Welcome to Canadian Punjabi Post
Follow us on

14

August 2024
 
ਪੰਜਾਬ

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

July 15, 2024 11:53 AM

-ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੁਆਰਾ ਐਮਪੀ-ਆਧਾਰਿਤ ਹਥਿਆਰਾਂ ਦੇ ਡੀਲਰ ਤੋਂ ਖਰੀਦੀ ਗਈ ਇਹ ਹਥਿਆਰਾਂ ਦੀ ਦੂਜੀ ਖੇਪ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 15 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਇੱਕ ਆਪ੍ਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੇੜਿਓਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿੱਧੇ ਤੌਰ 'ਤੇ ਐਮਪੀ ਸਥਿਤ ਗ਼ੈਰਕਾਨੂੰਨੀ ਹਥਿਆਰਾਂ ਦੇ ਡੀਲਰ ਦੇ ਸੰਪਰਕ ਵਿੱਚ ਸਨ। ਉਹਨਾਂ ਅੱਗੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਉਕਤ ਮੁਲਜ਼ਮ ਹਥਿਆਰਾਂ ਦੀ ਖੇਪ ਲੈਣ ਲਈ ਬੱਸ ਰਾਹੀਂ ਐਮਪੀ ਗਏ ਸਨ ਅਤੇ ਉਥੋਂ ਰੇਲ ਰਾਹੀਂ ਅੰਮ੍ਰਿਤਸਰ ਵਾਪਸ ਪਰਤੇ ਸਨ।
ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਵੱਲੋਂ ਐਮਪੀ ਆਧਾਰਤ ਹਥਿਆਰਾਂ ਦੇ ਡੀਲਰ ਤੋਂ ਪਿਛਲੇ ਦੋ ਮਹੀਨਿਆਂ ਵਿੱਚ ਖਰੀਦੀ ਗਈ ਇਹ ਦੂਜੀ ਖੇਪ ਹੈ, ਜਿਸ ਦੀ ਪੁਲੀਸ ਨੇ ਪਛਾਣ ਕਰ ਲਈ ਹੈ। ਬਾਕੀ ਬਚੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਅਤੇ ਮੱਧ ਪ੍ਰਦੇਸ਼ ਤੋਂ ਚੱਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਨੱਥ ਪਾਉਣ ਵਾਸਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਹਥਿਆਰਾਂ ਦੀ ਇਹ ਖੇਪ ਅਪਰਾਧਿਕ ਅਨਸਰਾਂ ਨੂੰ ਅੱਗੇ ਵੇਚਣ ਲਈ ਖਰੀਦੀ ਸੀ ਤਾਂ ਜੋ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਸਕਣ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇੱਕ ਮਹੀਨਾ ਪਹਿਲਾਂ ਹਰੀਕੇ ਇਲਾਕੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੂੰ .32 ਬੋਰ ਦੇ ਦੋ ਪਿਸਤੌਲ ਵੇਚਣ ਦੀ ਗੱਲ ਵੀ ਕਬੂਲੀ ਹੈ।
ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 42 ਮਿਤੀ 14.07.2024 ਦਰਜ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ : ਮੁੱਖ ਮੰਤਰੀ ਮੈਰਿਟ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ ਲਿਖਾਰੀ ਸਭਾ ਮੋਗਾ ਵੱਲੋਂ ਸਾਵਣ ਕਵੀ ਦਰਬਾਰ ਮਨਾਇਆ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਮਸਲਿਆਂ ਸੰਬੰਧੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਮਸਲਿਆਂ ਸੰਬੰਧੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ : ਖੁੱਡੀਆਂ