Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ, ਦੋ ਪਿਸਤੌਲ ਬਰਾਮਦ

July 17, 2024 08:42 PM

-ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਹੈ ਅਪਰਾਧਿਕ ਪਿਛੋਕੜ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਸੌਂਪਿਆ ਗਿਆ ਸੀ ਕੰਮ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 17 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਭੀਖੀ (ਮਾਨਸਾ), ਮਨਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸਾਬੋ (ਬਠਿੰਡਾ) ਅਤੇ ਹਰਚਰਨਜੀਤ ਸਿੰਘ ਵਾਸੀ ਪਿੰਡ ਬੀੜ ਖੁਰਦ (ਮਾਨਸਾ) ਵਜੋਂ ਹੋਈ ਹੈ। ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ , ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ ਦੀਆਂ ਟੀਮਾਂ ਨੇ ਬਠਿੰਡਾ ਪੁਲੀਸ ਦੀਆਂ ਟੀਮਾਂ ਅਤੇ ਰਾਜਸਥਾਨ ਪੁਲੀਸ ਦੇ ਸਹਿਯੋਗ ਨਾਲ ਦੋਸ਼ੀ ਹਰਚਰਨਜੀਤ ਸਿੰਘ, ਜੋ ਕਿ ਮਾਨਸਾ ਪੁਲਿਸ ਨੂੰ ਇਰਾਦਾ ਕਤਲ ਕੇਸ ਵਿੱਚ ਵੀ ਲੋੜੀਂਦਾ ਸੀ, ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਦੀ ਅਗਵਾਈ ਅਤੇ ਡੀ.ਐਸ.ਪੀ. ਰਾਜਨ ਪਰਮਿੰਦਰ ਦੀ ਕਮਾਨ ਹੇਠ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਹਰਚਰਨਜੀਤ ਨੇ ਖੁਲਾਸਾ ਕੀਤਾ ਕਿ ਉਹ ਕਥਿਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨਾ ਦੇ ਇਸ਼ਾਰੇ ’ਤੇ ਕੰਮ ਕਰਦਾ ਹੈ ਅਤੇ ਗੈਂਗਸਟਰ ਮੰਨਾ ਨੇ ਉਸ ਨੂੰ ਦੋਸ਼ੀ ਗੁਰਪ੍ਰੀਤ ਅਤੇ ਮਨਿੰਦਰ ਮੁਨਸ਼ੀ ਦੀ ਵਿਰੋਧੀ ਗੈਂਗ ਦੇ ਮੈਂਬਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਦਾ ਕੰਮ ਸੌਂਪਿਆ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਮੰਨਾ, ਜੋ ਇਸ ਸਮੇਂ ਰੋਪੜ ਜੇਲ੍ਹ ਵਿੱਚ ਬੰਦ ਹੈ, ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਹਰਚਰਨਜੀਤ ਦੇ ਖੁਲਾਸੇ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਡੀ ਛਾਪੇਮਾਰੀ ਸ਼ੁਰੂ ਕੀਤੀ ਅਤੇ ਦੋਸ਼ੀਆਂ ਨੂੰ ਬਠਿੰਡਾ ਦੇ ਮਾਨਸਾ ਰੋਡ ਤੋਂ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਡੀਜੀਪੀ ਗੌਰਵ ਯਾਦਵ ਨੇ ਇਸ ਅੰਤਰ-ਰਾਜੀ ਕਾਰਵਾਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਪੰਜਾਬ ਪੁਲਿਸ ਨੂੰ ਦਿੱਤੇ ਸ਼ਾਨਦਾਰ ਸਹਿਯੋਗ ਲਈ ਡੀਜੀਪੀ ਰਾਜਸਥਾਨ ਦਾ ਵੀ ਧੰਨਵਾਦ ਕੀਤਾ।
ਇਸ ਸਬੰਧੀ ਐਫਆਈਆਰ ਨੰਬਰ 72 ਅਧੀਨ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਕੀਤਾ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ