Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਇਆ ਪੌਦਿਆਂ ਦਾ ਲੰਗਰ

July 18, 2024 03:12 AM

-ਹਰਚੰਦ ਸਿੰਘ ਬਰਸਟ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 5-5 ਬੂਟੇ ਲਗਾਉਣ ਲਈ ਕੀਤਾ ਪ੍ਰੇਰਿਤ
-ਹਰਭਜਨ ਸਿੰਘ, ਈ.ਟੀ.ਓ., ਲੋਕ ਨਿਰਮਾਣ, ਬਿਜਲੀ ਵਿਭਾਗ, ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ
ਮੋਹਾਲੀ, 17 ਜੁਲਾਈ (ਗਿਆਨ ਸਿੰਘ): ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਫ਼ਲਦਾਰ ਅਤੇ ਰਵਾਇਤੀ ਪੌਦਿਆਂ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਹਰਭਜਨ ਸਿੰਘ, ਈ.ਟੀ.ਓ., ਲੋਕ ਨਿਰਮਾਣ, ਬਿਜਲੀ ਵਿਭਾਗ ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੂਟੇ ਲਗਾਏ ਗਏ ਅਤੇ ਉਹਨਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਆਮ ਲੋਕਾਂ ਨੂੰ ਵਾਤਾਵਰਨ ਦੀ ਮਹਤੱਤਾ ਬਾਰੇ ਦੱਸਿਆ ਗਿਆ ਅਤੇ ਬੂਟੇ ਵੀ ਵੰਡੇ ਗਏ।
ਸ. ਬਰਸਟ ਨੇ ਦੱਸਿਆ ਕਿ ਵਾਤਾਵਰਨ ਵਿੱਚ ਜੋ ਤਬਦੀਲੀਆਂ ਆ ਰਹੀਆਂ ਹਨ, ਉਹ ਸਾਨੂੰ ਸਿੱਧੇ ਤੌਰ ਤੇ ਇਹ ਸੰਕੇਤ ਦੇ ਰਹੀਆਂ ਹਨ ਕਿ ਦਿਨੋਂ-ਦਿਨ ਲੋਕ ਕੁਦਰਤ ਤੋਂ ਦੂਰ ਹੁੰਦੇ ਜਾ ਰਹੇ ਹਨ। ਵੱਧ ਰਹੀ ਤਪਸ਼ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਗਰਮੀ ਵਿੱਚ ਹੋ ਰਹੇ ਵਾਧੇ ਦਾ ਅਸਰ ਆਮ ਲੋਕਾਂ ਦੇ ਜੀਵਨ ਤੇ ਪੈ ਰਿਹਾ ਹੈ। ਇਸ ਲਈ ਸਾਰਿਆਂ ਨੂੰ ਬੂਟੇ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ। ਰੁੱਖ ਮਨੁੱਖ ਦੀ ਹਰ ਜਰੂਰਤ ਨੂੰ ਪੂਰਾ ਕਰਦੇ ਹਨ, ਖਾਸ ਕਰਕੇ ਜਿਉਣ ਲਈ ਆਕਸੀਜਨ ਦਿੰਦੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਾਰੇ ਪੰਜਾਬ ਵਿੱਚ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਵੀ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਉਤਸਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 30 ਹਜਾਰ ਬੂਟੇ ਲਗਾਉਣ ਦਾ ਟੀਚਾ ਸੀ, ਜਦਕਿ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀ ਐਸੋਸੀਏਸ਼ਨਾਂ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਕਰੀਬ 33 ਹਜਾਰ ਫਲਦਾਰ, ਛਾਂ ਵਾਲੇ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਹੈ।
ਮੁੱਖ ਮਹਿਮਾਨ ਹਰਭਜਨ ਸਿੰਘ, ਈ.ਟੀ.ਓ., ਲੋਕ ਨਿਰਮਾਣ, ਬਿਜਲੀ ਵਿਭਾਗ ਮੰਤਰੀ ਪੰਜਾਬ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਲਗਾਏ ਜਾ ਰਹੇ ਪੌਦਿਆਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਰੁੱਖਾਂ ਦਾ ਅਹਿਮ ਰੋਲ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਵੱਧ ਲਾਭਕਾਰੀ ਹੈ, ਕਿਉਂਕਿ ਇਹਨਾਂ ਦਿਨਾਂ ਵਿੱਚ ਲਗਾਏ ਪੌਦੇ ਬੜੀ ਆਸਾਨੀ ਨਾਲ ਚੱਲ ਪੈਂਦੇ ਹਨ। ਪਰ ਅਜੋਕੇ ਸਮੇਂ ਵਿੱਚ ਪੌਦਿਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੋਟਰਾਂ ਤੇ 5-5 ਬੂਟੇ ਜਰੂਰ ਲਗਾਉਣ। ਇਸ ਮੌਕੇ ਗੀਤਿਕਾ ਸਿੰਘ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਮਨਜੀਤ ਸਿੰਘ ਸੰਧੂ ਜੀ.ਐਮ. ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ