ਅਸਤਾਨਾ, 4 ਜੁਲਾਈ (ਪੋਸਟ ਬਿਊਰੋ): ਮੱਧ ਏਸ਼ੀਆਈ ਦੇਸ਼ ਕਜ਼ਾਕਿਸਤਾਨ ਦੀ ਰਾਜਧਾਨੀ ਅਸਤਾਨਾ ਵਿੱਚ ਬੁੱਧਵਾਰ ਤੋਂ ਐੱਸਸੀਓ ਸਿਖਰ ਸੰਮੇਲਨ ਸ਼ੁਰੂ ਹੋਇਆ। ਇਸ ਮੁਲਾਕਾਤ ਤੋਂ ਇਲਾਵਾ ਰੂਸੀ ਰਾਸ਼ਟਰਪਤੀ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਮੁਲਾਕਾਤ ਹੋਈ। ਪਿਛਲੇ ਦੋ ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਦੋਨਾਂ ਨੇਤਾਵਾਂ ਦੀ ਮੁਲਾਕਾਤ ਹੋਈ ਹੈ।
ਇਸ ਦੌਰਾਨ ਦੋਨਾਂ ਨੇਤਾਵਾਂ ਨੇ ਇਕ-ਦੂਜੇ ਨਾਲ ਸਬੰਧਾਂ ਦੀ ਤਾਰੀਫ ਕੀਤੀ। ਰੂਸੀ ਰਾਸ਼ਟਰਪਤੀ ਪੁਤਿਨ ਨੇ ਜਿਨਪਿੰਗ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਬੀਜਿੰਗ ਅਤੇ ਮਾਸਕੋ ਵਿਚਾਲੇ ਸਬੰਧ ਕਦੇ ਵੀ ਬਿਹਤਰ ਨਹੀਂ ਰਹੇ। ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਦੋਨਾਂ ਵਿਚਾਲੇ ਇਹ ਪੰਜਵੀਂ ਮੁਲਾਕਾਤ ਹੈ।
ਰਾਸ਼ਟਰਪਤੀ ਪੁਤਿਨ ਨੇ ਐੱਸਸੀਓ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਇੱਕ ਨਿਰਪੱਖ ਸੰਸਥਾ ਹੈ ਜੋ ਬਹੁਧਰੁਵੀ ਪ੍ਰਣਾਲੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਪੁਤਿਨ ਦੀ ਤਾਰੀਫ ਕੀਤੀ ਅਤੇ ਉਨ੍ਹਾਂ ਨੂੰ ਆਪਣਾ 'ਪੁਰਾਣਾ ਦੋਸਤ' ਕਿਹਾ।
ਉਨ੍ਹਾਂ ਕਿਹਾ ਕਿ ਚੀਨ ਅਤੇ ਰੂਸ ਦੇ ਸਬੰਧ ਪਹਿਲਾਂ ਨਾਲੋਂ ਬਿਹਤਰ ਹਨ। ਸ਼ੀ ਜਿਨਪਿੰਗ ਨੇ ਕਿਹਾ ਕਿ ਦੁਨੀਆਂ 'ਚ ਅਸ਼ਾਂਤੀ ਹੈ। ਅਜਿਹੀ ਸਥਿਤੀ ਵਿੱਚ ਦੋਨਾਂ ਦੇਸ਼ਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਦੋਸਤੀ ਬਣਾਈ ਰੱਖਣੀ ਚਾਹੀਦੀ ਹੈ।