Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ

July 23, 2024 08:23 AM

-ਅਰਜ਼ੀਆਂ ਭਰਨ ਦੀ ਆਖਰੀ ਮਿਤੀ 19 ਅਗਸਤ

ਚੰਡੀਗੜ੍ਹ, 23 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 19 ਅਗਸਤ 2024 ਤੱਕ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ 5 ਗੈਰ ਸਰਕਾਰੀ ਮੈਂਬਰਾਂ(ਇੱਕ ਔਰਤਾਂ ਲਈ) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਯੋਗਤਾ, ਇਮਾਨਦਾਰੀ, ਅਨੁਸੂਚਿਤ ਜਾਤੀ ਨਾਲ ਸਬੰਧਤ ਜਿਸ ਵੱਲੋਂ ਅਨੁਸੂਚਿਤ ਜਾਤੀ ਦੀ ਭਲਾਈ ਲਈ ਕੰਮ ਕੀਤੇ ਹੋਣ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 19 ਅਗਸਤ 2024 ਤੱਕ ਦੇ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 29.08.2023 ਅਤੇ ਮਿਤੀ 21.10.2023 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜਿਨ੍ਹਾਂ ਬਿਨੈਕਾਰਾਂ ਵੱਲੋਂ ਪਹਿਲਾ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਵੀ ਦੁਬਾਰਾ ਅਰਜੀ ਦੇਣੀ ਪਵੇਗੀ, ਕਿਉਜੋ ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਨਹੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ