Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਅਮਰੀਕਾ ਵਿਚ ਰਿਪਬਲੀਕਨ ਪਾਰਟੀ ਦੀ ਕਾਨਫਰੰਸ ਨੇੜੇ ਪੁਲਿਸ ਨੇ ਇਕ ਵਿਅਕਤੀ ਨੂੰ ਮਾਰੀ ਗੋਲੀ, ਹੋਈ ਮੌਤ

July 23, 2024 01:52 AM

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਮਿਲਵੌਕੀ, ਓਹੀਓ, ਵਿਖੇ ਰਿਪਬਲੀਕਨ ਪਾਰਟੀ ਦੀ ਕਾਨਫੰਰਸ ਵਾਲੀ ਜਗਾ ਨੇੜੇ ਸੁਰੱਖਿਆ ਵਿਚ ਮਦਦ ਕਰਨ ਲਈ ਤਾਇਨਾਤ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਇਕ 43 ਸਾਲਾ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ।  ਸਥਾਨਕ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਰੇ ਗਏ ਵਿਅਕਤੀ ਦੇ ਦੋਵਾਂ ਹੱਥਾਂ ਵਿਚ  ਚਾਕੂ ਸਨ ਤੇ ਉਹ ਇਕ ਹੋਰ ਵਿਅਕਤੀ ਉਪਰ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਮ੍ਰਿਤਕ ਵਿਅਕਤੀ ਦੀ ਪਛਾਣ ਸੈਮੂਏਲ ਸ਼ਾਰਪ ਜੂਨੀਅਰ ਵਜੋਂ ਹੋਈ ਹੈ। ਮਿਲਵੌਕੀ ਦੇ ਪੁਲਿਸ ਮੁਖੀ ਜੈਫਰੀ ਨਾਰਮੈਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਪੁਲਿਸ ਅਫਸਰਾਂ ਨੇ ਵੇਖਿਆ ਕਿ ਇਕ ਵਿਅਕਤੀ ਦੇ ਹੱਥਾਂ ਵਿਚ ਚਾਕੂ ਹਨ ਤੇ ਉਹ ਇਕ ਹੋਰ ਨਿਹੱਥੇ ਵਿਅਕਤੀ ਨਾਲ ਬਹਿਸ ਰਿਹਾ ਹੈ। ਪੁਲਿਸ ਨੇ ਤੁਰੰਤ ਦਖਲ ਦਿੱਤਾ ਤੇ ਉਸ ਵਿਅਕਤੀ ਨੂੰ ਚਾਕੂ ਹੇਠਾਂ ਸੁੱਟਣ ਲਈ ਕਿਹਾ ਪਰੰਤੂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਉਪਰੰਤ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਅਫਸਰ ਜੋ ਕੋਲੰਬਸ ਤੋਂ ਸਨ, ਨੂੰ ਕਿਸੇ ਦੀ ਜਾਨ ਬਚਾਉਣ ਲਈ ਕਾਰਵਾਈ ਕਰਨ ਵਾਸਤੇ ਮਜਬੂਰ ਕੀਤਾ ਗਿਆ ਹੈ। ਨਾਰਮੈਨ ਨੇ ਕਿਹਾ ਕਿ ਮੌਕੇ ਤੋਂ ਦੋ ਚਾਕੂ ਬਰਾਮਦ ਹੋਏ ਹਨ।  

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ