Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਟੋਰਾਂਟੋ ਸ਼ਹਿਰ ਵਿੱਚ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਹੀ ਔਰਤ ਦੀ ਮੌਤ

July 18, 2024 11:15 PM

ਟੋਰਾਂਟੋ, 18 ਜੁਲਾਈ (ਪੋਸਟ ਬਿਊਰੋ): ਟੋਰਾਂਟੋ ਸ਼ਹਿਰ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਵਾਹਨ ਦੀ ਟੱਕਰ ਨਾਲ ਇੱਕ ਔਰਤ ਦੀ ਹਸਪਤਾਲ ਵਿਚ ਮੌਤ ਹੋ ਗਈ।
ਇਹ ਟੱਕਰ ਕਾਰਕਟਾਊਨ ਇਲਾਕੇ ਵਿੱਚ ਕਵੀਨ ਅਤੇ ਸੈਕਵਿਲੇ ਸਟਰੀਟ ਕੋਲ ਹੋਈ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 5:50 ਵਜੇ ਇਲਾਕੇ ਵਿੱਚ ਬੁਲਾਇਆ ਗਿਆ ਸੀ।
ਪੈਦਲ ਜਾ ਰਹੀ ਔਰਤ ਕਵੀਨ ਸਟਰੀਟ ਦੇ ਉੱਤਰੀ ਹਿੱਸੇ ਤੋਂ ਦੱਖਣ ਹਿੱਸੇ ਵੱਲ ਜਾ ਰਿਹਾ ਸੀ। ਵਾਹਨ ਕਰਾਸਓਵਰ ਕੋਲ ਆ ਰਿਹਾ ਸੀ ਅਤੇ ਜਦੋਂ ਪੈਦਲ ਜਾਂਦੀ ਔਰਤ ਕਰਾਸ ਕਰ ਰਹੀ ਸੀ, ਤਾਂ ਉਹ ਰੁਕਿਆ ਨਹੀਂ ਅਤੇ ਔਰਤ ਨੂੰ ਟੱਕਰ ਮਾਰ ਦਿੱਤੀ, ਡਿਊਟੀ ਇੰਸਪੈਕਟਰ ਜੇਫ ਬੈਸਿੰਗਥਵੇਟ ਨੇ ਕਿਹਾ।
ਬੈਸਿੰਗਥਵੇਟ ਨੇ ਦੱਸਿਆ ਕਿ ਔਰਤ ਨੂੰ ਜਾਨਲੇਵਾ ਸੱਟਾਂ ਲੱਗੀਆਂ ਅਤੇ ਉਸਨੂੰ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਅਨੁਸਾਰ, ਡਰਾਈਵਰ ਘਟਨਾ ਸਥਾਨ `ਤੇ ਹੀ ਰਿਹਾ। ਜਾਂਚਕਰਤਾ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੇ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ