Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਰੱਖਿਆ ਸਟਾਫ ਦੇ ਨਵੇਂ ਜਨਰਲ ਵਜੋਂ ਜੇਨੀ ਕੈਰਿਗਨ ਨੇ ਕਮਾਂਡ ਬਦਲਣ ਦੀ ਰਸਮ ਤੋਂ ਬਾਅਦ ਅਹੁਦਾ ਸੰਭਾਲਿਆ

July 18, 2024 10:28 PM

ਕਿਹਾ- ਕੈਨੇਡਾ ਕੋਲ ਉਭਰਦੇ ਖਤਰਿਆਂ ਲਈ ਤਿਆਰੀ ਲਈ 5 ਸਾਲ ਹਨ
ਓਟਵਾ, 18 ਜੁਲਾਈ (ਪੋਸਟ ਬਿਊਰੋ): ਜਨਰਲ ਜੇਨੀ ਕੈਰਿਗਨ ਨੇ ਵੀਰਵਾਰ ਨੂੰ ਕਮਾਨ ਤਬਦੀਲੀ ਰਸਮ ਤੋਂ ਬਾਅਦ ਰੱਖਿਆ ਸਟਾਫ ਦੇ ਨਵੇਂ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ।
ਕੈਨੇਡਾ ਦੇ ਰੱਖਿਆ ਸਟਾਫ ਦੇ ਨਵੇਂ ਪ੍ਰਮੁੱਖ ਨੇ ਕਿਹਾ ਕਿ ਕੈਨੇਡਾ ਕੋਲ ਆਪਣੀ ਸੁਰੱਖਿਆ ਲਈ ਉਭਰਦੇ ਖਤਰਿਆਂ ਲਈ ਆਪਣੇ ਆਪ ਨੂੰ ਤਿਆਰ ਕਰਣ ਲਈ ਪੰਜ ਸਾਲ ਹਨ।
ਜਨਰਲ ਜੇਨੀ ਕੈਰਿਗਨ ਨੇ ਵੀਰਵਾਰ ਨੂੰ ਓਟਵਾ ਵਿੱਚ ਕੈਨੇਡੀਅਨ ਵਾਰ ਮਿਊਜ਼ੀਅਮ ਵਿੱਚ ਇੱਕ ਸਮਾਰੋਹ ਦੌਰਾਨ ਰੱਖਿਆ ਸਟਾਫ ਦੇ ਪ੍ਰਮੁੱਖ ਦੇ ਰੂਪ ਵਿੱਚ ਆਧਿਕਾਰਿਕ ਤੌਰ `ਤੇ ਕੈਨੇਡੀਅਨ ਹਥਿਆਰਬੰਦ ਬਲਾਂ ਦੀ ਕਮਾਨ ਸੰਭਾਲੀ।
ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਆਰਕਟਿਕ ਬਰਫ ਕਵਰ ਦਾ ਨੁਕਸਾਨ ਅਤੇ ਨਵੇਂ ਲੰਬੀ ਦੂਰੀ ਵਾਲੇ ਹਥਿਆਰਾਂ ਦਾ ਵਿਕਾਸ ਉਭਰਦੇ ਖਤਰਿਆਂ ਦੀ ਤਰ੍ਹਾਂ ਦਿਸਦਾ ਹੈ।
ਉਨ੍ਹਾਂ ਨੇ ਕਿਹਾ, ਅਸੀ ਹੁਣ ਪ੍ਰੰਪਰਕ ਖਤਰਿਆਂ ਅਤੇ ਅਪ੍ਰੰਪਰਾਗਤ ਖਤਰਿਆਂ ਦੋਨਾਂ ਲਈ ਬਹੁਤ ਜਿ਼ਆਦਾ ਖੁੱਲੇ੍ਹ ਹਾਂ। ਇਸ ਲਈ ਮੈਨੂੰ ਲੱਗਦਾ ਹੈ ਕਿ ਕੈਨੇਡੀਅਨ ਲੋਕਾਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਜੇਕਰ ਅਸੀ ਤਿਆਰ ਨਹੀਂ ਹਾਂ, ਤਾਂ ਅਸੀਂ ਉਨ੍ਹਾਂ ਦੇ ਬਚਾਅ ਵਿੱਚ ਉਚਿਤ ਪ੍ਰਤੀਕਿਰਆ ਨਹੀਂ ਦੇ ਸਕਾਂਗੇ। ਮੈਂ ਕਹਿੰਦੀ ਹਾਂ ਕਿ ਸਾਡੇ ਕੋਲ ਇਨ੍ਹਾਂ ਖਤਰਿਆਂ ਦਾ ਮੁਕਾਬਲਾ ਕਰਨ ਲਈ ਤਿਆਰ ਹੋਣ ਲਈ ਲਗੱਗ ਪੰਜ ਸਾਲ ਹਨ।
ਉਨ੍ਹਾਂ ਨੇ ਕਿਹਾ ਕਿ ਕੈਨੇਡਾ ਅਜਿਹੇ ਖਤਰਿਆਂ ਨਾਲ ਨਿਪਟਨ ਲਈ NORAD ਅਤੇ NATO ਨਾਲ ਸਰਗਰਮ ਰੂਪ ਵਜੋਂ ਕੰਮ ਕਰ ਰਿਹਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ