Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਕੇਂਦਰੀ ਬਜਟ ਕਮਜ਼ੋਰ ਸਰਕਾਰ ਦਾ ਕਮਜ਼ੋਰ ਬਜਟ, ਸਭ ਤੋਂ ਵੱਡਾ ਖੇਤਰ ਖੇਤੀ ਸਰਕਾਰ ਨੇ ਭੁਲਾ ਦਿੱਤਾ : ਰਾਜੇਵਾਲ

July 23, 2024 08:24 AM

ਚੰਡੀਗੜ੍ਹ, 23 ਜੁਲਾਈ (ਪੋਸਟ ਬਿਊਰੋ): ਅੱਜ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2024-25 ਲਈ ਲੋਕ ਸਭਾ ਵਿੱਚ ਬਜਟ ਪੇਸ਼ ਕੀਤਾ, ਜਿਸਨੇ ਖਾਸਕਰ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਿਰਾਸ਼ ਹੀ ਕੀਤਾ ਹੈ। ਇਹ ਗੱਲ ਅੱਜ ਇੱਥੋਂ ਪ੍ਰੈੱਸ ਨੂੰ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸ. ਬਲਬੀਰ ਸਿੰਘ ਰਾਜੇਵਾਲ ਨੇ ਕਹੀ। ਉਨ੍ਹਾਂ ਕਿਹਾ ਕਿ 48 ਕਰੋੜ ਦੇ ਬਜਟ ਵਿੱਚ ਖੇਤੀ ਲਈ ਕੇਵਲ 1.51 ਕਰੋੜ ਹੀ ਰੱਖੇ ਗਏ ਹਨ ਅਤੇ ਇਹ ਵੀ ਵਧੇਰੇ ਕਰਕੇ ਤਨਖਾਹਾਂ ਵਿੱਚ ਹੀ ਖਰਚ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਐਮ. ਐਸ. ਪੀ. ਦੀ ਕਾਨੂੰਨੀ ਗਰੰਟੀ ਬਾਰੇ ਕੁਝ ਕਿਹਾ ਅਤੇ ਨਾ ਹੀ ਕਿਸਾਨਾਂ ਦੇ ਕਰਜੇ ਬਾਰੇ। ਕੁਦਰਤੀ ਖੇਤੀ ਬਾਰੇ ਕੇਵਲ ਢਕੌਂਸਲਾ ਹੀ ਦਿੱਤਾ ਹੈ ਅਤੇ ਦਾਲਾਂ, ਤੇਲ, ਬੀਜਾਂ ਦੀ ਪੈਦਾਵਰ ਵਧਾਉਣ ਦਾ ਛੁਣਛੁਣਾਂ ਤਾਂ ਦਿੱਤਾ ਪਰ ਇਨਾਂ ਦੀ ਖਰੀਦ ਦੀ ਵੀ ਕੋਈ ਗਰੰਟੀ ਨਹੀਂ। ਉਨ੍ਹਾਂ ਕਿਹਾ ਕਿ ਬਜਟ ਮੋਦੀ ਸਰਕਾਰ ਦੀਆਂ ਫੋਹੜੀਆਂ ਬਿਹਾਰ ਅਤੇ ਆਂਧਰਾ ਪ੍ਰਦੇਸ਼ ਦੇ ਆਲੇ ਦੁਆਲੇ ਹੀ ਘੁੰਮਦਾ ਦਿਖਾਈ ਦਿੰਦਾ ਹੈ। ਬਜਟ ਦੀਆਂ ਬਹੁਤੀਆਂ ਸਕੀਮਾਂ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵੱਲ ਹੀ ਸੇਧਤ ਹਨ। ਜੋ ਬਚਿਆ ਉਹ ਬੀ. ਜੇ. ਪੀ. ਦੀਆਂ ਸਰਕਾਰਾਂ ਲਈ ਚਲਾ ਗਿਆ। ਇਸ ਬਜਟ ਨੇ ਪੰਜਾਬ ਖਾਸਕਰ ਕਿਸਾਨਾਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ