Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਪੰਜਾਬ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

July 15, 2024 11:53 AM

-ਟੀਮਾਂ ਵੱਲੋਂ ਨਰਮੇ ਦੀ ਫ਼ਸਲ ਦੀ ਨਿਗਰਾਨੀ ਤੋਂ ਇਲਾਵਾ ਕਿਸਾਨਾਂ ਨੂੰ ਕੀਟਾਂ ਦੀ ਰੋਕਥਾਮ ਲਈ ਦਿੱਤੀ ਜਾਵੇਗੀ ਸਲਾਹ: ਗੁਰਮੀਤ ਸਿੰਘ ਖੁੱਡੀਆਂ
-ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ
-ਸਬੰਧਤ ਅਧਿਕਾਰੀਆਂ ਨੂੰ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦਾ ਛਿੜਕਾਅ ਆਪਣੀ ਮੌਜ਼ੂਦਗੀ ਵਿੱਚ ਕਰਵਾਉਣ ਦੇ ਨਿਰਦੇਸ਼
ਚੰਡੀਗੜ੍ਹ, 15 ਜੁਲਾਈ (ਪੋਸਟ ਬਿਊਰੋ): ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ।
ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਹਾਜ਼ਰੀ ਵਿੱਚ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਪ੍ਰਭਾਵਿਤ ਫਸਲ ਉੱਤੇ ਵਰਤੋਂ ਨੂੰ ਯਕੀਨੀ ਬਣਾਉਣ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਕਾਸ਼ਤ ਦੀਆਂ ਵੱਖ-ਵੱਖ ਵਿਧੀਆਂ ਅਤੇ ਫ਼ਸਲ ‘ਤੇ ਕੀਟਾਂ ਅਤੇ ਹੋਰ ਬਿਮਾਰੀਆਂ ਦੇ ਹਮਲੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਰਮੇ ਦੀ ਜ਼ਿਆਦਾ ਕਾਸ਼ਤ ਵਾਲੇ ਜਿ਼ਲ੍ਹਿਆਂ ਦੇ 989 ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ।
ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਦੀ ਪਾਲਣਾ ਕਰਨ ਅਤੇ ਫਸਲ ਉੱਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਫਸਲੀ ਵਿਭਿੰਨਤਾ ਯੋਜਨਾ ਤਹਿਤ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ 60,000 ਹੈਕਟੇਅਰ ਰਕਬੇ ਵਿੱਚ ਨਰਮੇ ਦੀਆਂ 6000 ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਇਨ੍ਹਾਂ ਪ੍ਰਦਰਸ਼ਨੀਆਂ ਲਈ ਕਿਸਾਨਾਂ ਨੂੰ ਲਾਭ ਵੀ ਦਿੱਤੇ ਜਾਣਗੇ।
ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਨੇ ਦੱਸਿਆ ਹੈ ਕਿ ਵਿਭਾਗ ਦੀ ਟੀਮ ਵੱਲੋਂ ਪਿੰਡ ਸਾਹਨੇਵਾਲੀ ਵਿਖੇ ਕਿਸਾਨ ਬਲਕਾਰ ਸਿੰਘ ਦੇ ਨਰਮੇ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਮਾਮੂਲੀ ਹਮਲਾ ਵੇਖਣ ਨੂੰ ਮਿਲਿਆ ਅਤੇ ਕਿਸਾਨ ਨੂੰ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ, ਜਿਸ ਦੇ ਚਲਦਿਆਂ ਸਥਿਤੀ ਕਾਬੂ ਹੇਠ ਹੈ। ਪਿੰਡ ਖਿਆਲੀ ਚਹਿਲਾਂਵਾਲੀ ਵਿੱਚ ਕਿਸਾਨ ਜਗਦੇਵ ਸਿੰਘ ਪੁੱਤਰ ਧਰਮ ਸਿੰਘ ਦੇ ਖੇਤ ਦਾ ਸਰਵੇਖਣ ਕੀਤਾ ਗਿਆ ਅਤੇ ਗੁਲਾਬੀ ਸੁੰਡੀ ਦਾ ਕੋਈ ਵੀ ਹਮਲਾ ਨਹੀਂ ਪਾਇਆ ਗਿਆ ਅਤੇ ਚਿੱਟੀ ਮੱਖੀ ਦੀ ਗਿਣਤੀ ਇਕਨਾਮਿਕ ਥ੍ਰੈੱਸ਼ਹੋਲਡ ਲੈਵਲ (ਈ.ਟੀ.ਐਲ.) ਤੋਂ ਹੇਠਾਂ (ਪ੍ਰਤੀ ਪੱਤਾ 4 ਮੱਖੀਆਂ) ਵੇਖਣ ਨੂੰ ਮਿਲੀ।
ਡਾਇਰੈਕਟਰ ਖੇਤੀਬਾੜੀ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡ ਪਟੀ ਸਦੀਕ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਦੇ ਨਰਮੇ ਦੇ ਖੇਤ ਦਾ ਵੀ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਫ਼ਸਲ ਚੰਗੀ ਹਾਲਤ ਵਿੱਚ ਹੈ ਅਤੇ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹੋਰ ਕੀਟਾਂ ਦੀ ਗਿਣਤੀ ਵੀ ਈ.ਟੀ.ਐਲ. ਪੱਧਰ ਤੋਂ ਹੇਠਾਂ ਸੀ।


ਇੱਕ ਲੱਖ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 15 ਜੁਲਾਈ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਉਪਰੰਤ ਉਕਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ, ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫਰਾਰ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ : ਡਾ. ਬਲਜੀਤ ਕੌਰ ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ : ਅਕਾਲੀ ਦਲ ਸਾਬਕਾ ਆਈਏਐੱਸ ਕਰਨੈਲ ਸਿੰਘ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ ਦੇ ਸਕੱਤਰ ਨਿਯੁਕਤ ਚੰਡੀਗੜ੍ਹ 'ਚ ਗਾਇਕ ਸੁਰਿੰਦਰ ਸਿ਼ੰਦਾ ਨੂੰ ਸਮਰਪਿਤ ਗੀਤ ਦਾ ਪੋਸਟਰ ਲਾਂਚ ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ