Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਕੈਲੀਫੋਰਨੀਆ ਵਿਚ ਪੁੱਤਰ ਵੱਲੋਂ ਆਪਣੇ ਬਜ਼ੁਰਗ ਮਾਂ-ਪਿਓ ਦੀ ਸਿਰ ਵੱਢ ਕੇ ਹੱਤਿਆ

July 23, 2024 01:52 AM

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਦੱਖਣੀ ਕੈਲੀਫੋਰਨੀਆ ਵਿਚ ਇਕ 41 ਸਾਲਾ ਵਿਅਕਤੀ ਵੱਲੋਂ ਆਪਣੇ ਬਜ਼ੁਰਗ ਮਾਤਾ-ਪਿਤਾ ਦੀ ਸਿਰ ਵੱਢ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੇ ਪਰਿਵਾਰ ਦੇ ਕੁੱਤੇ ਨੂੰ ਵੀ ਮਾਰ ਦਿੱਤਾ। ਲਾਅ ਇਨਫੋਰਸਮੈਂਟ ਦੇ ਅਧਿਕਾਰੀ ਮੌਕੇ ਉਪਰ ਪੁੱਜੇ ਤਾਂ ਦ੍ਰਿਸ਼ ਬਹੁਤ ਖੌਫਨਾਕ ਸੀ। ਉਨਾਂ ਨੂੰ ਬਜ਼ੁਰਗ ਜੋੜੇ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ। ਮੌਕੇ 'ਤੇ ਪੁੱਜੇ ਪੁਲਿਸ ਅਫਸਰਾਂ ਵੱਲੋਂ ਕੀਤੀ ਕਾਰਵਾਈ ਵਿਚ ਸ਼ੱਕੀ ਦੋਸ਼ੀ ਵੀ ਗੋਲੀ ਵੱਜਣ ਕਾਰਨ ਜਖਮੀ ਹੋ ਗਿਆ ਜਿਸ ਨੂੰ ਸਥਿੱਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ। ਉਸ ਵਿਰੁੱਧ 2 ਹੱਤਿਆਵਾਂ ਦੇ ਦੋਸ਼ ਆਇਦ ਕੀਤੇ ਗਏ ਹਨ। ਸ਼ੈਰਿਫ ਦਫਤਰ ਅਨੁਸਾਰ ਇਹ ਦੋਹਰੇ ਕਤਲਕਾਂਡ ਦੀ ਘਟਨਾ ਲਾਗੂਨਾ ਬੀਚ ਦੇ ਦੱਖਣ ਪੂਰਬ ਵਿਚ ਤਕਰੀਬਨ 10 ਮੀਲ ਦੂਰ ਸੈਨ ਜੁਆਨ ਕੈਪਿਸਟਰਾਨੋ ਸ਼ਹਿਰ ਵਿਚ ਵਾਪਰੀ ਹੈ। ਬਜ਼ੁਰਗ ਮ੍ਰਿਤਕ ਜੋੜੇ ਦੀ ਪਛਾਣ ਐਨਟੋਇਨੇਟ ਗਰਡਵਿਲ (79) ਤੇ ਟੋਨਲਡ ਵਾਲਟਰ ਗਰਡਵਿਲ (77) ਵਜੋਂ ਹੋਈ ਹੈ। ਸ਼ੱਕੀ ਦੋਸ਼ੀ ਦੀ ਪਛਾਣ ਮ੍ਰਿਤਕਾਂ ਦੇ ਪੁੱਤਰ ਜੋਸਫ ਬਰੈਂਡਨ ਗਰਡਵਿਲ (41) ਵਜੋਂ ਹੋਈ ਹੈ। ਜਾਂਚਕਾਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੋਸਫ ਗਰਡਵਿਲ ਘਿਣਾਉਣਾ ਕਾਰਾ ਕਰਨ ਤੋਂ ਪਹਿਲਾਂ ਆਪਣੇ ਮਾਤਾ ਪਿਤਾ ਨਾਲ ਹੀ ਰਹਿੰਦਾ ਸੀ। ਉਸ ਨੇ ਆਪਣਾ ਮਾਤਾ ਪਿਤਾ ਦੀਆਂ ਹੱਤਿਆਵਾਂ ਕਿਉਂ ਕੀਤੀਆਂ, ਇਸ ਬਾਰੇ ਸਥਿੱਤੀ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਅਨੁਸਾਰ ਮੁਕੰਮਲ ਜਾਂਚ ਉਪਰੰਤ ਹੀ ਹੱਤਿਆਵਾਂ ਦੇ ਅਸਲ ਕਾਰਨ ਦਾ ਪਤਾ ਲੱਗ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ