Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਵਿਜੀਲੈਂਸ ਬਿਊਰੋ ਨੇ ਪੀ.ਐੱਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਿਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫ਼ਤਾਰ

July 23, 2024 08:25 AM

ਚੰਡੀਗੜ੍ਹ, 23 ਜੁਲਾਈ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ 13(1)ਏ ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ, ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ