Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਪੰਜਾਬ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

July 02, 2024 10:44 AM

- ਦੋਸ਼ੀ ਲਖਵਿੰਦਰ ਲੱਖਾ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ
- ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਤਲਾਸ਼ੀ ਅਤੇ ਬਰਾਦਮਗੀ ਦੀ ਪ੍ਰਕਿਰਿਆ ਦੀ ਕੀਤੀ ਗਈ ਵੀਡੀਓਗ੍ਰਾਫੀ, ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ
ਚੰਡੀਗੜ੍ਹ, 2 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੇਮਕਰਨ ਦੇ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਦਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ 'ਤੇ ਉਹ ਸਵਾਰ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਖਵਿੰਦਰ ਲੱਖਾ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਲੀ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਨਸ਼ਾ ਤਸਕਰੀ ਕਰਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਸੀ।
ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਸਮੁੱਚੀ ਤਲਾਸ਼ੀ ਅਤੇ ਬਰਾਮਦਗੀ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਖਵਿੰਦਰ ਲੱਖਾ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਹੈ ਅਤੇ ਇਸ ਨੂੰ ਖੇਮਕਰਨ ਤੋਂ ਅੰਮ੍ਰਿਤਸਰ ਡਲਿਵਰ ਕਰਨ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਸਮੁੱਚੀ ਨਿਗਰਾਨੀ ਹੇਠ ਸੀਆਈਏ-2 ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਖੇਮਕਰਨ ਦੇ ਇਲਾਕੇ ਤੋਂ ਸਫਲਤਾਪੂਰਵਕ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਇੱਕ ਮਾਮਲਾ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21ਸੀ, 23 ਅਤੇ 25 ਤਹਿਤ ਐਫ.ਆਈ.ਆਰ. 130 ਮਿਤੀ 01/07/2024 ਦਰਜ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਪੰਜਾਬ ਏ.ਆਈ.ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ ਮੁੱਖ ਮੰਤਰੀ ਭਗਵੰਤ ਮਾਨ ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਸੇਵਾ ਮੁਕਤ ਪੀ ਸੀ ਐੱਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲਿਆ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਸੁਧਾਰਾਂ ਸਬੰਧੀ ਲਿਖਿਆ ਪੱਤਰ 'ਸੰਕਲਪ' ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ