Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਪੰਜਾਬ

ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ

July 02, 2024 10:42 AM

-ਪੰਜਾਬ ਨੂੰ ਖਾਸ ਤੌਰ ’ਤੇ ਸਰਹੱਦੀ ਇਲਾਕਿਆਂ ਨੂੰ ਸਨਅਤੀ ਪੈਕੇਜ ਦੇਣ ਦੀ ਕੀਤੀ ਮੰਗ
-ਕਿਹਾ ਕਿ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦਿੱਤਾ ਜਾਵੇ ਅਤੇ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਕੀਤੀ ਜਾਵੇ
ਚੰਡੀਗੜ੍ਹ, 2 ਜੁਲਾਈ (ਪੋਸਟ ਬਿਊਰੋ): ਬਠਿੰਡਾ ਦੇ ਐੱਮ ਪੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਸੀ ਗੱਲਬਾਤ ਰਾਹੀਂ ਅਤੇ ਐਮ ਐਸ ਪੀ ਕਮੇਟੀ ਵਿਚ ਕਿਸਾਨਾਂ ਨੂੰ ਪ੍ਰਤੀਨਿਧਤਾ ਦੇ ਕੇ ਉਹਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਹੱਲ ਕਰੇ ਅਤੇ ਉਹਨਾਂ ਮੰਗ ਕੀਤੀ ਕਿ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਕਰਨ ਵਾਸਤੇ ਵਾਹਗਾ ਅਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹੀਆਂ ਜਾਣ ਅਤੇ ਪੰਜਾਬ ਨੂੰ ਖਾਸ ਤੌਰ ’ਤੇ ਇਸਦੇ ਸਰਹੱਦੀ ਇਲਾਕਿਆਂ ਵਾਸਤੇ ਸਨਅਤੀ ਪੈਕੇਜ ਦਿੱਤਾ ਜਾਵੇ।
ਬਠਿੰਡਾ ਦੇ ਐਮ ਪੀ, ਨੇ ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬੋਲਦਿਆਂ, ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਇਕੱਲਾ ਰਾਜ ਹੈ ਜਿਸ ਕੋਲ ਆਪਣਾ ਰਾਜਧਾਨੀ ਸ਼ਹਿਰ ਨਹੀਂ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਨੂੰ ਖੋਰਾ ਲਗਾਉਣ ਲਈ ਪੰਜਾਬ ਤੇ ਹਰਿਆਣਾ ਤੋਂ ਅਫਸਰਾਂ ਦੀ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 60:40 ਅਨੁਪਾਤ ਵਿਚ ਤਾਇਨਾਤੀ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ, ਯੂ ਟੀ ਵਿਚ ਕੇਂਦਰੀ ਨਿਯਮ ਲਾਗੂ ਕੀਤੇ ਜਾ ਰਹੇ ਹਨ ਅਤੇ ਇਸ ਵਿਚ ਸਰਕਾਰੀ ਕੰਮਕਾਜ ਵਿਚ ਪੰਜਾਬੀ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
ਹਰਸਿਮਰਤ ਕੌਰ ਬਾਦਲ ਨੇ ਆਪਣੇ ਤੂਫਾਨੀ ਭਾਸ਼ਣ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੰਘਰਸ਼ ਕਰ ਕੇ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਨਾ ਖੋਹੇ ਜਾਣ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿਚ ਅਨਿਆਂ ਨਹੀਂ ਹੋਣਾ ਚਾਹੀਦਾ। ਉਹਨਾਂ ਨੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 2019 ਵਿਚ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਕੀਤਾ ਇਕਰਾਰ ਵੀ ਚੇਤੇ ਕਰਵਾਇਆ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਇਸ ਮਾਮਲੇ ’ਤੇ ਪਹਿਲਾਂ ਅਦਾਲਤ ਨੂੰ ਇਹ ਕਿਹਾ ਕਿ ਸਿੱਖ ਬੰਦੀ ਸਮਾਜ ਲਈ ਖ਼ਤਰਾ ਹਨ ਅਤੇ ਬਾਅਦ ਵਿਚ ਹੁਣ ਇਹ ਸ਼ਰਤ ਲਗਾ ਦਿੱਤੀ ਗਈ ਹੈ ਕਿ ਬੰਦੀ ਸਿੰਘਾਂ ਨੂੰ ਆਪਣੇ ਕੀਤੇ ਲਈ ਮੁਆਫੀ ਮੰਗਣੀ ਪਵੇਗੀ। ਉਹਨਾਂ ਨੇ ਆਪਣੇ ਹੀ ਮੁਲਕ ਵਿਚ ਅੰਮ੍ਰਿਤਧਾਰੀ ਸਿੱਖ ਬੀਬੀਆਂ ਨਾਲ ਹੋ ਰਹੇ ਵਿਤਕਰੇ ਦਾ ਮਾਮਲਾ ਵੀ ਚੁੱਕਿਆ ਅਤੇ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਰਾਜਸਥਾਨ ਵਿਚ ਇਕ ਪ੍ਰੀਖਿਆ ਕੇਂਦਰ ਵਿਚ ਉਹਨਾਂ ਨੂੰ ਆਪਣੇ ਕੱਕਾਰ ਉਤਾਰਣ ਲਈ ਮਜਬੂਰ ਕੀਤਾ ਗਿਆ।
ਬਾਦਲ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਖਤਮ ਕਰਨ ਵੇਲੇ ਇਹ ਭਰੋਸਾ ਦਿੱਤਾ ਗਿਆ ਸੀ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਵਾਸਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਭਰੋਸਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਤੇ ਜਦੋਂ ਕਿਸਾਨਾਂ ਨੇ ਕੁਝ ਮਹੀਨੇ ਪਹਿਲਾਂ ਕੇਂਦਰ ਨੂੰ ਆਪਣਾ ਵਾਅਦਾ ਚੇਤੇ ਕਰਵਾਉਣ ਵਾਸਤੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਹਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ।
ਬਾਦਲ ਨੇ ਪੰਜਾਬ ਲਈ ਵਿਸ਼ੇਸ਼ ਇੰਡਸਟਰੀਅਲ ਪੈਕੇਜ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਟੈਕਸ ਰਿਆਇਤਾਂ ਕਾਰਣ ਉਥੇ ਉਦਯੋਗ ਉਤਸ਼ਾਹਿਤ ਹੋਏ। ਪਰ ਇਸ ਕਾਰਣ ਪੰਜਾਬ ਦੀ ਇੰਡਸਟਰੀ ਪਹਾੜੀ ਰਾਜਾਂ ਵਿਚ ਚਲੀ ਗਈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਬੇਰੋਜ਼ਗਾਰੀ ਫੈਲੀ। ਉਹਨਾਂ ਕਿਹਾ ਕਿ ਪੰਜਾਬ ਨੂੰ ਖਾਸ ਤੌਰ ’ਤੇ ਇਸਦੀ ਸਰਹੱਦੀ ਪੱਟੀ ਨੂੰ ਸਨਅਤੀ ਪੈਕੇਜ ਦੀ ਜ਼ਰੂਰਤ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹ ਕੇ ਪਾਕਿਸਤਾਨ ਅਤੇ ਕੇਂਦਰੀ ਏਸ਼ੀਆਈ ਮੁਲਕਾਂ ਨਾਲ ਵਪਾਰ ਸ਼ੁਰੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਹੱਦੀ ਪੱਟੀ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਸਤੇ ਅਜਿਹਾ ਕਰਨਾ ਲਾਜ਼ਮੀ ਹੈ। ਉਹਨਾਂ ਨੇ ਪੰਜਾਬ ਵਿਚ ਨਸ਼ਿਆਂ ਦੇ ਪਸਾਰ ਖਾਸ ਤੌਰ ’ਤੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਪੰਜਾਬ ਵਿਚ ਨਸ਼ੇ ਸੁੱਟਣ ਦੇ ਮਾਮਲਿਆਂ ’ਤੇ ਨਕੇਲ ਪਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਬਠਿੰਡਾ ਦੇ ਐਮ ਪੀ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਿੱਖ ਮਾਮਲਿਆਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰੇ। ਉਹਨਾਂ ਕਿਹਾ ਕਿ ਪਹਿਲਾਂ ਜਿਥੇ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲੇ ਕੀਤੇ, ਉਥੇ ਹੀ ਮੌਜੂਦਾ ਸਰਕਾਰ ਨਾਂਦੇੜ ਸਾਹਿਬ ਆਧਾਰਿਤ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਨਵੇਂ ਫੌਜਦਾਰੀ ਕਾਨੂੰਨਾਂ ਤਹਿਤ ਪੁਲਿਸ ਨੂੰ ਵੱਧ ਤਾਕਤਾਂ ਦੇ ਕੇ ਐਮਰਜੰਸੀ ਵਰਗੇ ਹਾਲਾਤ ਬਣਾਉਣ ’ਤੇ ਵੀ ਚਿੰਤਾ ਜ਼ਾਹਰ ਕੀਤੀ। ਉਹਨਾਂ ਨੈ ਇਹ ਵੀ ਕਿਹਾ ਕਿ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਐਮ ਪੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਤੱਕ ਨਹੀਂ ਚੁੱਕਣ ਦਿੱਤੀ ਜਾ ਰਹੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਪੰਜਾਬ ਏ.ਆਈ.ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ ਮੁੱਖ ਮੰਤਰੀ ਭਗਵੰਤ ਮਾਨ ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਸੇਵਾ ਮੁਕਤ ਪੀ ਸੀ ਐੱਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲਿਆ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਸੁਧਾਰਾਂ ਸਬੰਧੀ ਲਿਖਿਆ ਪੱਤਰ 'ਸੰਕਲਪ' ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ