Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ

July 17, 2024 08:43 PM

-ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਮੁਤਾਬਕ ਡਿਜ਼ੀਟਲ ਢੰਗ ਨਾਲ ਕਰਵਾਈ ਜਾਵੇਗੀ ਗਣਨਾ: ਗੁਰਮੀਤ ਸਿੰਘ ਖੁੱਡੀਆਂ
-ਪਹਿਲੀ ਵਾਰ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਉਨ੍ਹਾਂ ਦੀਆਂ ਨਸਲ ਅਨੁਸਾਰ ਕੀਤੀ ਜਾਵੇਗੀ ਗਣਨਾ
- ਪਸ਼ੂ ਪਾਲਣ ਮੰਤਰੀ ਨੇ ਇਸ ਵਿਆਪਕ ਸਰਵੇਖਣ ਨੂੰ ਨੇਪੜੇ ਚਾੜ੍ਹਨ ਲਈ ਵਿਭਾਗ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ
ਚੰਡੀਗੜ੍ਹ, 17 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਅੱਜ ਇੱਥੇ ਕਿਸਾਨ ਭਵਨ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਹਨਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਤਰੀਕੇ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਵੀ ਉਨ੍ਹਾਂ ਦੀ ਨਸਲ ਅਨੁਸਾਰ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਸ਼ੂਧਨ ਅਤੇ ਵੱਖ ਵੱਖ ਕਬੀਲਿਆਂ ਵੱਲੋਂ ਪਾਲੇ ਜਾ ਰਹੇ ਪਸ਼ੂਧਨ ਦੀ ਪਹਿਲੀ ਵਾਰ ਵੱਖਰੇ ਤੌਰ 'ਤੇ ਗਣਨਾ ਕੀਤੀ ਜਾਵੇਗੀ।
ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਇਸ ਵਿਆਪਕ ਖੇਤਰੀ ਸਰਵੇਖਣ ਲਈ ਇੱਕ ਸਟੇਟ ਨੋਡਲ ਅਫ਼ਸਰ, ਪੰਜ ਜ਼ੋਨਲ ਨੋਡਲ ਅਫ਼ਸਰ, 23 ਜ਼ਿਲ੍ਹਾ ਨੋਡਲ ਅਫ਼ਸਰ, 392 ਸੁਪਰਵਾਈਜ਼ਰ ਅਤੇ 1962 ਗਿਣਤੀਕਾਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਗਿਣਤੀਕਾਰ ਹਰੇਕ ਘਰ ਦਾ ਦੌਰਾ ਕਰਕੇ ਪਸ਼ੂਧਨ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਉਨ੍ਹਾਂ ਦੀ ਗਣਨਾ ਕਰਨਗੇ।
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਗਣਨਾ ਨੂੰ ਕਰਵਾਉਣ ਲਈ ਸਾਰੇ ਸਬੰਧਤ ਅਧਿਕਾਰੀ ਸਿਖਲਾਈ ਲੈ ਰਹੇ ਹਨ ਅਤੇ ਉਨ੍ਹਾਂ ਦੀ ਸਿਖਲਾਈ ਅਗਸਤ ਵਿੱਚ ਮੁਕੰਮਲ ਹੋਵੇਗੀ। ਉਹਨਾਂ ਨੇ ਨਿਰਵਿਘਨ ਗਣਨਾ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦਾ ਭਰੋਸਾ ਵੀ ਦਿੱਤਾ।
ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਸਿਹਤ ਸਹੂਲਤਾਂ, ਓ.ਪੀ.ਡੀ., ਟੀਕਾਕਰਨ ਅਤੇ ਮਸਨੂਈ ਗਰਭਧਾਰਨ ਸਬੰਧੀ ਕੰਮਕਾਜਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਸ਼ੂ ਪਾਲਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਉਨ੍ਹਾਂ ਦੀ ਭਲਾਈ ਵਿਭਾਗ ਦੀ ਪ੍ਰਮੁੱਖ ਤਰਜ਼ੀਹ ਹੋਣੀ ਚਾਹੀਦੀ ਹੈ।
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਸਾਹਿਤ ਛਾਪ ਕੇ ਪੰਜਾਬ ਦੇ ਪਿੰਡਾਂ ਵਿੱਚ ਵੰਡਿਆ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ