Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਇਮਰਾਨ ਖਾਨ ਦੀ ਪਾਰਟੀ ਦਾ ਦਫਤਰ ਸੁਰੱਖਿਆ ਬਲਾਂ ਨੇ ਛਾਪਾ ਦੌਰਾਨ ਕੀਤਾ ਸੀਲ

July 23, 2024 06:27 AM

ਇਸਲਾਮਾਬਾਦ, 23 ਜੁਲਾਈ (ਪੋਸਟ ਬਿਊਰੋ): ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਦਫਤਰ 'ਤੇ ਛਾਪਾ ਮਾਰਿਆ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਨਾਲ ਹੀ ਪਾਰਟੀ ਦੇ ਕਈ ਵੱਡੇ ਆਗੂਆਂ ਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੀ.ਟੀ.ਆਈ. ਦੇ ਸੂਚਨਾ ਸਕੱਤਰ ਰਊਫ਼ ਹਸਨ ਵੀ ਇਸ ਵਿੱਚ ਸ਼ਾਮਿਲ ਹਨ। ਕੁਝ ਦਿਨ ਪਹਿਲਾਂ ਪਾਰਟੀ ਪ੍ਰਧਾਨ ਗੌਹਰ ਖਾਨ ਨੇ ਸੁਰੱਖਿਆ ਬਲਾਂ 'ਤੇ ਪਿਛਲੇ ਦੋ ਮਹੀਨਿਆਂ 'ਚ ਪਾਰਟੀ ਦੇ 10 ਵੱਡੇ ਨੇਤਾਵਾਂ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਸੀ।
ਇਸ ਤੋਂ ਇਲਾਵਾ ਪੁਲਿਸ ਜ਼ਬਰਦਸਤੀ ਮਹਿਲਾ ਵਰਕਰਾਂ ਨੂੰ ਗੱਡੀਆਂ ਵਿੱਚ ਬਿਠਾ ਕੇ ਲੈ ਗਈ। ਇਹ ਕਾਰਵਾਈ ਅਜਿਹੇ ਸਮੇਂ ਵਿੱਚ ਕੀਤੀ ਗਈ ਹੈ ਜਦੋਂ ਜੇਲ੍ਹ ਵਿੱਚ ਬੰਦ ਇਮਰਾਨ ਨੇ ਇੱਕ ਹਫ਼ਤਾ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਖਿਲਾਫ਼ ਦੇਸ਼ ਭਰ ਵਿੱਚ ਵਿਸ਼ਾਲ ਪ੍ਰਦਰਸ਼ਨ ਕਰੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ