Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਯੂਏਈ ਵਿੱਚ 57 ਬੰਗਲਾਦੇਸ਼ੀਆਂ ਨੂੰ ਜੇਲ੍ਹ, 3 ਨੂੰ ਉਮਰ ਕੈਦ, 53 ਨੂੰ 10 ਸਾਲ ਦੀ ਕੈਦ

July 23, 2024 06:27 AM

ਯੂਏਈ, 23 ਜੁਲਾਈ (ਪੋਸਟ ਬਿਊਰੋ): ਸੰਯੁਕਤ ਅਰਬ ਅਮੀਰਾਤ ਦੀ ਅਦਾਲਤ ਨੇ ਸ਼ੇਖ ਹਸੀਨਾ ਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ 57 ਬੰਗਲਾਦੇਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਵਿੱਚੋਂ ਤਿੰਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦੋਂਕਿ 53 ਨੂੰ 10 ਸਾਲ ਅਤੇ ਇੱਕ ਨੂੰ 11 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਅਦਾਲਤ ਨੇ ਹੁਕਮ ਦਿੱਤਾ ਕਿ ਇਨ੍ਹਾਂ ਲੋਕਾਂ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਵਾਪਿਸ ਬੰਗਲਾਦੇਸ਼ ਭੇਜ ਦਿੱਤਾ ਜਾਵੇ। ਦਰਅਸਲ, ਇਹ ਪ੍ਰਦਰਸ਼ਨਕਾਰੀ ਯੂਏਈ ਵਿੱਚ ਰਹਿੰਦਿਆਂ ਬੰਗਲਾਦੇਸ਼ ਵਿੱਚ ਰਾਖਵੇਂਕਰਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਪ੍ਰਵਾਸੀ ਬੰਗਲਾਦੇਸ਼ੀਆਂ ਦਾ ਉਦੇਸ਼ ਦੇਸ਼ ਵਿੱਚ ਸ਼ਾਂਤੀ ਭੰਗ ਕਰਨਾ ਨਹੀਂ ਸੀ।। ਸਥਾਨਕ ਲੋਕਾਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਜਲਦੀ ਹੀ ਵੱਡਾ ਮਾਰਚ ਕੱਢਣ ਦੀ ਯੋਜਨਾ ਬਣਾ ਰਹੇ ਹਨ।
ਖਲੀਜ ਟਾਈਮਜ਼ ਦੀ ਰਿਪੋਰਟ ਮੁਤਾਬਕ ਇਨ੍ਹਾਂ ਬੰਗਲਾਦੇਸ਼ੀਆਂ ਨੂੰ 19 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ 'ਤੇ ਯੂਏਈ 'ਚ ਹਿੰਸਾ ਭੜਕਾਉਣ ਅਤੇ ਦੰਗੇ ਭੜਕਾਉਣ ਦਾ ਦੋਸ਼ ਸੀ। 30 ਲੋਕਾਂ ਦੀ ਟੀਮ ਵੱਲੋਂ ਜਾਂਚ ਤੋਂ ਬਾਅਦ ਸੋਮਵਾਰ ਨੂੰ ਸਾਰੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ।
ਮਨੁੱਖੀ ਅਧਿਕਾਰ ਸੰਗਠਨ ਐਮਨੇਸਟੀ ਇੰਟਰਨੈਸ਼ਨਲ ਨੇ ਸਜ਼ਾ ਦੀ ਆਲੋਚਨਾ ਕੀਤੀ ਹੈ। ਯੂਏਈ ਵਿੱਚ ਦੂਜੇ ਦੇਸ਼ਾਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਨਾ ਗੈਰ-ਕਾਨੂੰਨੀ ਹੈ। ਯੂਏਈ ਦੇ ਅਮੀਰ ਦੇ ਅਨੁਸਾਰ, ਇਸ ਨਾਲ ਦੂਜੇ ਦੇਸ਼ਾਂ ਨਾਲ ਸਬੰਧ ਵਿਗੜਨ ਦਾ ਖਤਰਾ ਹੈ। ਦਰਅਸਲ, 90% ਵਿਦੇਸ਼ੀ ਯੂਏਈ ਵਿੱਚ ਰਹਿੰਦੇ ਹਨ। ਇਨ੍ਹਾਂ ਵਿੱਚੋਂ ਇੱਕ ਤਿਹਾਈ ਬੰਗਲਾਦੇਸ਼ੀ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ