Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼

July 23, 2024 07:41 AM

ਐਡਮੈਂਟਨ, 23 ਜੁਲਾਈ (ਪੋਸਟ ਬਿਊਰੋ): ਐਡਮੈਂਟਨ ਅਤੇ ਕੈਲਗਰੀ ਦੇ ਲੋਕਾਂ `ਤੇ ਕੈਨੇਡਾ ਦੇ ਕੁੱਝ ਸਰਕਾਰੀ ਨੇਤਾਵਾਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਲੱਗਾ ਹੈ ।
10 ਮਈ ਨੂੰ ਮਾਉਂਟੀਜ ਨੂੰ ਸੋਸ਼ਲ ਮੀਡਿਆ ਪਲੇਟਫਾਰਮ ਐਕਸ `ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜਾਨੋਂ ਮਾਰਨੇ ਦੀ ਧਮਕੀ ਬਾਰੇ ਚੌਕਸ ਕੀਤਾ ਗਿਆ ਸੀ।
23 ਸਾਲਾ ਕੈਲਗਰੀ ਨਿਵਾਸੀ ਮੇਸਨ ਜਾਨ ਬੇਕਰ `ਤੇ 6 ਜੂਨ ਨੂੰ ਅਪਰਾਧਿਕ ਸੰਹਿਤਾ ਦੀ ਧਾਰਾ 264.1(1) (ਏ) ਦੇ ਉਲਟ ਕਿਸੇ ਵਿਅਕਤੀ ਨੂੰ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਸੀ।
ਇੱਕ ਅਲੱਗ ਜਾਂਚ ਵਿੱਚ ਮਾਉਂਟੀਜ ਨੂੰ 7 ਜੂਨ ਨੂੰ ਪਤਾ ਚੱਲਿਆ ਕਿ ਯੂਟਿਊਬ ਉਪਯੋਗਕਰਤਾ ਗੈਰੀ ਬੇਲਜੇਵਿਕ (67) ਨੇ ਟਰੂਡੋ, ਉਪ ਪ੍ਰਧਾਨ ਮੰਤਰੀ ਕ੍ਰੀਸਟੀਆ ਫਰੀਲੈਂਡ ਅਤੇ ਐੱਨਡੀਪੀ ਦੇ ਨੇਤਾ ਜਗਮੀਤ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਪੋਸਟ ਕੀਤੀ ਸੀ। ਐਡਮੈਂਟਨ ਦੇ ਬੇਲਜੇਵਿਕ `ਤੇ 13 ਜੂਨ ਨੂੰ ਬੇਕਰ ਦੇ ਸਮਾਨ ਦੋਸ਼ ਦੇ ਤਿੰਨ ਮਾਮਲਿਆਂ ਵਿੱਚ ਦੋਸ਼ ਲਗਾਇਆ ਗਿਆ ਸੀ। ਬੇਕਰ ਅਤੇ ਬੇਲਜੇਵਿਕ ਦੋਵੇਂ ਇਸ ਹਫ਼ਤੇ ਆਪਣੇ-ਆਪਣੇ ਸ਼ਹਿਰਾਂ ਵਿੱਚ ਅਦਾਲਤ `ਚ ਪੇਸ਼ ਹੋਣਗੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ