Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਅਮਰੀਕਾ ਦੇ ਅਲਾਬਾਮਾ ਰਾਜ ਵਿਚ ਹੱਤਿਆ ਦੇ ਮਾਮਲੇ ਵਿੱਚ 64 ਸਾਲਾ ਵਿਅਕਤੀ ਨੂੰ ਲਾਇਆ ਜ਼ਹਿਰ ਦਾ ਟੀਕਾ

July 23, 2024 01:51 AM

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-1998 ਵਿੱਚ ਲੁੱਟਮਾਰ ਦੌਰਾਨ ਇਕ ਡਲਿਵਰੀ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੇ ਮਾਮਲੇ ਵਿਚ ਦੋਸ਼ੀ ਨੂੰ ਜ਼ਹਿਰ ਦਾ ਟੀਕਾ ਲੈ ਕੇ ਸਦਾ ਦੀ ਨੀਂਦ ਸਵਾ ਦਿੱਤਾ ਗਿਆ। ਦੱਖਣ ਪੱਛਮੀ ਅਲਾਬਾਮਾ ਵਿਚ ਵਿਲੀਅਮ ਸੀ ਹੋਲਮੈਨ ਜੇਲ ਵਿਚ 64 ਸਾਲਾ ਕੀਥ ਏਡਮੁੰਡ ਗੈਵਿਨ ਨੂੰ ਰਸਾਇਣਕ ਟੀਕਾ ਲਾਉਣ ਉਪਰੰਤ ਸ਼ਾਮ 6.32 ਵਜੇ ਮ੍ਰਿਤਕ ਐਲਾਨ ਦਿੱਤਾ ਗਿਆ। ਕੀਥ ਨੂੰ ਚੇਰੋਕੀ ਕਾਊਂਟੀ ਵਿਚ ਡਲਿਵਰੀ ਡਰਾਈਵਰ ਵਿਲੀਅਮ ਕਲੇਟੋਨ ਜੂਨੀਅਰ ਦੀ ਹੱਤਿਆ ਦੇ ਮਾਮਲੇ ਵਿਚ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਇਸਤਗਾਸਾ ਪੱਖ ਅਨੁਸਾਰ ਕਲੇਟੋਨ ਇਕ ਕੋਰੀਅਰ ਸਰਵਿਸ ਡਰਾਈਵਰ ਸੀ। ਉਹ 6 ਮਾਰਚ,1998 ਨੂੰ ਆਪਣਾ ਕੰਮ ਖਤਮ ਕਰਕੇ ਘਰ ਨੂੰ ਜਾਣ ਹੀ ਵਾਲਾ ਸੀ ਕਿ ਗੈਵਿਨ ਨੇ ਲੁੱਟ ਮਾਰ ਦੇ ਇਰਾਦੇ ਨਾਲ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਉਹ ਫਰਾਰ ਹੋ ਗਿਆ ਸੀ। ਗੈਵਿਨ ਨੇ ਆਪਣੇ ਹੱਥ ਨਾਲ ਲਿਖੀ ਦਰਖਾਸਤ ਵਿਚ ਫਾਂਸੀ ਉਪਰ ਰੋਕ ਲਾਉਣ ਦੀ ਆਖਰੀ ਬੇਨਤੀ ਕੀਤੀ ਸੀ ਜਿਸ ਨੂੰ ਰਾਜ ਦੀ ਹਾਈਕੋਰਟ ਨੇ ਬਿਨਾਂ ਕੋਈ ਟਿੱਪਣੀ ਕੀਤੇ ਰੱਦ ਕਰ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ