤ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਮੁੱਖ ਮੰਤਰੀ ਭਗਵੰਤ ਮਾਨ ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਸੇਵਾ ਮੁਕਤ ਪੀ ਸੀ ਐੱਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲਿਆ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਸੁਧਾਰਾਂ ਸਬੰਧੀ ਲਿਖਿਆ ਪੱਤਰ 'ਸੰਕਲਪ' ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ