Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਪੰਜਾਬ

2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

July 02, 2024 09:27 AM

-ਸਿ਼ਕਾਇਤਕਰਤਾ ਤੋਂ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਦੀ ਵੀ ਕੀਤੀ ਸੀ ਮੰਗ
ਚੰਡੀਗੜ੍ਹ 2 ਜੁਲਾਈ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ 'ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ 'ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਉਹ ਵਾਰ-ਵਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ ਅਤੇ ਆਪਣੀ ਡਿਊਟੀ ਤੋਂ ਵੀ ਗੈਰ-ਹਾਜ਼ਰ ਚੱਲ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ ਪੰਜਾਬ ਏ.ਆਈ.ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ ਮੁੱਖ ਮੰਤਰੀ ਭਗਵੰਤ ਮਾਨ ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਸੇਵਾ ਮੁਕਤ ਪੀ ਸੀ ਐੱਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲਿਆ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਸੁਧਾਰਾਂ ਸਬੰਧੀ ਲਿਖਿਆ ਪੱਤਰ 'ਸੰਕਲਪ' ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ