Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਿਆ

July 17, 2024 08:03 PM

ਫਰੀਦਕੋਟ, 17 ਜੁਲਾਈ (ਗਿਆਨ ਸਿੰਘ): ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਨ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲੈਣ ਅਚਨਚੇਤ ਪੁੱਜੇ।
ਮੈਡੀਕਲ ਕਾਲਜ ਵਿਖੇ ਉਨ੍ਹਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਇਲਾਵਾ ਐਮਰਜੈਂਸੀ ਅਤੇ ਆਈ.ਸੀ.ਯੂ ਦਾ ਵੀ ਦੌਰਾ ਕੀਤਾ। ਇਸ ਉਪਰੰਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇਣ ਵਿੱਚ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ। ਸੂਬੇ ਵਿੱਚ ਜਿੱਥੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਚੰਗੀ ਸਿਹਤ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਨਾਲ ਹੀ ਵੱਡੇ ਮੈਡੀਕਲ ਇੰਸੀਚਿਊਟ ਅਤੇ ਟਰਸ਼ਰੀ ਕੇਅਰ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਜੋ ਥੋੜ੍ਹੀਆਂ ਬਹੁਤ ਕਮੀਆਂ ਲੋਕਾਂ ਵੱਲੋਂ ਦੱਸੀਆਂ ਗਈਆ ਹਨ, ਉਨ੍ਹਾਂ ਨੂੰ ਵੀ ਜਲਦ ਹੀ ਦੂਰ ਕਰ ਲਿਆ ਜਾਵੇਗਾ।
ਕਿਸਾਨ ਯੂਨੀਅਨ ਦੇ ਨੁਮਾਇੰਦੇ ਨਵਦੀਪ ਦੀ ਜਮਾਨਤ ਹੋਣ ਤੇ ਜੁਡੀਸ਼ਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੂੰਜੀਵਾਦ ਅਤੇ ਪੂੰਜੀਵਾਦੀਆਂ ਖਿਲਾਫ ਵਿੱਢੀ ਗਈ ਲੜਾਈ ਵਿੱਚ ਕਿਸਾਨਾਂ ਵੱਲੋਂ ਪਾਇਆਂ ਜਾ ਰਿਹਾ ਯੋਗਦਾਨ ਕਿਸਾਨਾਂ ਦੀ ਇੱਕ ਦਿਨ ਜਰੂਰ ਨੁਹਾਰ ਬਦਲੇਗਾ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸੁਖਜੀਤ ਸਿੰਘ ਢਿੱਲਵਾਂ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ