Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਪੰਜਾਬ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂ

July 02, 2024 10:43 AM

-ਪਿਛਲੇ ਪੰਜ ਦਿਨਾਂ ਅੰਦਰ ਅੰਮ੍ਰਿਤਸਰ 'ਚੋਂ ਹੈਰੋਇਨ ਦੀ ਚੌਥੀ ਵੱਡੀ ਬਰਾਮਦਗੀ, ਹੁਣ ਤੱਕ ਕੁੱਲ 27.2 ਕਿਲੋ ਹੈਰੋਇਨ ਬਰਾਮਦ
- ਗ੍ਰਿਫਤਾਰ ਵਿਅਕਤੀਆਂ ਨੇ ਸਰਹੱਦੀ ਪਿੰਡ 'ਚੋਂ ਡਰੋਨ ਰਾਹੀਂ ਸੁੱਟੀ ਨਸ਼ਿਆ ਦੀ ਖੇਪ ਕੀਤੀ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 2 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮਤੇ ਗ੍ਰਿਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਅੰਮ੍ਰਿਤਸਰ 'ਚੋਂ ਇੱਕੋ ਦਿਨ ਅੰਦਰ ਬਰਾਮਦ ਕੀਤੀ ਗਈ 5 ਕਿਲੋਗ੍ਰਾਮ ਹੈਰੋਇਨ ਦੀ ਇਹ ਦੂਜੀ ਖੇਪ ਹੈ, ਜਦਕਿ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅੰਮ੍ਰਿਤਸਰ 'ਚੋਂ ਕੁੱਲ 27.2 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।
ਫੜੇ੍ਹ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਦੇ ਰਸਲ ਸਿੰਘ, ਅੰਮ੍ਰਿਤਸਰ ਦੇ ਵਣੀਏਕੇ ਦੇ ਜਸਕਰਨ ਸਿੰਘ ਅਤੇ ਅੰਮ੍ਰਿਤਸਰ ਦੇ ਸਹੁਰਾ ਦੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਇੱਕ ਯਾਮਾਹਾ ਸਕੂਟਰ ਰਜਿਸਟ੍ਰੇਸ਼ਨ ਨੰਬਰ ਪੀਬੀ-02-ਡੀਡਬਲਯੂ-4187 ਹੈ, ਵੀ ਜ਼ਬਤ ਕੀਤਾ ਹੈ, ਜਿਸ 'ਤੇ ਉਕਤ ਮੁਲਜ਼ਮ ਸਵਾਰ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਠੋਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਸਲ ਸਿੰਘ, ਜਸਕਰਨ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਥਾਣਾ ਘਰਿੰਡਾ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਏ ਵਿਖੇ ਡਰੋਨ ਰਾਹੀਂ ਸੁੱਟੀ ਨਸ਼ਿਆ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਤੋਂ ਡੀਐਸਪੀ ਸੀਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਬਾਗੜੀਆਂ ਮੋੜ ਵਿਖੇ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ।
ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਸਮੁੱਚੀ ਤਲਾਸ਼ੀ ਅਤੇ ਬਰਾਮਦਗੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 37 ਦਰਜ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਪੰਜਾਬ ਏ.ਆਈ.ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ ਮੁੱਖ ਮੰਤਰੀ ਭਗਵੰਤ ਮਾਨ ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਸੇਵਾ ਮੁਕਤ ਪੀ ਸੀ ਐੱਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲਿਆ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਸੁਧਾਰਾਂ ਸਬੰਧੀ ਲਿਖਿਆ ਪੱਤਰ 'ਸੰਕਲਪ' ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ