Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ : ਹਰਭਜਨ ਸਿੰਘ ਈ.ਟੀ.ਓ

July 17, 2024 08:38 PM

ਚੰਡੀਗੜ੍ਹ, 17 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

ਮੰਤਰੀ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 23 ਜੂਨ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 16 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ 16 ਜੁਲਾਈ ਨੂੰ ਪੂਰੀ ਹੋਈ 15919 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਦੇ ਨੇੜੇ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਰਣਨੀਤਕ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰਬੰਧਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਅੰਦਰ ਅਤੇ ਬਾਹਰ ਦੇ ਸਾਰੇ ਉਪਲਬਧ ਸਰੋਤਾਂ ਦੀ ਪੂਰੀ ਵਰਤੋਂ ਕੀਤੀ ਗਈ ਤਾਂ ਜੋ ਸਥਿਰ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਨਾਂ ਕਿਸੇ ਵਿਘਨ ਦੇ ਇਸ ਵਧੀ ਹੋਈ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਸਾਡੇ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ।
ਬਿਜਲੀ ਮੰਤਰੀ ਨੇ ਯਕੀਨ ਦਿਵਾਇਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿੱਚ ਨਿਰੰਤਰ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ