Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ

July 22, 2024 01:49 PM

ਕੈਲਗਰੀ, 22 ਜੁਲਾਈ (ਪੋਸਟ ਬਿਊਰੋ): ਇੱਕ ਨਵੇਂ ਸਰਵੇਖਣ ਵਿੱਚ ਕਿਹਾ ਗਿਆ ਹੈ ਕਿ ਬੈਂਕ ਆਫ ਕੈਨੇਡਾ ਦੀ ਹਾਲ ਹੀ ਵਿੱਚ ਵਿਆਜ ਦਰਾਂ ਵਿੱਚ ਕੀਤੀ ਗਈ ਕਟੌਤੀ ਨੇ ਕੈਨੇਡੀਅਨ ਲੋਕਾਂ ਦੀ ਨਿੱਜੀ ਵਿੱਤ ਬਾਰੇ ਨਕਾਰਾਤਮਕ ਧਾਰਨਾਵਾਂ ਨੂੰ ਬਦਲਣ ਵਿੱਚ ਬਹੁਤ ਘੱਟ ਮਦਦ ਕੀਤੀ ਹੈ।

ਇਪਸੋਸ ਵੱਲੋਂ ਤੀਮਾਹੀ ਆਧਾਰ `ਤੇ ਆਯੋਜਿਤ ਐੱਮਐੱਨਪੀ ਕੰਜਿ਼ਊਮਰ ਡੇਬਟ ਇੰਡੈਕਸ ਪਿੱਛਲੀ ਤੀਮਾਹੀ ਤੋਂ ਛੇ ਅੰਕ ਡਿੱਗ ਕੇ 85 ਅੰਕ `ਤੇ ਆ ਗਿਆ, ਜੋ ਰਿਸਪੋਂਡਿਨਸ ਦੀ ਕਰਜ਼ਾ ਹਾਲਤ `ਤੇ ਵੱਧਦੇ ਨਕਾਰਾਤਮਕ ਵਿਚਾਰਾਂ ਦਾ ਸੰਕੇਤ ਦਿੰਦਾ ਹੈ।
ਦੋ-ਤਿਹਾਈ ਰਿਸਪੋਂਡਿਨਸਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਬੇਹੱਦ ਜ਼ਰੂਰਤ ਹੈ, ਕਿਉਂਕਿ ਅੱਧੇ ਤੋਂ ਜਿ਼ਆਦਾ ਲੋਕਾਂ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੂੰ ਚਿੰਤਾ ਹੈ ਕਿ ਦਰਾਂ ਇਨੀ ਜਲਦੀ ਨਹੀਂ ਡਿਗਣੀਆਂ ਕਿ ਉਨ੍ਹਾਂ ਨੂੰ ਜ਼ਰੂਰੀ ਵਿੱਤੀ ਰਾਹਤ ਮਿਲ ਸਕੇ।
ਕੇਂਦਰੀ ਬੈਂਕ ਨੇ ਜੂਨ ਵਿੱਚ ਆਪਣੀ ਬੇਂਚਮਾਰਕ ਵਿਆਜ ਦਰ ਨੂੰ ਇੱਕ ਚੌਥਾਈ ਫ਼ੀਸਦੀ ਘਟਾਕੇ 4.75 ਫ਼ੀਸਦੀ ਕਰ ਦਿੱਤਾ ਅਤੇ ਅਰਥਸ਼ਾਸਤਰੀਆਂ ਨੂੰ ਉਮੀਦ ਹੈ ਕਿ ਬੁੱਧਵਾਰ ਨੂੰ ਜਦੋਂ ਉਹ ਆਪਣੇ ਅਗਲੇ ਦਰ ਫ਼ੈਸਲਾ ਲਈ ਬੈਠਕ ਕਰੇਗਾ ਤਾਂ ਉਸ ਵਿੱਚ ਇੱਕ ਹੋਰ ਕਟੌਤੀ ਹੋ ਸਕਦੀ ਹੈ।
ਐੱਮਐੱਨਪੀ ਰਿਪੋਰਟ ਵਿੱਚ ਪਾਇਆ ਗਿਆ ਕਿ 46 ਫ਼ੀਸਦੀ ਕੈਨੇਡੀਅਨ ਆਪਣੀਆਂ ਸਾਰੀਆਂ ਵਿੱਤੀ ਜਿ਼ੰਮੇਵਾਰੀਆਂ ਨੂੰ ਪੂਰਾ ਕਰਨ ਵਿੱਚ ਅਸਫਲ ਹੋਣ ਤੋਂ 200 ਡਾਲਰ ਜਾਂ ਉਸਤੋਂ ਘੱਟ ਦੂਰ ਹਨ, ਜਦੋਂਕਿ ਦਸ ਵਿੱਚੋਂ ਤਿੰਨ ਦਾ ਕਹਿਣਾ ਹੈ ਕਿ ਉਹ ਪਹਿਲਾਂ ਤੋਂ ਹੀ ਆਪਣੇ ਬਿੱਲਾਂ ਅਤੇ ਕਰਜ਼ਾ ਭੁਗਤਾਨਾਂ ਨੂੰ ਕਵਰ ਨਹੀਂ ਕਰ ਸਕਦੇ।
ਐੱਮਐੱਨਪੀ ਲਿਮਿਟਡ ਦੇ ਮੁਖੀ ਗ੍ਰਾਂਟ ਬਾਜਿਅਨ ਦਾ ਕਹਿਣਾ ਹੈ ਕਿ ਕਈ ਰੋਜ਼ਾਨਾ ਜ਼ਰੂਰਤਾਂ ਦੀਆਂ ਕੀਮਤਾਂ ਹਾਲੇ ਵੀ ਉੱਚੀਆਂ ਹਨ, ਕਈ ਲੋਕਾਂ ਨੇ ਆਪਣੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਜ਼ਰੂਰੀ ਮਾਸਿਕ ਖਰਚਿਆਂ ਵਿੱਚ ਸਾਰਥਕ ਕਮੀ ਨਹੀਂ ਵੇਖੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਬੋਮਨਵਿਲੇ ਵਿੱਚ ਵਾਹਨ ਦੀ ਚਪੇਟ `ਚ ਆਉਣ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ