Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ 'ਚ ਕਰਨ ਸੰਪਰਕ : ਚੇਅਰਮੈਨ ਸੰਦੀਪ ਸੈਣੀ

July 23, 2024 08:25 AM

ਚੰਡੀਗੜ੍ਹ, 23 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾ ਦੇ ਢੁਕਵੇਂ ਹਲ ਤੇਜ਼ੀ ਨਾਲ ਉਪਰਾਲੇ ਕੀਤੇ ਜਾਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਨੂੰ ਦਫਤਰੀ ਕੰਮ-ਕਾਜ ਵਾਲੇ ਦਿਨ ਹਰੇਕ ਮੰਗਲਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਬੈਕਫਿੰਕੋ ਦੇ ਦਫਤਰ ਐਸ.ਸੀ.ਓ. 60-61, ਸੈਕਟਰ-17 ਏ, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦੇ ਹਨ।
ਚੇਅਰਮੈਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਵੀ ਉਨ੍ਹਾ ਨੂੰ ਦਿੱਤੀ ਜਾਵੇਗੀ ਅਤੇ ਮੁਸ਼ਕਲਾਂ ਦਾ ਹੱਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।
ਸੈਣੀ ਨੇ ਪੱਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਤ ਜੱਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉੱਨਤ ਸਮਾਜ ਦੀ ਸਿਰਜਣਾ ਵਾਸਤੇ ਜ਼ਮੀਨੀ ਪੱਧਰ ਤੇ ਉਪਰਾਲੇ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੱਛੜ੍ਹੀਆਂ ਸ਼੍ਰੇਣੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ