Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਪੰਜਾਬ

ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ : ਅਕਾਲੀ ਦਲ

July 15, 2024 11:51 AM

-ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਜਿ਼ਮਨੀ ਚੋਣਾਂ ਨੂੰ ਲੈ ਕੇ ਪਾਰਟੀ ਦੇ ਮੁੱਖ ਦਫਤਰ ਵਿਚ ਤਿਆਰੀ ਮੀਟਿੰਗਾਂ ਕੀਤੀਆਂ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 15 ਜੁਲਾਈ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਹੜੇ ਆਗੂਆਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤੇ ਹਨ, ਉਹਨਾਂ ਲਈ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਰਕਰ ਅਜਿਹੇ ਤੱਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ।
ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਸੀਨੀਅਰ ਆਗੂਆਂ, ਜਿ਼ਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪਾਰਟੀ ਮੁੱਖ ਦਫਤਰ ਵਿਚ ਲੜੀਵਾਰ ਮੀਟਿੰਗਾਂ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਪ੍ਰਗਟਾਵਾ ਕੀਤਾ।
ਡਾ. ਦਲਜੀਤ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਮੁੱਖ ਦਫਤਰ ਹਰੇਕ ਵਾਸਤੇ ਹੈ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਇਸਤਰੀ ਅਕਾਲੀ ਦਲ, ਐਸ ਸੀ ਵਿੰਗ, ਓ ਬੀ ਸੀ ਵਿੰਗ ਤੇ ਯੂਥ ਅਕਾਲੀ ਦਲ ਸਮੇਤ ਵੱਖ-ਵੱਖ ਵਿੰਗਾਂ ਨਾਲ ਮੀਟਿੰਗਾਂ ਕੀਤੀਆਂ ਤੇ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਜਿਹੜੇ ਆਗੂ ਆਪਣੇ ਆਪ ਨੂੰ ਅਕਾਲੀ ਦਲ ਦੇ ਬਾਗੂ ਕਹਾਉਂਦੇ ਹਨ, ਉਹਨਾਂ ਨੇ ਇਹਨਾਂ ਮੀਟਿੰਗਾਂ ਵਿਚ ਭਾਗ ਨਹੀਂ ਲਿਆ ਹਾਲਾਂਕਿ ਸਾਰਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੁਣ ਇਹਨਾਂ ਆਗੂਆਂ ਨੇ ਆਪਣੀ ਪਾਰਟੀ ਖਿਲਾਫ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤੇ ਦਾਅਵੇ ਕਰ ਰਹੇ ਹਨ ਕਿ ਉਹਨਾਂ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗਾਂ ਕੀਤੀਆਂ ਹਨ। ਉਹਨਾਂ ਕਿਹਾਕਿ ਅਜਿਹੇ ਆਗੂਆਂ ਲਈ ਪਾਰਟੀ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ ਹੈ।
ਅਕਾਲੀ ਆਗੂ ਨੇ ਸਪੱਸ਼ਟ ਕੀਤਾ ਕਿ ਪਾਰਟੀ ਦਾ ਇਕ ਸੰਵਿਧਾਨ ਹੈ ਅਤੇ ਚੁਣੇ ਹੋਏ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਹਨ। ਉਹਨਾਂ ਕਿਹਾ ਕਿ ਪ੍ਰਧਾਨ ਦੀ ਚੋਣ ਨਿਯਮਾਂ ਮੁਤਾਬਕ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਹੁੰਦੀ ਹੈ। ਉਹਨਾਂ ਕਿਹਾ ਕਿ ਪਾਰਟੀ ਦਫਤਰ ਵੀ ਪ੍ਰਧਾਨ ਵੱਲੋਂ ਦਿੱਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਚਲਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਤੁਸੀਂ ਪ੍ਰਧਾਨ ਦੀ ਲੀਡਰਸ਼ਿਪ ਨੂੰ ਚੁਣੌਤੀ ਦੇ ਕੇ ਪਾਰਟੀ ਦਫਤਰ ਵਿਚ ਮੀਟਿੰਗਾਂ ਨਹੀਂ ਕਰ ਸਕਦੇ।
ਅੱਜ ਹੋਈਆਂ ਮੀਟਿੰਗਾਂ ਦੇ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਮੀਟਿੰਗ ਦਾ ਮਕਸਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਰਾਂ ਦੀਆਂ ਵੋਟਾਂ ਬਣਵਾਉਣ ਵਾਸਤੇ ਲੀਡਰਸ਼ਿਪ ਨੂੰ ਸਰਗਰਮ ਕਰਨਾ ਸੀ। ਉਹਨਾਂ ਕਿਹਾ ਕਿ ਪਾਰਟੀ ਆਗੂਆਂ ਨੇ ਇਸ ਸਬੰਧੀ ਸੁਝਾਅ ਦਿੱਤੇ ਹਨ ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਂਦੇ ਦਿਨਾਂ ਵਿਚ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਆਉਂਦੀਆਂ ਚਾਰ ਜ਼ਿਮਨੀ ਚੋਣਾਂ ਵਾਸਤੇ ਪਾਰਟੀ ਦੇ ਆਗੂਆਂ ਦੀਆਂ ਡਿਊਟੀਆਂ ਲਗਾਉਣ ਵਾਸਤੇ ਵੀ ਮੀਟਿੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤੇ ਯੂਥ ਅਕਾਲੀ ਦਲ ਦੀ ਮੀਟਿੰਗ ਵੱਖਰੇ ਤੌਰ ’ਤੇ ਹੋਈ ਹੈ।
ਡਾ. ਚੀਮਾ ਨੇ ਦੱਸਿਆ ਕਿ ਆਉਂਦੇ ਦਿਨਾਂ ਵਿਚ ਇਹਨਾਂ ਮਾਮਲਿਆਂ ’ਤੇ ਹੋਰ ਪਾਰਟੀਆਂ ਹੋਣਗੀਆਂ ਕਿਉਂਕਿ ਅੱਜ ਦੀਆਂ ਮੀਟਿੰਗਾਂ ਵਿਚ ਸਿਰਫ ਸੂਬੇ ਦੀ ਰਾਜਨੀਤੀ ਦੇ ਨਜ਼ਦੀਕੀ ਸ਼ਹਿਰਾਂ ਤੋਂ ਲੀਡਰਸ਼ਿਪ ਪਹੁੰਚੀ ਸੀ।
ਅੱਜ ਦੀਆਂ ਦੀ ਮੀਟਿੰਗਾਂ ਵਿਚ ਜਿਹਨਾਂ ਨੇ ਸ਼ਮੂਲੀਅਤ ਕੀਤੀ ਉਹਨਾਂ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਸਰਬਜੀਤ ਸਿੰਘ ਝਿੰਜਰ, ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਮਾਨ, ਗੁਰਚਰਨ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਗਦੀਪ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਕਰਨੈਲ ਸਿੰਘ ਪੀਰਮੁਹੰਮਦ, ਨਛੱਤਰ ਸਿੰਘ ਗਿੱਲ, ਯਾਦਵਿੰਦਰ ਸਿੰਘ ਯਾਦੂ, ਅਰਸ਼ਦੀਪ ਸਿੰਘ ਕਲੇਰ, ਰਣਬੀਰ ਸਿੰਘ ਢਿੱਲੋਂ, ਸੁਖਦੀਪ ਸਿੰਘ ਸੁਕਰ, ਗੁਰਬਖਸ਼ ਸਿੰਘ ਖਾਲਸਾ, ਸ਼ਰਨਜੀਤ ਸਿੰਘ ਰਜਵਾੜਾ, ਮਨਮੋਹਨ ਸਿੰਘ ਮੁਕਾਰੋਂਪੁਰ, ਭੁਪਿੰਦਰ ਸਿੰਘ ਭਿੰਦਾ, ਹੇਮੰਤ ਕੁਮਾਰ ਹੌਬੀ ਰਾਹੋਂ, ਮਨਜਿੰਦਰ ਸਿੰਘ ਬਿੱਟੂ, ਗੁਰਇਕਬਾਲ ਸਿੰਘ ਮਾਹਲ, ਅਵਤਾਰ ਸਿੰਘ ਰਈਆ, ਜਗਸੀਰ ਸਿੰਘ ਬੱਬੂ ਜੈਮਲਵਾਲਾ, ਜਸਮੇਲ ਸਿੰਘ ਬੋਂਦਲੀ, ਮਨਜੀਤ ਸਿੰਘ ਮਦਨੀਪੁਰ, ਪਰਵਿੰਦਰ ਸਿੰਘ ਸੋਹਾਣਾ, ਵਿਨਰਜੀਤ ਸਿੰਘ ਗੋਲਡੀ, ਹਰਬਿੰਦਰ ਸਿੰਘ ਹੈਰੀ ਸੰਧੂ, ਪਰਮਜੀਤ ਸਿੰਘ ਢਿੱਲੋਂ, ਤੇਜਿੰਦਰ ਸਿੰਘ ਨਿੱਝਰ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਗੁਰਪ੍ਰੀਤ ਸਿੰਘ ਲਾਪਰਾਂ, ਰਾਜਿੰਦਰ ਸਿੰਘ ਜੀਤ, ਪਰਮਜੀਤ ਸਿੰਘ ਮੱਕੜ, ਹਰਜਤਿੰਦਰ ਸਿੰਘ ਬਾਜਵਾ, ਹਰਮਿੰਦਰ ਸਿੰਘ ਜਰਗ, ਭੁਪਿੰਦਰ ਜਾਡਲਾ, ਜਥੇਦਾਰ ਤਾਰਾ ਸਿੰਘ ਸ਼ੇਖੂਪੁਰ, ਸੁਖਵਿੰਦਰ ਸਿੰਘ ਚਿੰਦੀ ਜਸਬੀਰ ਸਿੰਘ ਜੱਸਾ ਅਤੇ ਤਰਨਬੀਰ ਸਿੰਘ ਟਿੰਮੀ ਪੂਨੀਆ ਨੇ ਸ਼ਮੂਲੀਅਤ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ : ਡਾ. ਬਲਜੀਤ ਕੌਰ ਸਾਬਕਾ ਆਈਏਐੱਸ ਕਰਨੈਲ ਸਿੰਘ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ ਦੇ ਸਕੱਤਰ ਨਿਯੁਕਤ ਚੰਡੀਗੜ੍ਹ 'ਚ ਗਾਇਕ ਸੁਰਿੰਦਰ ਸਿ਼ੰਦਾ ਨੂੰ ਸਮਰਪਿਤ ਗੀਤ ਦਾ ਪੋਸਟਰ ਲਾਂਚ ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ