Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਦਾ ਰਾਜ ਸਭਾ 'ਚ ਦਿੱਤਾ ਭਾਸ਼ਣ, ਵਿਰੋਧੀ ਧਿਰ ਦਾ ਵਾਕਆਊਟ

July 03, 2024 07:40 AM

ਨਵੀਂ ਦਿੱਲੀ, 3 ਜੁਲਾਈ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਨੂੰ ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ। 1 ਘੰਟਾ 50 ਮਿੰਟ ਦੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨੇ ਨੀਟ, ਮਣੀਪੁਰ, ਸੰਵਿਧਾਨ, ਕਾਂਗਰਸ, ਪੱਛਮੀ ਬੰਗਾਲ, ਰੁਜ਼ਗਾਰ, ਭ੍ਰਿਸ਼ਟਾਚਾਰ, ਸੀਬੀਆਈ-ਈਡੀ, ਸੰਘਵਾਦ, ਐਮਰਜੈਂਸੀ, ਜੰਮੂ-ਕਸ਼ਮੀਰ, ਇੰਦਰਾ, ਰਾਹੁਲ, ਦਲਿਤਾਂ 'ਤੇ ਗੱਲ ਕੀਤੀ।
ਜਦੋਂ ਪ੍ਰਧਾਨ ਮੰਤਰੀ 32 ਮਿੰਟ ਬੋਲੇ ਤਾਂ ਵਿਰੋਧੀ ਧਿਰ ਦੇ ਨੇਤਾ ਸਦਨ ਤੋਂ ਵਾਕਆਊਟ ਕਰ ਗਏ। ਪ੍ਰਧਾਨ ਮੰਤਰੀ ਵੱਲੋਂ ਸੋਨੀਆ ਗਾਂਧੀ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਵਾਕਆਊਟ ਕੀਤਾ ਗਿਆ। ਉਨ੍ਹਾਂ ਕਿਹਾ- ਇਹ ਉਹ ਲੋਕ ਹਨ ਜੋ ਆਟੋ ਪਾਇਲਟ ਅਤੇ ਰਿਮੋਟ ਪਾਇਲਟ 'ਤੇ ਸਰਕਾਰ ਚਲਾਉਣ ਦੇ ਆਦੀ ਹਨ। ਉਹ ਕੰਮ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ, ਉਹ ਬਸ ਇੰਤਜ਼ਾਰ ਕਰਨਾ ਜਾਣਦੇ ਹਨ।
ਇਸ 'ਤੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਇਹ ਲੋਕ ਮੈਨੂੰ ਨਹੀਂ, ਸੰਵਿਧਾਨ ਨੂੰ ਪਿੱਠ ਦਿਖਾ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੱਲ੍ਹ ਇਨ੍ਹਾਂ ਦੀਆਂ ਸਾਰੀਆਂ ਕੋਸਿ਼ਸ਼ਾਂ ਅਸਫਲ ਹੋ ਗਈਆਂ, ਇਸ ਲਈ ਉਹ ਮੈਦਾਨ ਛੱਡ ਕੇ ਭੱਜ ਗਏ। ਨਾਅਰੇ ਲਾਉਣੇ, ਰੌਲਾ ਪਾਉਣਾ ਤੇ ਭੱਜਣਾ, ਇਹੀ ਉਨ੍ਹਾਂ ਦੀ ਨੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਸੂਰਤ ਵਿਚ 5 ਮੰਜਿ਼ਲਾ ਇਮਾਰਤ ਡਿੱਗੀ, 7 ਲਾਸ਼ਾਂ ਕੱਢੀਆਂ ਗਈਆਂ ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ 6 ਅੱਤਵਾਦੀ ਮਾਰੇ, 2 ਜਵਾਨ ਸ਼ਹੀਦ ਸੁਪਰੀਮ ਕੋਰਟ `ਚ ਪਹੁੰਚਿਆ ਹਾਥਰਸ ਘਟਨਾ ਦਾ ਮਾਮਲਾ, ਸੇਵਾਮੁਕਤ ਜੱਜਾਂ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਵਿਅਕਤੀ ਨੇ ਡੰਡੇ ਨਾਲ ਤਾਰ ਨੂੰ ਛੂਹਿਆ ਅਤੇ 22 ਸਕਿੰਟਾਂ ਵਿੱਚ ਮੌਤ ਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆ ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਲੋਕਤੰਤਰ ਅਤੇ ਸੰਵਿਧਾਨ ਨੇ ਮੈਨੂੰ ਸਿਖਾਇਆ ਹੈ ਕਿ ਮੈਨੂੰ ਵਿਰੋਧੀ ਧਿਰ ਦੇ ਨੇਤਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਰੁਣਾਚਲ ਬੋਰਡਿੰਗ ਸਕੂਲ ਵਿਚ ਸੀਨੀਅਰ ਵਿਦਿਆਰਥੀਆਂ ਨੇ ਜੂਨੀਅਰ ਵਿਦਿਆਰਥੀਆਂ ਦੀ ਕੀਤੀ ਕੁੱਟਮਾਰ, 8ਵੀਂ ਜਮਾਤ ਦੇ 15 ਵਿਦਿਆਰਥੀ ਜ਼ਖ਼ਮੀ 1100 ਦਰੱਖਤਾਂ ਦੀ ਕਟਾਈ 'ਤੇ ਵਿਵਾਦ, 'ਆਪ' ਨੇ ਦਿੱਲੀ ਐੱਲ. ਜੀ. 'ਤੇ ਲਗਾਇਆ ਦੋਸ਼