Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ਵੱਲੋਂ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ 16ਵੇਂ ਵਿੱਤ ਕਮਿਸ਼ਨ ਤੋਂ 9,426.49 ਕਰੋੜ ਰੁਪਏ ਦੀ ਮੰਗ

July 22, 2024 11:17 AM

ਚੰਡੀਗੜ੍ਹ, 22 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨੂੰ ਵਿਆਪਕ ਪ੍ਰਸਤਾਵ ਪੇਸ਼ ਕਰਦਿਆਂ ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸਹੂਲਤਾਂ ਦੀ ਬਿਹਤਰੀ ਲਈ 9,426.49 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।
ਵਿਭਾਗ ਨੇ ਅੱਗ ਬੁਝਾਓ ਸੇਵਾਵਾਂ (1,626 ਕਰੋੜ ਰੁਪਏ), ਮੀਂਹ ਦੇ ਪਾਣੀ ਦੇ ਨਿਪਟਾਰੇ ਸਬੰਧੀ ਪ੍ਰਣਾਲੀ ਲਈ (4,067.49 ਕਰੋੜ ਰੁਪਏ), ਸੀਵਰੇਜ ਸਿਸਟਮ ਅਤੇ ਐਸ.ਟੀ.ਪੀਜ਼. ਲਈ (3,133 ਕਰੋੜ ਰੁਪਏ), ਟਿਕਾਊ ਸ਼ਹਿਰੀ ਆਵਾਜਾਈ ਲਈ (500 ਕਰੋੜ ਰੁਪਏ) ਅਤੇ ਸਟੇਟ ਇੰਸਟੀਚਿਊਟ ਆਫ਼ ਅਰਬਨ ਅਫੇਅਰਜ਼ ਲਈ (100 ਕਰੋੜ ਰੁਪਏ) ਦੀ ਮਜ਼ਬੂਤੀ ਲਈ ਫੰਡਾਂ ਦੀ ਵਿਸ਼ੇਸ਼ ਰੂਪ-ਰੇਖਾ ਤਿਆਰ ਕੀਤੀ ਹੈ।
'ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਣ ਲਈ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ' ਕਰਨ ‘ਤੇ ਆਧਾਰਤ ਇਸ ਪੇਸ਼ਕਾਰੀ ਵਿੱਚ ਪ੍ਰਗਤੀਸ਼ੀਲ ਤੇ ਹੋਰ ਵੱਖ-ਵੱਖ ਸੁਧਾਰਾਂ ਅਤੇ ਤਕਨਾਲੋਜੀ ਦੇ ਵਿਕਾਸ ਲਈ ਵਿਭਾਗ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਗਿਆ।
ਵਿਭਾਗ ਨੇ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ਼) ਬਾਰੇ ਸੰਖੇਪ ਜਾਣਕਾਰੀ ਵੀ ਪ੍ਰਦਾਨ ਕੀਤੀ, ਜਿਸ ਵਿੱਚ ਵਰਗੀਕਰਨ ਅਤੇ ਆਬਾਦੀ ਦੀ ਵੰਡ, ਸ਼ਹਿਰੀਕਰਨ ਦੇ ਰੁਝਾਨਾਂ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਪ੍ਰਮੁੱਖ ਮਾਲੀਆ ਸਰੋਤਾਂ ਅਤੇ ਪ੍ਰਗਤੀ ਸਮੇਤ ਹੋਰ ਵੱਖ-ਵੱਖ ਸੂਚਕਾਂ ਸਬੰਧੀ ਕਾਰਗੁਜ਼ਾਰੀ ‘ਤੇ ਚਾਨਣਾ ਪਾਇਆ ਗਿਆ।
ਇਸ ਤੋਂ ਇਲਾਵਾ ਵਿਭਾਗ ਨੇ 15ਵੇਂ ਵਿੱਤ ਕਮਿਸ਼ਨ ਅਧੀਨ ਵੱਖ-ਵੱਖ ਗ੍ਰਾਂਟਾਂ ਅਤੇ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਰਿਪੋਰਟ ਪੇਸ਼ ਕੀਤੀ।
ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਡੀ.ਕੇ. ਤਿਵਾੜੀ ਨੇ ਕਿਹਾ ਕਿ ਇਹ ਫੰਡਿੰਗ ਪੰਜਾਬ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਸੁਧਾਰ ਵਿੱਚ ਮਦਦਗਾਰ ਸਾਬਤ ਹੋਵੇਗੀ ਅਤੇ ਵਿਭਾਗ ਨੂੰ ਉਮੀਦ ਹੈ ਕਿ ਵਿੱਤ ਕਮਿਸ਼ਨ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਸਕਾਰਾਤਮਕ ਹੁੰਗਾਰਾ ਮਿਲੇਗਾ।
ਇਸ ਮੌਕੇ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਤੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਪ੍ਰਧਾਨ ਨਗਰ ਕੌਂਸਲ ਭਦੌੜ ਮਨੀਸ਼ ਕੁਮਾਰ ਅਤੇ ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਹਰਪ੍ਰੀਤ ਸਿੰਘ ਪ੍ਰਿੰਸ ਨੇ ਵੀ ਵਿੱਤ ਕਮਿਸ਼ਨ ਨਾਲ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ ਅਤੇ ਬੇਨਤੀ ਕੀਤੀ ਕਿ ਉਹ ਭਾਰਤ ਸਰਕਾਰ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪਣ ਸਮੇਂ ਉਨ੍ਹਾਂ ਦੀਆਂ ਮੰਗਾਂ ਨੂੰ ਰਿਪੋਰਟ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਉਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ